ਗੈਰ-ਸਰਕਾਰੀ ਸੰਸਥਾਵਾਂ ਨੇ ਅੱਜ ਦਾ ਦਿਨ ‘ਮਿਸ਼ਨ ਫਤਿਹ’ ਨੂੰ ਕੀਤਾ ਸਮਰਪਿਤ
-ਘਰਾਂ ਅਤੇ ਦੁਕਾਨਾਂ ‘ਚ ਫੈਲਾਈ ਜਾਗਰੂਕਤਾ, ਮੁਫਤ ਮਾਸਕ ਵੀ ਵੰਡੇ
– ਪੁਲਿਸ ਵੀ ਬੈਜ਼ ਲਗਾ ਕੇ ਸਾਵਧਾਨੀਆਂ ਵਰਤਣ ਦਾ ਦੇਵੇਗੀ ਸੁਨੇਹਾ : ਡਿਪਟੀ ਕਮਿਸ਼ਨਰ
– ਕਿਹਾ, ਮਿਸ਼ਨ ਫਤਿਹ ਯੋਧਿਆਂ ਦੀ ਚੋਣ ‘ਚ ਹਿੱਸਾ ਲੈਣ ਲਈ ਡਾਊਨਲੋਡ ਕਰੋ ਕੋਵਾ ਐਪ
ਹੁਸ਼ਿਆਰਪੁਰ, 18 ਜੂਨ-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਧੀਨ ਜ਼ਿਲ•ੇ ਦੀਆਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੇ ਅੱਜ ਦਾ ਦਿਨ ‘ਮਿਸ਼ਨ ਫਤਿਹ’ ਨੂੰ ਸਮਰਪਿਤ ਕਰਦਿਆਂ ਘਰਾਂ, ਬਜ਼ਾਰਾਂ ਅਤੇ ਦੁਕਾਨਾਂ ਵਿੱਚ ਜਾਗਰੂਕਤਾ ਫੈਲਾਈ। ਇਸ ਤੋਂ ਇਲਾਵਾ ਐਨ.ਜੀ.ਓਜ਼ ਵਲੋਂ ਮੁਫ਼ਤ ਮਾਸਕ ਵੀ ਵੰਡੇ ਗਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ•ੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 21 ਜੂਨ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਅੱਜ ਐਸ.ਡੀ.ਐਮ ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਨੇ ਐਨ.ਜੀ.ਓਜ਼ ਨੂੰ ਕੋਰੋਨਾ ਯੋਧਿਆਂ ਦੇ ਬੈਜ਼ ਲਗਾਏ। ਉਪਰੰਤ ਵੱਖ-ਵੱਖ ਐਨ.ਜੀ.ਓਜ਼ ਵਲੋਂ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ਮਾਸਕ ਦੀ ਵਰਤੋਂ ਸਮੇਤ ਸਮੇਂ-ਸਮੇਂ ‘ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਜ਼ਿਲ•ਾ ਵਾਸੀਆਂ ਨੂੰ ਪ੍ਰੇਰਿਤ ਕੀਤਾ ਗਿਆ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜਿਥੇ ਬੀਤੇ ਦਿਨ ਪ੍ਰਚਾਰ ਵਾਹਨਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਾ ਨੂੰ ਜਾਗਰੂਕ ਕੀਤਾ ਗਿਆ, ਉਥੇ ਪਿੰਡਾਂ ਦੇ ਸਰਪੰਚਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਵੀ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ‘ਮਿਸ਼ਨ ਫਤਿਹ’ ਦਾ ਸੁਨੇਹਾ ਘਰ-ਘਰ ਪਹੁੰਚਾਇਆ ਗਿਆ। ਉਨ•ਾਂ ਕਿਹਾ ਕਿ ਜ਼ਿਲ•ਾ ਪੁਲਿਸ ਵਲੋਂ ਬੈਜ਼ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਨਿਗਮ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ‘ਮਿਸ਼ਨ ਫਤਿਹ’ ਤਹਿਤ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ•ਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਨ•ਾਂ ਦੀ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨ•ਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਕੇ ਹਿੱਸਾ ਲੈ ਸਕਦੇ ਹਨ। ਉਨ•ਾਂ ਕਿਹਾ ਕਿ ‘ਮਿਸ਼ਨ ਫਤਿਹ’ ਤਹਿਤ ਜ਼ਿਲ•ਾ ਵਾਸੀਆਂ ਦੀ ਇਕਜੁੱਟਤਾ ਕਾਰਨ ਪੈਦਾ ਹੋਈ ਲੋਕ ਲਹਿਰ ਸਦਕਾ ਜਲਦੀ ਕੋਰੋਨਾ ਖਿਲਾਫ਼ ਜੰਗ ਜਿੱਤ ਲਈ ਜਾਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਇਕ ਜਿੰਮੇਵਾਰ ਨਾਗਰਿਕ ਦੀ ਤਰ•ਾਂ ਹੀ ਘਰੋਂ ਬਾਹਰ ਨਿਕਲਿਆ ਜਾਵੇ। ਉਨ•ਾਂ ਕਿਹਾ ਕਿ ਮਾਸਕ, ਸਮਾਜਿਕ ਦੂਰੀ ਅਤੇ ਸਮੇਂ-ਸਮੇਂ ‘ਤੇ ਹੱਥਾਂ ਨੂੰ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp