LATEST : ਹਰੇਕ ਬਲਾਕ ਅਤੇ ਸ਼ਹਿਰ ’ਚ 41 ਪ੍ਰਚਾਰ ਵਾਹਨ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਵਰਤਣ ਦਾ ਦੇਣਗੇ ਸੁਨੇਹਾ : ਡਿਪਟੀ ਕਮਿਸ਼ਨਰ

‘ਮਿਸ਼ਨ ਫ਼ਤਿਹ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਦਾ ਅਗਾਜ਼
-ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ

-ਹਰੇਕ ਬਲਾਕ ਅਤੇ ਸ਼ਹਿਰ ’ਚ 41 ਪ੍ਰਚਾਰ ਵਾਹਨ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਵਰਤਣ ਦਾ ਦੇਣਗੇ ਸੁਨੇਹਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 14 ਜੂਨ- (ਆਦੇਸ਼ , ਲਾਲਜੀ )
ਜ਼ਿਲ੍ਹੇ ਵਿੱਚ ‘ਮਿਸ਼ਨ ਫ਼ਤਿਹ’ ਤਹਿਤ ਇਕ ਵੱਡੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਨ ਦੌਰਾਨ ਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਤੀ ਬਲਾਕ ਦੋ ਅਤੇ ਪ੍ਰਤੀ ਸ਼ਹਿਰ ਦੋ ਪ੍ਰਚਾਰ ਵਾਹਨਾਂ ਸਮੇਤ ਕੁੱਲ 41 ਵਾਹਨ ਜ਼ਿਲ੍ਹਾ ਵਾਸੀਆਂ ਨੂੰ ‘ਮਿਸ਼ਨ ਫਤਿਹ’ ਦਾ ਸੁਨੇਹਾ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਜਨਤਾ ਨੂੰ ਕੋਵਿਡ-19 ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵਾਹਨ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਜਾਣਗੇ।

Advertisements


ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ’ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਆਰੰਭਤਾ ਕੀਤੀ ਜਾਵੇਗੀ।

15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ

ਡਿਪਟੀ ਕਮਿਸ਼ਨਰ ਨੇ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਕੋਰੋਨਾ ’ਤੇ ਫਤਿਹ ਪਾਉਣ ਵਾਲੇ ਵਿਅਕਤੀ, ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਸਫ਼ਾਈ ਕਰਮਚਾਰੀ, ਸਰਪੰਚ, ਸਵੈ ਸੇਵੀ ਸੰਗਠਨ ਅਤੇ ਮੀਡੀਆ ਆਦਿ ਸ਼ਾਮਿਲ ਹੋਣਗੇ।

Advertisements

ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ।

Advertisements

17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ-19 ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ।

ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਨਿਗਮ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।


ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ’ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply