ਪਠਾਨਕੋਟ,20 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਵੱਲੋਂ ਪੰਜਾਬ ਪੁਲਿਸ ਪਠਾਨਕੋਟ ਦੇ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ’ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਜਾਣੂੰ ਕਰਵਾ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਤਿੰਨ ਹਦਾਇਤਾਂ ਘਰ ਤੋਂ ਬਾਹਰ ਜਾਣ ਲੱਗਿਆਂ ਮਾਸਕ ਦਾ ਕਰੋਂ ਪ੍ਰਯੋਗ, ਸਮਾਜਿਕ ਦੂਰੀ ਬਣਾਈ ਰੱਖੋਂ ਅਤੇ ਹੱਥਾਂ ਨੂੰ ਵਾਰ ਵਾਰ ਧੋਵੇ ਦਾ ਸੰਦੇਸ ਦਿੱਤਾ ਗਿਆ।
ਇਸ ਮੌਕੇ ਉਨਾਂ ਮਿਸ਼ਨ ਫ਼ਤਿਹ ਦੇ ਬੈਜ ਵੀ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਲਗਾਏ ਅਤੇ ਮਿਸ਼ਨ ਯੋਧੇ ਬਣਨ ਲਈ ਪ੍ਰੇਰਿਆ। ਸਵੇਰੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐਸ.ਐਸ.ਪੀ. ਦਫਤਰ ਤੋਂ ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹੇਮ ਪੁਸਪ ਸਰਮਾ ਐਸ.ਪੀ. ਓਪਰੇਸ਼ਨ ਪਠਾਨਕੋਟ ਅਤੇ ਪ੍ਰਭਜੋਤ ਸਿੰਘ ਵਿਰਕ ਐਸ.ਪੀ.ਡਿਟੈਕਟਿਵ ਪਠਾਨਕੋਟ ਵੱਲੋਂ ਹਰੀ ਝੰਡੀ ਦੇ ਕੇ ਪੀ.ਸੀ.ਆਰ ਮੁਲਾਜਮਾਂ ਨੂੰ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹੇਮ ਪੁਸਪ ਸਰਮਾ ਐਸ.ਪੀ. ਓਪਰੇਸ਼ਨ ਪਠਾਨਕੋਟ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਆਪਣੇ ਸ਼ਹਿਰ, ਪਿੰਡ, ਸੂਬੇ ਅਤੇ ਦੇਸ਼ ਦੀ ਸੁਖ ਚਾਹੁੰਦੇ ਹਾਂ ਤਾਂ ਸਾਨੂੰ ਸਾਰੇ ਲੋਕਾਂ ਦਾ ਸਾਥ ਲੈਣਾ ਪਵੇਗਾ, ਕਿਉਂਕਿ ਕੋਵਿਡ-19 ਦਾ ਖ਼ਤਰਾ ਉਦੋਂ ਤੱਕ ਬਰਕਰਾਰ ਹੈ, ਜਦੋਂ ਤੱਕ ਸਾਡੇ ਸਾਰੇ ਨਾਗਰਿਕ ਇਸ ਤੋਂ ਬਚਣ ਲਈ ਅਪਨਾਈਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਪਾਲਣ ਨਹੀਂ ਕਰ ਲੈਂਦੇ। ਉਨਾਂ ਕੋਵਿਡ-19 ਦੋਰਾਨ ਆਪਣੀ ਡਿਊਟੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਣ ਤੇ ਪੰਜਾਬ ਪੁਲਿਸ ਦੇ ਹਰੇਕ ਜਵਾਨ ਦੀ ਪ੍ਰਸੰਸਾ ਕੀਤੀ।
ਉਨਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਜਿਲਾ ਪਠਾਨਕੋਟ ਦੇ 10 ਪੁਲਿਸ ਥਾਣਿਆਂ ਵਿੱਚ ਵੀ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਲੋਕਾਂ ਨੂੰ ਬੈਜ ਲਗਾ ਕੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਪਰਚੇ ਵੰਡ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਪੁਲਿਸ ਵੱਲੋਂ ਨਾਕਿਆਂ ਤੇ ਵੀ ਲੋਕਾਂ ਨੂੰ ਕੋਵਿਡ ਦੀ ਰੋਕਥਾਮ ਲਈ ਮੂੰਹ ’ਤੇ ਮਾਸਕ, ਹੱਥ ਧੋਣ, ਸਮਾਜਿਕ ਦੂਰੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ । ਉਨਾਂ ਕਿਹਾ ਕਿ ਪੰਜਾਬ ਪੁਲਿਸ ਦਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਿਹਾ ਹੈ।
ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਦੇ 10 ਪੁਲਿਸ ਥਾਣਿਆਂ ਅਤੇ ਪੀ.ਸੀ.ਆਰ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਲਗਾਏ ਨਾਕਿਆਂ ਤੋਂ ਲੰਘਦੇ ਲੋਕਾਂ ਦੇ ਨਾਲ-ਨਾਲ ਅਬਾਦੀ ਵਿਚਲੇ ਘਰਾਂ ਵਿਚ ਜਾ ਕੇ ਲੋਕਾਂ ਨੂੰ ਕੋਵਿਡ-19 ਦੇ ਖ਼ਤਰੇ ਤੋਂ ਜਾਣੂੰ ਕਰਵਾ ਕੇ ਮਿਸ਼ਨ ਫਤਿਹ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਹੈ। ਪੁਲਿਸ ਜਵਾਨਾਂ ਵੱਲੋਂ ਇਸ ਮੌਕੇ ਸਾਵਧਾਨੀ ਦਰਸਾਉਂਦੇ ਪੋਸਟਰ ਲੋਕਾਂ ਵਿਚ ਵੰਡੇ ਅਤੇ ਕੋਵਾ ਐਪ ਵੀ ਲੋਕਾਂ ਦੇ ਫੋਨ ਵਿਚ ਡਾਊਨਲੋਡ ਲੋਡ ਕਰਵਾ ਕੇ ਉਨਾਂ ਨੂੰ ਸਾਵਧਾਨੀਆਂ ਦਾ ਪਾਲਣ ਕਰਨ ਤੇ ਇਸਦਾ ਪ੍ਰਚਾਰ ਕਰਨ ਲਈ ਪ੍ਰੇਰਿਆ
EDITOR
CANADIAN DOABA TIMES
Email: editor@doabatimes.com
Mob:. 98146-40032 whtsapp