ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ
ਸ਼ਹਾਦਤ ‘ਤੇ ਗਰਵ ਕੈਬਨਿਟ ਮੰਤਰੀ ਰੰਧਾਵਾ
ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 12 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
ਸ਼ਹੀਦ ਸਤਨਾਮ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਕੈਬਨਿਟ ਮੰਤਰੀ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਹੀਦ ਸਤਨਾਮ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ-ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਗੁਰਦਾਸਪੁਰ, 18 ਜੂਨ ( ਅਸ਼ਵਨੀ) ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ ‘ਤੇ ਗਰਵ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।
ਸ. ਰੰਧਾਵਾ ਨੇ ਅੱਗੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਜਿਨਾਂ ਦੀ ਬਦੋਲਤ ਅਸੀਂ ਸਾਰੇ ਬੇਖੋਫ ਆਪਣੇ ਘਰਾਂ ਵਿਚ ਰਹਿੰਦੇ ਹਾਂ। ਉਨ•ਾਂ ਕਿਹਾ ਕਿ ਅਸੀ ਪਰਿਵਾਰਾਂ ਅੱਗੇ ਸੀਸ ਝੁਕਾਉਂਦੇ ਹਾਂ ਤੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹਾਂ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ•ੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਸ. ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ। ਸ. ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ ‘ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ•ਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਖੜ•ਾ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ ‘ਤੇ ਪੂਰੇ ਜ਼ਿਲ•ੇ ਨੂੰ ਮਾਣ ਹੈ। ਉਨਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਯੋਧੇ ਦੇਸ਼ ਦਾ ਕੀਮਤੀ ਸਰਮਾਇਆ ਹਨ ਅਤੇ ਇਨਾਂ ਅੱਗੇ ਅਸੀਂ ਆਪਣਾ ਸੀਸ ਝੁਕਾਉਂਦੇ ਹਾਂ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਰੰਧਾਵਾ, ਡਿਪਟੀ ਕਮਿਸ਼ਨਰ, ਐਸ.ਐਸ.ਪੀ , ਭਾਰਤੀ ਸੈਨਾ ਅਤੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਹੀਦ ਸਤਨਾਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਭਾਰਤੀ ਸੈਨਾ ਦੇ ਜਵਾਨਾਂ ਵਲੋਂ ਸ਼ਸਤਰ ਉਲਟੇ ਕਰਕੇ ਸਲਾਮੀ ਦਿੱਤੀ ਗਈ।
ਇਸ ਤੋਂ ਪਹਿਲਾਂ ਸ਼ਹੀਦ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਤਿੱਬੜੀ ਕੈਂਟ ਵਿਖੇ ਪੁਹੰਚਣ ‘ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਪੂਰੇ ਸਨਮਾਨਾਂ ਨਾਲ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਮਾਣ-ਸਨਮਾਨ ਨਾਲ ਸ਼ਹੀਦ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਭੋਜਰਾਜ ਵਿਖੇ ਲਿਆਂਦੀ ਗਈ। ਰਸਤੇ ਵਿਚ ਲੋਕਾਂ ਵਲੋਂ ਸ਼ਹੀਦ ਸਤਨਾਮ ਸਿੰਘ ਨੂੰ ਸਿਜਦਾ ਕਰਦਿਆਂ ਸ਼ਹੀਦ ਸਤਨਾਮ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ।
ਇਸ ਮੌਕੇ ਸਰਵ ਸ੍ਰੀ ਸਵੈਤ ਮਲਿਕ ਰਾਜ ਸਭਾ ਮੈਂਬਰ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਤੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ, ਗੁਰਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ), ਕਰਨਲ ਗੁਰਿੰਦਰਜੀਤ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਅਫਸਰ, ਐਚ.ਐਸ.ਸੰਧੂ ਐਸ.ਪੀ (ਡ), ਦਿਲਬਾਗ ਸਿੰਘ ਐਸ.ਪੀ , ਅਰਵਿੰਦ ਸਲਵਾਨ ਤਹਿਸੀਲਦਾਰ, ਡੀ.ਐਸ.ਪੀ ਮਹੇਸ਼ ਸੈਣੀ, ਸਾਬਕਾ ਵਜ਼ੀਰ ਸੁੱਚਾ ਸਿੰਘ ਛੋਟੇਪੁਰ, ਕੁੰਵਰ ਰਵਿੰਦਰ ਵਿੱਕੀ, ਸ਼ਹੀਦ ਸਤਨਾਮ ਸਿੰਘ ਦੇ ਭਰਾ ਸੂਬੇਦਾਰ ਸੁਖਚੈਨ ਸਿੰਘ, ਸਰਪੰਚ ਜਗਜੀਤ ਸਿੰਘ ਅਫਸਰ, ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੋਜੂਦ ਸੀ।
——————-
EDITOR
CANADIAN DOABA TIMES
Email: editor@doabatimes.com
Mob:. 98146-40032 whtsapp