ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਵਾਇਤੀ ਛੱਟੇ ਦੀ ਜਗਾ ਡਰਿੱਲ ਨਾਲ ਬਿਜਾਈ ਕਰਨ ਦੀ ਜ਼ਰੂਰਤ : ਡਾ ਅਮਰੀਕ

ਪਠਾਨਕੋਟ: 14 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ,  ਸ਼ੰਮੀ ਚੀਫ ਰਿਪੋਰਟਰ )  : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਝੋਨੇ  ਦੀ ਸਿੱਧੀ ਬਿਜਾਈਅਤੇ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਚੌਹਾਨਾਂ ਵਿੱਚ ਮੱਕੀ ਦੀ ਫਸਲ ਦੀ ਬਿਜਾਈ ਕੀਤੀ ਜਾ ਰਹੀ ਬਿਜਾਈ ਦਾ ਜਾਇਜ਼ਾ ਅਤੇ ਕਿਸਾਨਾਂ ਨੂੰ ਨਵੀਨਤਮ ਕਾਸ਼ਤਕਾਰੀ ਤਕਨੀਕਾਂ ਅਪਨਾਉਣ ਲਈ ਉਤਸਾਹਿਤ ਕੀਤਾ।

ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਬਲਵਿੰਦਰ ਕੁਮਾਰ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ।ਅਗਾਂਹ ਵਧੂ ਮੱਕੀ ਉਤਪਾਦਕ ਬਿਕਰਮ (ਵਿੱਕੀ) ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਝੋਨੇ ਦੀ ਕਾਸ਼ਤ ਉਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਪੰਜਾਬ ਵਿੱਚ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਕਣ ਵਾਲੀ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਮੱਕੀ ਦੀ ਸਫਲ ਕਾਸ਼ਤ ਲਈ ਰਵਾਇਤੀ ਤਕਨੀਕਾਂ (ਛੱਟਾ) ਨੂੰ ਤਿਆਗ ਕੇ ਨਵੀਨਤਮ ਕਾਸ਼ਤਕਾਰੀ ਤਰੀਕੇ ਅਪਨਾਉਣੇ ਚਾਹੀਦੇ ਹਨ ਤਾਂ ਜੋ ਪ੍ਰਤੀ ਏਕੜ ਵਧੇਰੇ ਪੈਦਾਵਾਰ ਲਈ ਜਾ ਸਕੇ।ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32000-33000 ਹੋਣੀ ਬਹੁਤ ਜ਼ਰੂਰੀ ਹੈ।

Advertisements

ਉਨਾਂ ਦੱਸਿਆਂ ਕਿ ਹਾੜੀ ਸੀਜ਼ਨ ਦੌਰਾਨ ਬੇਮੌਸਮੀ ਬਰਸਾਤਾਂ ਕਾਰਨ ਕਾਫੀ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋ ਗਈ ਸੀ ,ਜਿਸ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਦੇ ਵਿਸ਼ੇਸ਼ ਹੁਕਮਾਂ ਤੇ ਬਹਾਰ ਰੁੱਤ ਦੀ ਮੱਕੀ ,ਗਰਮ ਰੱੁਤ ਦੇ ਮਾਂਹ ਅਤੇ ਮੂੰਗੀ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਪੇ੍ਰਰਿਤ ਕੀਤਾ ਗਿਆ ਸੀ ਤਾਂ ਜੋ ਝੋਨੇ ਦੀ ਲਵਾਈ ਤੋਂ ਪਹਿਲਾਂ, ਹੋਏ ਨੁਕਸਾਨ ਦੀ ਕੁਝ ਨਾਂ ਕੁਝ ਭਰਪਾਈ ਹੋ ਸਕੇ।ਉਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਕਾਸਤ ਵਿੱਚ ਇਸ ਗੱਲ ਤੇ ਜ਼ੋਰ ਦੱਤਾ ਗਿਆ ਕਿ ਮੱਕੀ ਦੀ ਕਾਸਤ ਕੇਰ ਕੇ ਜਾਂ ਚੋਗ ਕੇ ਪ੍ਰਤੀ ਏਕੜ ਪੌਦੇ 32-33 ਹਜ਼ਾਰ ਕਰ ਲਏ ਜਾਣ ਤਾਂ ਜੋ ਪੈਦਾਵਾਰ ਪ੍ਰਤੀ ਏਕੜ 35 -40 ਕੁਇੰਟਲ ਲਈ ਜਾ ਸਕੇ।
ਡਾ ਮਨਦੀਪ ਕੌਰ ਨੇ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਖਾਦ ਪਾਈ ਗਈ ਹੋਵੇ ਤਾਂ ਸਾਉਣੀ ਦੀਆਂ ਫਸਲਾਂ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ।ਠਾਕੁਰ ਨਵਦੀਪ ਸਿੰਘ ਨੇ ਕਿਹਾ ਕਿ ਇਸ ਵੇਲੇ ਵਿਸ਼ਵ ਪੱਧਰ ਤੇ ਕਰੋਨਾ ਕਾਰਨ ਪੋਲਟਰੀ ਉਦਯੋਗ ਨੂੰ ਬਹੁਤ ਭਾਰੀ ਨੁਕਸਾਨ ਦਾ ਸਾਹਮਣਾ ਕਰ ਪਿਆ ਹੈ ਜਿਸ ਕਾਰਨ ਮੱਕੀ ਦੀ ਮੰਗ ਘਟਣ ਕਾਰਨ ਮੱਕੀ ਦੇ ਭਾਅ ਵਿੱਚ ਪਿਛਲੇ ਸਾਲ ਨਾਲੋਂ ਤਕਰੀਬਨ 1000/- ਪ੍ਰਤੀ ਕੁਇੰਟਲ ਦੀ ਗਿਰਾਵਟ ਆਈ ਹੈ ਜਿਸ ਨਾਲ ਫਸਲੀ ਵਿਭਿੰਨਤਾ ਅਪਨਾਉਣ ਵਾਲੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਣ ਦੀ ਸੰਭਾਵਨਾ ਹੈ।

Advertisements

ਉਨਾਂ ਮੰਗ ਕੀਤੀ ਕਿ ਭਾਰਤ ਸਰਕਾਰ ਵੱਲੋਂ ਮੱਕੀ ਦੇ  ਘੱਟ ਸਮਰਥਨ ਮੁੱਲ਼ ਤੇ ਖ੍ਰੀਦ ਕਰਨ ਦੇ ਪ੍ਰਬੰਧ ਕਰਨੇ ਚਾਹੀਦੇ ਹਨ ਤਾ ਜੋ ਵੱਧ ਤੋਂ ਵੱਧ ਕਿਸਾਨ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਉਤਸ਼ਾਹਿਤ ਹੋ ਸਕਣ।ਉਨਾਂ ਇਹ ਵੀ ਮੰਗ ਕੀਤੀ ਕਿ ਮੱਕੀ ਦੀ ਫਸਲ ਨੂੰ ਉਸਾਹਿਤ ਕਰਨ ਲਈ ਮੱਕੀ ਦੇ ਬੀਜ ਤੇ ਬੰਦ ਕੀਤੀ ਸਬਸਿਡੀ ਚਾਲੂ ਕੀਤੀ ਜਾਵੇ ਅਤੇ ਪਿਛਲੇ ਸਾਲ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਬੀਜ ਸਬਸਿਡੀ ਦੀ ਅਦਾਇਗੀ ਕੀਤੀ ਜਾਵੇ।ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਮੱਕੀ ਦੀ ਕਾਸਤ ਛੱਟੇ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉੱਪਰ ਚੋਗ ਕੇ ਜਾਂ ਬੀਜ ਡਰਿੱਲ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਮੱਕੀ ਦੇ ਪੌਦਿਆਂ ਦੀ ਗਿਣਤੀ ਪੂਰੀ ਕਰਕੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲਈ ਜਾ ਸਕੇ।ਬਲਵਾਨ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਸਦਕਾ ਹੁਣ ਤੱਕ 20 ਏਕੜ ਰਕਬੇ ਵਿੱਚ ਮੱਕੀ ਦੀ ਕਾਸਤ ਹੱਥ ਨਾਲ ਚੱਲਣ ਵਾਲੀ ਮਸ਼ੀਨ ਨਾਲ ਕੀਤੀ ਜਾ ਚੁੱਕੀ ਹੈ,ਜਿਸ ਦੇ ਬੁਹਤ ਵਧੀਆ ਨਤੀਜੇ ਰਹਿਣ ਦੀ ਸੰਭਾਵਨਾ ਹੈ।ਉਨਾਂ ਮੰਗ ਕੀਤੀ ਕਿ ਜੰਗਲੀ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਾਨਵਰ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply