ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ  ਲਈ ਵਰਦਾਨ ਸਾਬਿਤ ਹੋਵੇਗਾ ਬਿਊਰੋ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 2 ਨਵੰਬਰ: (ADESH PARMINDER SINGH)
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਥਾਪਿਤ ਜ਼ਿਲ•ਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜਜ਼  ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਸਥਾਪਿਤ ਨਵੇਂ ਦਫਤਰ ਤੋਂ ਟ੍ਰਾਇਲ ਆਧਾਰ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਫਤਰ ਦਾ ਰਸਮੀ ਉਦਘਾਟਨ ਇਸੇ ਮਹੀਨੇ ਦੇ ਤੀਜੇ ਹਫਤੇ ਕੀਤਾ ਜਾਵੇਗਾ।
ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਵੇਂ ਦਫਤਰ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਦੌਰਾ ਕੀਤਾ ਗਿਆ। ਉਨ•ਾਂ ਕਿਹਾ ਕਿ ਦਫਤਰ ਦੇ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਵਿਚ ਵੱਡੀ ਸਹੂਲਤ ਮਿਲੇਗੀ, ਕਿਉਂਕਿ ਇਸ ਨਾਲ ਨਾ ਸਿਰਫ ਉਨ•ਾਂ ਨੂੰ ਯੋਗ ਅਗਵਾਈ ਮਿਲੇਗੀ ਸਗੋਂ ਉਨ•ਾਂ ਨੂੰ ਦਫਤਰ ਵਿਚ ਉਸਾਰੂ ਮਾਹੌਲ ਵੀ ਮਿਲੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਵਿਚ ਸਹਾਇਤਾ ਤੋਂ ਇਲਾਵਾ ਦਫਤਰ ਵਲੋਂ ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ, ਉੱਦਮਤਾ ਆਦਿ ਬਾਰੇ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈਜ਼ ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਇਸ ਦਫ਼ਤਰ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਨੌਜਵਾਨ ਰੁਜ਼ਗਾਰ/ਸਵੈਰੁਜ਼ਗਾਰ/ਟਰੇਨਿੰਗ ਆਦਿ ਸਬੰਧੀ ਬਿਓਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਹੋ ਸਕਣ।

ਸ੍ਰੀਮਤੀ ਈਸ਼ਾ ਕਾਲੀਆ ਨੇ  ਕਿਹਾ ਕਿ ਬਿਊਰੋ ਵਲੋਂ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ghargharro੍ਰgarpunjab.gov.in  ‘ਤੇ ਕੀਤੀ ਜਾਵੇਗੀ ਅਤੇ ਬਿਊਰੋ ਵਲੋਂ ਆਪਣੇ ਦਫਤਰ ਰਾਹੀਂ ਨੌਜਵਾਨਾਂ ਦਾ ਰੁਜ਼ਗਾਰ ਦਾਤਿਆਂ ਨਾਲ ਲਗਾਤਾਰ ਵਿਚਾਰ ਵਟਾਂਦਰਾ ਵੀ ਯਕੀਨੀ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਬਿਊਰੋ ਦੀ ਮਦਦ ਨਾਲ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਵਿਚ ਮਦਦ ਮਿਲੇਗੀ, ਉੱਥੇ ਹੀ ਉਦਯੋਗਾਂ ਨੂੰ ਹੁਨਰਮੰਦ ਕਰਮਚਾਰੀਆਂ ਦੀ ਪੂਰਤੀ ਵੀ ਆਸਾਨੀ ਨਾਲ ਹੋ ਸਕੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਦਯੋਗਿਕ ਘਰਾਣੇ, ਉਦਯੋਗਪਤੀ, ਸਿੱਖਿਆ ਮਾਹਿਰ ਤੇ ਹੋਰ ਖੇਤਰਾਂ ਦੇ ਮਾਹਿਰਾਂ ਬਿਊਰੋ ਦੇ ਕੰਮਕਾਜ ਨੂੰ ਹੋਰ ਉਸਾਰੂ ਤਰੀਕੇ ਨਾਲ ਚਲਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ, ਜਿਨ•ਾਂ ਵਿਚੋਂ ਮੁੱਲਵਾਨ ਸੁਝਾਆਂ ‘ਤੇ ਅਮਲ ਵੀ ਯਕੀਨੀ ਬਣਾਇਆ ਜਾਵੇਗਾ।


ਡਿਪਟੀ ਕਮਿਸ਼ਨਰ ਵਲੋਂ ਬਿਊਰੋ ਦੇ ਦਫਤਰ ਵਿਖੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਬਿਊਰੋ ਵਿਖੇ ਸੁਝਾਅ/ਸ਼ਿਕਾਇਤ ਬਾਕਸ ਸਥਾਪਿਤ ਕਰਨ ਦੇ ਹੁਕਮ ਵੀ ਦਿੱਤੇ ਗਏ। ਇਸ ਮੌਕੇ ਵਧੀਕ ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ, ਜਿਲ•ਾ ਰੁਜ਼ਗਾਰ ਅਫਸਰ ਸ੍ਰੀ ਜਸਵੰਤ ਰਾਏ, ਮੁਖੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Related posts

Leave a Reply