ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ‘ਮਿਸ਼ਨ ਫ਼ਤਿਹ ‘ ਨਿਭਾ ਰਿਹਾ ਹੈ ਵੱਡੀ ਭੂਮਿਕਾ : ਵਿਧਾਇਕ ਪਾਹੜਾ

ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲਿਆਂ ਨੂੰ ਚੋਣ ਉਪਰੰਤ ਹੋਣਗੇ ਸਨਮਾਨਿਤ

ਗੁਰਦਾਸਪੁਰ, 17 ਜੂਨ ( ਅਸ਼ਵਨੀ ) : ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਜਾਗਰੂਕਤਾ ਮੁਹਿੰਮ ਦੇ ਤੌਰ ‘ਤੇ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਵੱਡੀ ਭੂਮਿਕਾ ਨਿਭਾ ਰਿਹਾ ਹੈ।ਵਿਧਾਇਕ ਪਾਹੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਏ ਤਾਂ ਹੀ ਅਸੀਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕ ਸਕਦੇ ਹਾਂ। ਉਨਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸੈਨੀਟਾਈਜ਼ਰ ਦਾ ਇਸਤੇਮਾਲ ਕਰਨ ਦੇ ਨਾਲ-ਨਾਲ ਹੱਥਾਂ ਨੂੰ 20 ਸੈਕਿੰਡ ਲਈ ਧੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਉਕਤ ਸਮੇਤ ਸਾਵਧਾਨੀਆਂ ਵਰਤ ਕੇ ਕੋਰੋਨਾ ਖਿਲਾਫ ਜੰਗ ਜਿੱਤੀ ਜਾ ਸਕਦੀ ਹੈ।

Advertisements


ਵਿਧਾਇਕ ਪਾਹੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤੀਆਂ ਜਾਣੀਆਂ ਬਹੁਤ ਜਰੂਰੀ ਹਨ ਅਤੇ ਕੋਰੋਨਾ ‘ਤੇ ਜਿੱਤ ਹਾਸਿਲ ਕਰਨ ਲਈ ਸਾਨੂੰ ਸਾਰਿਆਂ ਨੂੰ ਜਿੰਮੇਵਾਰੀ ਨਾਲ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਲਾਜ਼ਮੀ ਕਰਨਾ ਚਾਹੀਦਾ ਹੈ ਅਤੇ ਆਪਣੇ ਆਂਢ-ਗਵਾਂਢ ਵੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਉਨਾਂ ਅੱਗੇ ਕਿਹਾ ਕਿ ‘ਮਿਸ਼ਨ ਫਤਿਹ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਮਾਸਕ ਪਾਉਣ,ਹੱਥ ਧੋਣ,ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਗਿਆ ਹੈ ਅਤੇ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply