‘ਮਿਸ਼ਨ ਫ਼ਤਿਹ ਵਾਰੀਅਰਜ਼’ ਨੂੰ ਬਰੌਨਜ,ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਦੇ ਕੇ ਕੀਤਾ ਜਾਵੇਗਾ ਸਨਮਾਨਿਤ
ਗੁਰਦਾਸਪੁਰ,14 ਜੂਨ ( ਅਸ਼ਵਨੀ ) : ਪੰਜਾਬ ਸਰਕਾਰ ਵਲੋਂ. ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵਲੋਂ ਦਿੱਤੇ ਨੁਕਤਿਆਂ ਬਾਰੇ ਦੱਸਿਆ ਜਾ ਰਿਹਾ ਹੈ ਇਹ ਪ੍ਰਗਟਾਵਾ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਅੱਜ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਕੀਤੀ ਪ੍ਰੈਸ ਕਾਨਫਰੰਸ ਦੋਰਾਨ ਕੀਤਾ। ਇਸ ਮੌਕੇ ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ ਐਸ . ਡੀ.ਐਮ ਦੀਨਾਨਗਰ ਅਤੇ ਸ. ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ. ਨੇ ਦੱਸਿਆ ਕਿ ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਇਸ ਵੇਲੇ ਸਮੁੱਚੀ ਦੁਨੀਆਂ ਕੋਵਿਡ-19 ਦੇ ਖਤਰਨਾਕ ਦੌਰ ਵਿਚੋਂ ਲੰਘ ਰਹੀ ਹੈ। ਇਸ ਬਿਮਾਰੀ ਦਾ ਫਿਲਹਾਲ ਇਲਾਜ ਸੰਭਵ ਨਹੀਂ,ਪਰ ਕੁੱਝ ਸਾਵਧਾਨੀਆਂ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਕਰਫਿਊ, ਫਿਰ ਲਾਕ-ਡਾਊਨ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਇਆ ਗਿਆ ਜਿਸ ਵਿਚ ਵੱਡੀ ਸਫਲਤਾ ਮਿਲੀ ਹੈਹੁਣ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ,ਇਸ ਤਹਿਤ ਲੋਕ ਜਾਗਰੂਕਤਾ ਉਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਸਿਹਤ ਵਿਭਾਗ ਵੱਲੋਂ ਦਰਸਾਏ ਕੁੱਝ ਨੁਕਤੇ, ਜਿਸ ਵਿਚ ਮਾਸਕ ਲਗਾਉਣਾ, ਸੋਸ਼ਲ ਡਿਸਟੈਂਸ ਰੱਖਣਾ, ਹੱਥਾਂ ਦੀ ਸਫਾਈ ਕਰਦੇ ਰਹਿਣਾ ਆਦਿ ਸ਼ਾਮਿਲ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp