ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸਿੰਘ ਸਭਾ ਤਲਵਾੜਾ ਨੂੰ ਐਂਬੂਲੈਂਸ ਭੇਂਟ

ਤਲਵਾੜਾ ਖੇਤਰ ਦੇ 650 ਪਰਿਵਾਰਾਂ ਨੂੰ ਦਿੱਤਾ ਜਾਵੇਗਾ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ : ਡਾ.ਓਬਰਾਏ

ਤਲਵਾੜਾ / ਹੁਸ਼ਿਆਰਪੁਰ ,19 ਜੂਨ ( ਚੌਧਰੀ ) : ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਜ਼ਿਲਾ ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਦੇ ਗੁਰਦੁਆਰਾ ਸਿੰਘ ਸਭਾ ਨੂੰ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਐਂਬੂਲੈਂਸ ਵੈਨ ਦਿੱਤੀ ਗਈ ਹੈ।

Advertisements

 ਇਸ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਅਤੇ ਟਰੱਸਟੀ ਗੁਰਜੀਤ ਸਿੰਘ ਓਬਰਾਏ ਨੇ ਸਥਾਨਕ ਵਾਸੀ ਅਤੇ ਆਪਣੇ ਪਰਿਵਾਰਕ ਮੈਂਬਰ ਡਾ.ਗੁਰਮੇਲ ਸਿੰਘ ਦੀ ਮੌਜੂਦਗੀ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਐਂਬੂਲੈਂਸ ਵੈਨ ਦੀਆਂ ਚਾਬੀਆਂ ਸੌਂਪਣ ਉਪਰੰਤ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮੰਗ ਤੇ ਅੱਜ ਗੁਰਦੁਆਰਾ ਸਿੰਘ ਸਭਾ ਨੂੰ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਵੈਨ ਤੋਂ ਇਲਾਵਾ ਇੱਥੋਂ ਦੀ ਲਾਇਬ੍ਰੇਰੀ ਨੂੰ 150 ਧਾਰਮਿਕ ਕਿਤਾਬਾਂ ਵੀ ਭੇਟ ਕੀਤੀਆਂ ਗਈਆਂ ਹਨ।

Advertisements

ਉਨਾਂ ਦੱਸਿਆ ਇਸ ਗੁਰਦੁਆਰਾ ਸਾਹਿਬ ਨੂੰ ਪਹਿਲਾਂ ਵੀ 12 ਲੱਖ ਰੁਪਏ ਦੀ ਲਾਗਤ ਵਾਲੀ ਇੱਕ ਸ਼ਵ ਵੈਨ ਦਿੱਤੀ ਗਈ ਹੈ ਜਦ ਕਿ ਇੱਥੋਂ ਦੇ ਸੈਕਟਰ-2 ਅੰਦਰ ਪਿਛਲੇ ਚਾਰ ਸਾਲਾਂ ਤੋਂ ਟਰੱਸਟ ਵੱਲੋਂ ਡਿਸਪੈਂਸਰੀ ਚਲਾਈ ਜਾ ਰਹੀ ਹੈ,ਜਿਸ ਅੰਦਰ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਂਦੀਆਂ ਹਨ।ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਖੇਤਰ ਅੰਦਰ ਟਰੱਸਟ ਵੱਲੋਂ ਇਸ ਮਹੀਨੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬੇਰੁਜ਼ਗਾਰਾਂ ਹੋਏ 650 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਜਾਵੇਗਾ, ਜੋ ਟਰੱਸਟ ਦੇ ਫ਼ੈਸਲੇ ਅਨੁਸਾਰ ਅਗਲੇ ਚਾਰ ਮਹੀਨਿਆਂ ਤੱਕ ਜਾਰੀ ਰਹੇਗਾ। ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੀ.ਐਸ.ਰੰਧਾਵਾ ਸਮੇਤ ਬਾਕੀ ਟੀਮ ਮੈਂਬਰ ਵੀ ਮੌਜੂਦ ਸਨ।

Advertisements

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply