— ਕੋਰੋਨਾ ਵਾਇਰਸ ਵਿਰੁੱਧ ਪਿੰਡ, ਕਸਬਿਆਂ ਤੇ ਸ਼ਹਿਰਾਂ ਅੰਦਰ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਗੁਰਦਾਸਪੁਰ,14 ਜੂਨ ( ਅਸ਼ਵਨੀ ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ ਐਸ.ਡੀ.ਐਮ ਦੀਨਾਨਗਰ ਅਤੇ ਸ. ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਜ਼ਿਲੇ ਭਰ ਅੰਦਰ 39 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਜਾਗਰੂਕ ਕਰਨਗੀਆਂ,ਜਾਗਰੂਕਤਾ ਵੈਨਾਂ ਵਲੋਂ ਪੇਂਡੂ, ਸ਼ਹਿਰੀ ਅਤੇ ਕਸਬਿਆਂ ਵਿਚ ਜਾ ਕੇ ਜਾਗਰੂਕ ਕੀਤਾ ਗਿਆ।
ਇਸੇ ਤਰਾਂ ਇਹ ਜਾਗਰੂਕਤਾ ਵੈਨਾਂ 18 ਜੂਨ ਦਿਨ ਵੀਰਵਾਰ ਨੂੰ ਵੀ ਜ਼ਿਲੇ ਭਰ ਅੰਦਰ ਚੱਲਣਗੀਆਂ,ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਲੋਕ ਜਾਗਰੂਕ ਤੇ ਸੁਚੇਤ ਰਹਿਣ, ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਆਪ ਸਭ ਦੇ ਸਹਿਯੋਗ ਜਰੂਰੀ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp