6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਮਨਾਇਆ ਜਾਵੇਗਾ


ਪਠਾਨਕੋਟ, 19 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰਾਂ ਇਸ ਸਾਲ ਵੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2020 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨਾਂ ਦੱਸਿਆ ਕਿ ਸਰਕਾਰ ਵਲੋਂ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। 

ਇਸ ਲਈ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸ਼ਨ, ਪਠਾਨਕੋਟ ਵਲੋਂ 21 ਜੂਨ 2020 ਨੂੰ ਸਵੇਰੇ 07:00 ਵਜੇ ਯੋਗਾ ਦਿਵਸ ਜ਼ਿਲਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਇਆ ਜਾਵੇਗਾ।  ਜਿਸ ਵਿੱਚ ਜ਼ਿਲੇ ਦੇ ਸਿਰਫ 15-20 ਅਧਿਕਾਰੀ ਹੀ ਸ਼ਾਮਿਲ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਬਾਕੀ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅੰਦਰ ਰਹਿ ਕੇ ਹੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਂਣਗੇ।

Advertisements

ਉਨਾਂ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡਾ ਧੰਨ ਹੈ ਅਤੇ ਸਾਨੂੰ ਆਪਣੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਪ੍ਰਤੀ ਦਿਨ ਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਆਓ ਸਾਰੇ ਜਿਲਾ ਨਿਵਾਸੀ ਇਹ ਪ੍ਰਣ ਕਰਦੇ ਹਾਂ ਕਿ 21 ਜੂਨ ਨੂੰ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰਾਂ ਅੰਦਰ ਆਪਣੇ ਪਰਿਵਾਰ ਨਾਲ ਮਨਾਵਾਂਗੇ । 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply