-ਘਰ-ਘਰ ਰੋਜ਼ਗਾਰ ਯੋਜਨਾ ਤਹਿਤ 15 ਨੂੰ ਰਿਆਤ ਬਾਹਰਾ ਵਿੱਚ ਲੱਗੇਗਾ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 1 ਨਵੰਬਰ: (ADESH PARMINDER SINGH, RINKU THAPER)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ•ਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡਾਂ ਵਿੱਚ ਵੱਧ ਤੋਂ ਵੱਧ ਪਾਰਕਾਂ ਸਥਾਪਿਤ ਕੀਤੀਆਂ ਜਾਣ। ਇਸ ਤੋਂ ਇਲਾਵਾ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਜ਼ਿਲ•ਾ ਵਾਸੀ ਸਾਵਧਾਨੀਆਂ ਵਰਤ ਕੇ ਇਸ ਬੀਮਾਰੀ ਤੋਂ ਆਪਣਾ ਬਚਾਅ ਕਰ ਸਕਣ। ਉਨ•ਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਵੀ ਸਫ਼ਾਈ ਅਤੇ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ•ੇ ਵਿੱਚ ਨੌਜਵਾਨਾਂ ਲਈ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ 15 ਨਵੰਬਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਨੌਜਵਾਨਾਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਇਹ ਇਕ ਸੁਨਹਿਰਾ ਮੌਕਾ ਹੈ। ਉਨ•ਾਂ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ 16 ਤੋਂ ਵੱਧ ਕੰਪਨੀਆਂ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਕਰਨ ਲਈ ਆ ਰਹੀਆਂ ਹਨ, ਜਿਸ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ, ਰਿਲਾਇੰਸ ਇੰਡਸਟਰੀ, ਇਨਫੋਟੈਕ ਹੈਲਥ ਕੇਅਰ, ਵਰਧਮਾਨ, ਊਸ਼ਾ ਮਾਰਟੀਨ, ਜੇ.ਸੀ.ਟੀ. ਚੌਹਾਲ, ਲਿਊਮੀਨਸ, ਜਗਦੰਬੇ ਫਰਨੇਸ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਆਈ.ਡੀ.ਬੀ.ਆਈ. ਫੈਡਰਲ ਲਾਈਫ ਇੰਸ਼ੋਰੈਂਸ, ਰਿਲਾਇੰਸ ਜੀ.ਓ., ਪੇਟੀਐਮ, ਬੈਕਟਰ ਫੂਡ ਸਪੈਸ਼ਲਿਸਟ, ਵੂਡਨੈਸਟ ਫਰਨੀਚਰ, ਰੋਕਮੈਨ ਇੰਡਸਟਰੀ, ਐਸ.ਐਸ. ਕਪੂਰਥਲਾ ਸ਼ਾਮਲ ਹਨ। ਇਨ•ਾਂ ਤੋਂ ਇਲਾਵਾ ਹੋਰ ਕੰਪਨੀਆਂ ਵੀ ਪਹੁੰਚ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਨੌਜਵਾਨ ਅੱਠਵੀਂ, ਮੈਟ੍ਰਿਕ, ਬਾਹਰਵੀਂ, ਗਰੈਜੂਏਸ਼ਨ, ਆਈ.ਟੀ.ਆਈ., ਬੀਟੈਕ ਡਿਪਲੋਮਾ, ਬੀ ਐਡ, ਈ.ਟੀ.ਟੀ., ਬੀ ਫਾਰਮੇਸੀ, ਡੀ ਫਾਰਮੇਸੀ, ਜੀ.ਐਨ.ਐਮ.ਐਮ. ਪਾਸ ਹਨ, ਉਹ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚ ਸਕਦੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਨ•ਾਂ ਯਤਨਾਂ ਸਦਕਾ ਹੀ ਜ਼ਿਲ•ੇ ਵਿੱਚ ਸਮੇਂ-ਸਮੇਂ ‘ਤੇ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਧਰ ਦੂਜੇ ਪਾਸੇ ਰੋਜ਼ਗਾਰ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ•ਨ ਲਈ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ ਅਤੇ ਵੱਖ-ਵੱਖ ਕੰਪਨੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੀਟਿੰਗ ਵਿੱਚ ਵਧੀਕ ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp