ਪਠਾਨਕੋਟ, 20 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰਾਂ ਇਸ ਸਾਲ ਵੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2020 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ। ਉਸ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।ਉਨਾਂ ਦੱਸਿਆ ਕਿ ਸਰਕਾਰ ਵਲੋਂ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।ਇਸ ਲਈ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸ਼ਨ, ਪਠਾਨਕੋਟ ਵਲੋਂ 21 ਜੂਨ 2020 ਨੂੰ ਸਵੇਰੇ 07:00 ਵਜੇ ਯੋਗਾ ਦਿਵਸ ਜ਼ਿਲਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਇਆ ਜਾਵੇਗਾ।
ਜਿਸ ਵਿੱਚ ਜ਼ਿਲੇ ਦੇ ਸਿਰਫ 15-20 ਅਧਿਕਾਰੀ ਹੀ ਸ਼ਾਮਿਲ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਬਾਕੀ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅੰਦਰ ਰਹਿ ਕੇ ਹੀ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਂਣਗੇ। ਉਨਾਂ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡਾ ਧੰਨ ਹੈ ਅਤੇ ਸਾਨੂੰ ਆਪਣੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਪ੍ਰਤੀ ਦਿਨ ਯੋਗ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਆਓ ਸਾਰੇ ਜਿਲਾ ਨਿਵਾਸੀ ਇਹ ਪ੍ਰਣ ਕਰਦੇ ਹਾਂ ਕਿ 21 ਜੂਨ ਨੂੰ 6ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰਾਂ ਅੰਦਰ ਆਪਣੇ ਪਰਿਵਾਰ ਨਾਲ ਮਨਾਵਾਂਗੇ।
ਉਨਾਂ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਦੇ ਚਲਦਿਆਂ ਨਿਸਚਿਤ ਕੀਤਾ ਗਿਆ ਹੈ ਕਿ ਇਸ ਸਾਲ ਅੰਤਰਰਾਸ਼ਟਰੀ ਯੋਗਾ ਦਿਵਸ ਹਰੇਕ ਕਰਮਚਾਰੀ ਅਤੇ ਅਧਿਕਾਰੀ ਜੋ ਜਿਲਾ ਪੱਧਰੀ ਕਰਵਾਏ ਯੋਗਾ ਦਿਵਸ ਪ੍ਰੋਗਰਾਮ ਵਿੱਚ ਹਾਜ਼ਰ ਨਹੀਂ ਹੋਇਆ ਉਹ ਆਪਣੇ ਘਰ ਵਿੱਚ ਪਰਿਵਾਰ ਸਮੇਤ ਵੱਖ-ਵੱਖ ਸੋਸਲ ਮੀਡੀਆ ਪਲੇਟਫਾਰਮਜ਼ ਜਿਵੇਂ ਕਿ ਯੂ-ਟਿਊਬ, ਟਵੀਟਰ , ਇੰਸਟਾਗ੍ਰਾਮ ਆਦਿ ਰਾਹੀ ਲੋਕਾਂ ਦੀ ਆਨ-ਲਾਈਨ ਪਾਰਟੀਸਪੇਸ਼ਨ ਕੀਤੀ ਜਾਵੇ।ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਪਣੇ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰ ਵਿੱਚ ਪਰਿਵਾਰ ਸਹਿਤ ਮਨਾਉਂਣਾ ਹੈ। ਉਨਾਂ ਕਿਹਾ ਕਿ ਜਿਲਾ ਪੱਧਰੀ ਯੋਗਾ ਦਿਵਸ ਮਨਾਉਂਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp