ਬਟਾਲਾ /ਫਤਿਹਗੜ੍ਹ ਚੂੜੀਆਂ, 20 ਜੂਨ ( ਸੰਜੀਵ ਨਈਅਰ, ਅਵਿਨਾਸ਼ ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ਅਨੁਸਾਰ ਸਥਾਨਿਕ ਕਸਬੇ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰੋਸ਼ਨ ਜੋਸਫ ਦੀ ਅਗਵਾਈ ਹੇਠ ਕੁੱਲ ਹਿੰਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਚੀਨ ਬਾਰਡਰ ’ਤੇ ਸ਼ਹੀਦ ਹੋਏ ਭਾਰਤ ਦੇ ਫ਼ੌਜੀ ਜਵਾਨਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਅਤੇ ਚੀਨ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਇਸ ਮੌਕੇ ਦੇਸ਼ ਦੀ ਸੁਰੱਖਿਆ ਅਤੇ ਵਾਤਾਵਰਨ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੌਦੇ ਵੀ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰੋਸ਼ਨ ਜੋਸਫ ਅਤੇ ਸਕੱਤਰ ਸੁਰੇਸ਼ ਬੱਬਲੂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਸਹਾਇਤਾ ਦੇਣ ਵਿਚ ਨਾਕਾਮ ਰਹੀ ਹੈ, ਉਥੇ ਹੀ ਦੇਸ਼ ਦੇ ਬਾਰਡਰਾਂ ’ਤੇ ਵੀ ਫ਼ੌਜੀ ਜਵਾਨਾਂ ਨੂੰ ਸ਼ਹਾਦਤਾਂ ਦੇ ਮੂੰਹ ਵਿਚ ਧੱਕਦਿਆਂ ਫੇਲ੍ਹ ਸਾਬਿਤ ਹੋਈ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਅੰਤਰ ਹੈ। ਉਨ੍ਹਾਂ ਕਿਹਾ ਅੱਜ ਦੇਸ਼ ਕੇਂਦਰ ਸਰਕਾਰ ਦੇ ਮੂੰਹ ਵੱਲ ਦੇਖ ਰਿਹਾ ਹੈ, ਪਰ ਕੇਂਦਰ ਸਰਕਾਰ ਨੂੰ ਸਹੀ ਸਮੇਂ ਸਹੀ ਫੈਸਲਾ ਲੈ ਕੇ ਸ਼ਹੀਦਾਂ ਦੀ ਸ਼ਹਾਦਤ ਦਾ ਬਦਲਾ ਲੈਣਾ ਜ਼ਰੂਰੀ ਹੈ। ਇਸ ਮੌਕੇ ਰਕੇਸ਼ ਲੱਕੀ, ਜੁਗਲ ਡੋਗਰਾ, ਰਜਿੰਦਰ ਬਿੰਦੂ, ਸੁਭਾਸ਼ ਮਾਨ, ਲਾਲੀ ਮਸੀਹ, ਲਾਰੰਸ ਕੁੱਕੂ, ਅਸ਼ਵਨੀ ਸ਼ਰਮਾ, ਰਕੇਸ਼ ਨੀਟੂ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp