ਪਠਾਨਕੋਟ, 19 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸ਼ੈਸਨ ਜੱਜ-ਕਮ-ਚੈਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਪ੍ਰਧਾਨਗੀ ਹੇਠ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ,ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ,ਸ਼੍ਰੀ ਸੁਰਿੰਦਰ ਸਿੰਘ, ਵਧੀਕ ਕਮਿਸ਼ਨਰ (ਜਰਨਲ), ਸ਼੍ਰੀ ਰਮਨੀਸ ਕੁਮਾਰ ਚੌਧਰੀ (ਐਸ.ਪੀ),ਸ਼੍ਰੀ ਜੀਵਨ ਠਾਕੁਰ, ਜੇਲ ਸੁਪਰਡੈਂਟ,ਪਠਾਨਕੋਟ ਅਤੇ ਸ਼੍ਰੀ ਬਲਕਾਰ ਸਿੰਘ ਭੁਲਰ, ਸੁਪਰਡੈਂਟ, ਕੇਂਦਰੀ ਜੇਲ, ਗੁਰਦਾਸਪੁਰ ਨਾਲ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਵੀਡਿਓ ਕੰਨਫਰੈਸ਼ ਰਾਹੀ ਕੀਤੀ ਗਈ ।
ਇਸ ਮੀਟਿੰਗ ਵਿੱਚ ਸ਼੍ਰੀ ਬਲਕਾਰ ਸਿੰਘ ਭੁਲਰ, ਸੁਪਰਡੈਂਟ, ਕੇਂਦਰੀ ਜੇਲ, ਗੁਰਦਾਸਪੁਰ ਵਲੋਂ ਦੱਸਿਆ ਗਿਆ ਕਿ ਹੁਣ ਤੱਕ 92 ਕੈਦੀਆਂ ਨੂੰ ਜਮਾਨਤ ਤੇ ਰਿਹਾਅ ਕੀਤਾ ਗਿਆ ਹੈ। ਜਿਲਾ ਅਤੇ ਸ਼ੈਸਨ ਜੱਜ, ਪਠਾਨਕੋਟ ਵਲੋਂ ਮੀਟਿੰਗ ਵਿੱਚ ਸਾਮਿਲ ਹੋਏ ਮੈਂਬਰਾਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ, ਦੇ ਹੁਕਮਾਂ ਦੀ ਵੱਧ ਤੋਂ ਵੱਧ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp