ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ‘ਚ ਭਾਰਤ ਅਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਲਈ ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ ਹੁਣ 50 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਕਿਹਾ ਕਿ ਸ਼ਹੀਦ ਹੋਏ ਪੰਜਾਬ ਦੇ 4 ਫੌਜੀ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਕਮ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਮਨਦੀਪ ਸਿੰਘ ਦੇ ਪਰਿਵਾਰਾਂ ਨੂੰ 12-10 ਲੱਖ ਰੁਪਏ ਅਤੇ ਸਿਪਾਹੀ ਗੁਰਜੇਤ ਸਿੰਘ ਅਤੇ ਗੁਰਬਿੰਦਰ ਸਿੰਘ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ।
ਕੈਪਟਨ ਨੇ ਕਿਹਾ ਕਿ ਅਸੀਂ ਆਪਣੇ ਬਹਾਦਰ ਸ਼ਹੀਦ ਫੌਜੀਆ ਦੇ ਪਰਿਵਾਰਾਂ ਲਈ ਜੋ ਵੀ ਕਰ ਸਕੀਏ, ਉਹ ਘੱਟ ਹੈ ਕਿਉਂਕਿ ਸਾਡੇ ਫੌਜੀਆਂ ਦੀ ਸ਼ਹਾਦਤ ਸਭ ਤੋਂ ਉੱਪਰ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp