ਗੁਰਦਾਸਪੁਰ, 17 ਜੂਨ ( ਅਸ਼ਵਨੀ ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਬਲਦੇਵ ਸਿੰਘ ਜ਼ਿਲਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਮਿਲਵਾਟਖੋਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਉਨਾਂ ਅੱਗੇ ਦੱਸਿਆ ਕਿ ਅੱਜ ਫੂਡ ਸੇਫਟੀ ਟੀਮ ਵਲੋਂ ਦੀਨਾਨਗਰ ਦੇ ਵੱਖ-ਵੱਖ ਬਜਾਰਾਂ ਵਿਚ ਡੇਅਰੀ,ਕਰਿਆਨੇ ਤੇ ਫਲਾਂ ਆਦਿ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਦੁੱਧ, ਦੁੱਧ ਤੋਂ ਬਣੇ ਪਦਾਰਥਾਂ ਘਰੇਲੂ ਵਰਤੋਂ ਵਾਲੇ ਤੇਲ, ਲੂਣ,ਦਾਲਾਂ ਅਤੇ ੁਕਾਨਾਂ ਫਲਾਂ ਦੀ ਦਕੇਲਿਆਂ ਦੀ ਚੈਕਿੰਗ ਵੀ ਕੀਤੀ ਗਈ ਤੇ ਸੈਂਪਲ ਇਕੱਤਰ ਕੀਤੇ ਗਏ। ਇਨਾਂ ਪਦਾਰਥਾਂ ਦੀ ਗੁਣਵੱਤਾ ਚੈੱਕ ਕਰਨ ਲਈ ਖਰੜ ਲੈਬਾਰਟੀ ਵਿਖੇ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ‘ਤੇ ਮਿਲਵਾਟਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp