ਮੱਕੀ ਦੀ ਫਸਲ ਨੂੰ ਫਾਲ ਆਰਮੀਵਰਮ ਨਾਮ ਦੇ ਕੀੜੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ

ਪਠਾਨਕੋਟ 20 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)  :  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਚੌਹਾਨਾਂ ਵਿੱਚ ਮੱਕੀ ਦੀ ਫਸਲ ਦੀ ਕੀਤੀ ਜਾ ਰਹੀ ਬਿਜਾਈ ਦਾ ਜਾਇਜ਼ਾ ਅਤੇ ਮੱਕੀ ਦੀ ਫਸਲ ਦੇ ਨਵੇਂ ਕੀੜੇ ਫਾਲ ਆਰਮੀਵਰਮ ਦੇ ਹਮਲੇ ਪ੍ਰਤੀ ਸੁਚੇਤ ਕੀਤਾ।

ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸੁੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਬਲਵਿੰਦਰ ਕੁਮਾਰ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਸ਼ਾਮਿਲ ਸਨ ।ਇਸ ਮੌਕੇ ਨਵਦੀਪ ਸਿੰਘ ਠਾਕੁਰ,ਬਿਕਰਮ ਜੀਤ ਸਿੰਘ,ਬਲਵਾਨ ਸਿੰਘ ਦੀਪੂ ਅਤੇ ਹੋਰ ਕਿਸਾਨ ਹਾਜ਼ਰ ਸਨ। ਅਗਾਂਹ ਵਧੂ ਮੱਕੀ ਉਤਪਾਦਕ ਬਿਕਰਮ (ਵਿੱਕੀ) ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਕਾਰਨ ਮੱਕੀ ਦੀ ਫਸਲ ਉੱਪਰ ਪਿਛਲੇ ਦੋ ਸਾਲਾਂ ਤੋਂ ਦੱਖਣੀ ਭਾਰਤ ਵਿੱਚ ਫਾਲ ਆਰਮੀਵਰਮ ਨਾਮ ਦੇ ਕੀੜੇ ਨੇ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਪਿਛਲੇ ਸਾਲ ਮੱਕੀ ਦੀ ਫਸਲ ਉੱਪਰ ਇਹ ਕੀੜਾ ਦੇਖਣ ਨੂੰ ਮਿਲਿਆ ਸੀ।

Advertisements

ਜਿਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਫਾਲ ਆਰਮੀ ਵਰਮ ਆਮ ਤੌਰ ਤੇ ਮੱਕੀ ਦੀ ਫਸਲ ਉੱਪਰ ਬਿਜਾਈ ਤੋਂ 10-40 ਦਿਨਾਂ ਦੇ ਦਰਮਿਆਨ ਜ਼ਿਆਦਾ ਨੁਕਸਾਨ ਕਰਦਾ ਹੈ।ਉਨਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਕੀੜੇ ਦੀ ਰੋਕਥਾਮ ਨਾਂ ਕੀਤੀ ਜਾਵੇ ਤਾਂ ਇਹ ਕੀੜਾ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੰਦਾ ਹੈ। ਉਨਾਂ ਕਿਹਾ ਕਿ ਇਸ ਕੀੜੇ ਦੀ ਸੁੰਡੀ ਦੀ ਪਹਿਚਾਣ ਪਿਛਲੇ ਸਿਰੇ ਵੱਲ ਚਾਰ ਵਰਗ ਬਨਾਉਂਦੇ ਬਿੰਦੂਆਂ ਅਤੇ ਸਿਰ ਉੱਪਰ ਚਿੱਟੇ ਰੰਗ ਦੇ ਅੰਗ੍ਰੇਜੀ ਦੇ ਵਾਈ ‘ ਅੱਖਰ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ। ਉਨਾਂ ਕਿਹਾ ਕਿ ਹਮਲੇ ਦੇ ਸ਼ੁਰੂਆਤੀ ਦੌਰ ਵਿੱਚ ਛੋਟੀਆਂ ਸੁੰਡੀਆਂ ਪੱਤੇ ਦੀ ਸਤਾਹ ਨੂੰ ਖੁਰਚ ਕੇ ਖਾਂਦੀਆਂ ਹਨ ਜਿਸ ਕਾਰਨ ਪੱਤਿਆਂ ਉੱਪਰ ਲੰਮੇਆਕਾਰ ਦੇ ਕਾਗਜ਼ੀ ਨਿਸ਼ਾਨ ਬਣ ਜਾਂਦੇ ਹਨ।

Advertisements

ਉਨਾਂ ਕਿਹਾ ਕਿ ਵੱਡੀਆ ਸੁੰਡੀਆਂ ਪੱਤਿਆਂ ਉੱਪਰ ਬੇਤਰਤੀਬੇ ,ਗੋਲ ਜਾਂ ਅੰਡਾਕਾਰ ਮੋਰੀਆਂ ਬਣਾ ਦਿੰਦੀਆਂ ਹਨ ਅਤੇ ਹਮਲੇ ਵਾਲੀ ਗੋਭ ਵਿੱਚ ਕਾਫੀ ਮਾਤਰਾ ਵਿੱਚ ਕਾਲੀਆ ਵਿੱਠਾਂ ਦੇਖਣ ਨੂੰ ਮਿਲਦੀਆਂ ਹਨ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾੲਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਰਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ ।

Advertisements

ਉਨਾਂ ਕਿਹਾ ਕਿ 20 ਦਿਨਾਂ ਦੀ ਫਸਲ ਉੱਪਰ 120 ਲਿਟਰ ਪਾਣੀ ਅਤੇ ਇਸ ਤੋਂ ਬਾਅਦ ਫਸਲ ਦੇ ਵਾਧੇ ਅਨੁਸਾਰ 200 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਪੰਪ ਦੀ ਨੋਜ਼ਲ ਮੱਕੀ ਦੀ ਗੋਭ ਵੱਲ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਚਾਰੇ ਵਾਲੀ ਫਸਲ ਉੱਪਰ ਇਸ ਕੀੜੇ ਦਾ ਹਮਲਾ ਹੋਇਆ ਹੈ ਤਾਂ 0.4 ਮਿਲੀਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਪ੍ਰਤੀ ਏਕੜ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਛਿੜਕਾਅ ਵਾਲੀ ਫਸਲ ਨੂੰ 21 ਦਿਨਾਂ ਤੱਕ ਪਸ਼ੂਆਂ ਦੇ ਚਾਰੇ ਲਈ ਨਹੀਂ ਵਰਤਣੀ ਚਾਹੀਦੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply