ਪਠਾਨਕੋਟ,15 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਨੂੰ ਲੈ ਕੇ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਚ ਸਥਿਤ ਆਪਣੇ ਦਫਤਰ ਵਿਖੇ ਇੱਕ ਪ੍ਰੈਸ ਕਾਂਨਫਰੰਸ ਆਯੋਜਿਤ ਕੀਤੀ ਗਈ।ਜਿਸ ਵਿੱਚ ਵੱਖ ਵੱਖ ਪਿ੍ਰੰਟ ਮੀਡਿਆ ਅਤੇ ਇਲੈਕਟੋ੍ਰਨਿਕ ਮੀਡਿਆ ਦੇ ਪੱਤਰਕਾਰ ਅਤੇ ਜਿਲਾ ਇੰਚਾਰਜ ਹਾਜ਼ਰ ਹੋਏ।ਪ੍ਰੈਸ ਕਾਨਫਰੰਸ ਦੋਰਾਨ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਜਿਲਾ ਪਠਾਨਕੋਟ ਵਿੱਚ ਕੋਵਿਡ-19 ਦੋਰਾਨ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੇਵਾਵਾਂ ਬਾਰੇ ਵੀ ਦੱਸਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਕਰਨ ਦੇ ਉਦੇਸ ਨਾਲ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ।
ਜਿਸ ਅਧੀਨ ਐਤਵਾਰ ਨੂੰ ਪੂਰੇ ਜਿਲੇ ਵਿੱਚ ਪ੍ਰਚਾਰ ਵੈਨਾਂ ਚਲਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ ਸੀ ਅਤੇ ਅੱਜ 15 ਜੂਨ ਨੂੰ ਕਰੋਨਾ ਯੋਧਿਆਂ ਨੂੰ ਮਿਸ਼ਨ ਫਤਿਹ ਦੇ ਬੈਚ ਲਗਾ ਕੇ ਸਨਮਾਨਤ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਤਰਾਂ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਹਰੇਕ ਦਿਨ ਦਾ ਵੱਖ ਵੱਖ ਤਰਾਂ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਰੋਨਾ ਤੋਂ ਬਚਾਅ ਕਰਨ ਲਈ ਜਾਗਰੁਕ ਕੀਤਾ ਜਾਵੇ। ਉਨਾਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਹਰੇਕ ਵਿਅਕਤੀ ਦੇ ਮੋਬਾਇਲ ਫੋਨ ਵਿੱਚ ਕੋਵਾ ਐਪ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਜਾਗਰੁਕ ਹੋ ਸਕਣ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਮਿਸ਼ਨ ਯੋਧਿਆਂ ਨੂੰ ਪੰਜਾਬ ਪੱਧਰ ਤੇ ਵੀ ਸਨਮਾਨਤ ਕੀਤਾ ਜਾਵੇਗਾ। ਇਸ ਮੋਕੇ ਤੇ ਪੱਤਰਕਾਰਾਂ ਵੱਲੋਂ ਜਿਲਾ ਪਠਾਨਕੋਟ ਦੀ ਕਰੋਨਾ ਦੋਰਾਨ ਮੋਜੂਦਾ ਸਥਿਤੀ ਅਤੇ ਹੋਰ ਵੱਖ ਵੱਖ ਸਮੱਸਿਆਵਾਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp