ਮਿਸ਼ਨ ਫਤਿਹ’; ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਨੂੰ 28 ਲੱਖ ਤੋਂ ਵੱਧ ਦਾ ਕੀਤਾ ਜ਼ੁਰਮਾਨਾ
-ਮਾਸਕ ਦੀ ਵਰਤੋਂ ਕਰਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸੂਬਤ ਦਿੱਤਾ ਜਾਵੇ : ਡਿਪਟੀ ਕਮਿਸ਼ਨਰ
-ਕਿਹਾ, ਕੋਵਿਡ-19 ਦੇ ਮੱਦੇਨਜ਼ਰ ਸਾਵਧਾਨੀਆਂ ਵਰਤਕੇ ‘ਮਿਸ਼ਨ ਫਤਿਹ’ ਨਾਲ ਜੁੜਨ ਜ਼ਿਲਾ ਵਾਸੀ
ਹੁਸ਼ਿਆਰਪੁਰ, 18 ਜੂਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਖਿਲਾਫ ਜੰਗ ਜਿੱਤਣ ਲਈ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਇਕ ਵੱਡੀ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ, ਤਾਂ ਜੋ ਇਕਜੁੱਟਤਾ ਅਤੇ ਸਾਂਝੇ ਹੰਭਲੇ ਨਾਲ ਕੋਰੋਨਾ ‘ਤੇ ਫਤਿਹ ਪਾਈ ਜਾ ਸਕੇ। ਸੂਬਾ ਸਰਕਾਰ ਵਲੋਂ ਨਿਵੇਕਲੀ ਪਹਿਲ ਕਰਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜਿੱਥੇ ਕੋਵਿਡ-19 ਦੇ ਮੱਦੇਨਜ਼ਰ ਸਾਵਧਾਨੀਆਂ ਵਰਤਣ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਮਾਸਕ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਤਹਿਤ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਈ ਗਈ ਹੈ, ਤਾਂ ਜੋ ਕੋਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਮਾਸਕ ਦੀ ਵਰਤੋਂ ਨਾ ਕਰਨ ਅਤੇ ਜਨਤਕ ਥਾਵਾਂ ਉਪਰ ਥੁੱਕਣ ‘ਤੇ ਜ਼ਿਲ•ੇ ਵਿੱਚ ਹੁਣ ਤੱਕ 28,94,400 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਮਾਸਕ ਨਾ ਪਹਿਨਣ ‘ਤੇ 7247 ਚਲਾਨ ਕਰਕੇ 28,67,500 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 146 ਵਿਅਕਤੀਆਂ ਨੂੰ ਜਨਤਕ ਥਾਵਾਂ ਉਪਰ ਥੁੱਕਣ ‘ਤੇ 26,900 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜਿੱਥੇ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ, ਉਥੇ ਜਨਤਕ ਥਾਵਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਾਵਧਾਨੀਆਂ ਸਮੇਤ ਸਮਾਜਿਕ ਦੂਰੀ ਬਰਕਰਾਰ ਰੱਖਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੱਤਾ ਜਾਵੇ। ਉਨ•ਾਂ ਕਿਹਾ ਕਿ ਮਾਸਕ ਨਾ ਪਾਉਣ ‘ਤੇ 500 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਵੀ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਲਈ ਜ਼ਿਲ•ਾ ਵਾਸੀ ਸਾਵਧਾਨੀਆਂ ਵਰਤਕੇ ‘ਮਿਸ਼ਨ ਫਤਿਹ’ ਨਾਲ ਜੁੜਨ। ਉਨ•ਾਂ ਕਿਹਾ ਕਿ ਆਪ ਖੁਦ ਜਾਗਰੂਕ ਹੋਕੇ ਦੂਜਿਆਂ ਨੂੰ ਵੀ ਕੋਵਿਡ-19 ਤੋਂ ਬਚਾਅ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp