ਪਠਾਨਕੋਟ, 21 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਚਲਦਿਆਂ ਪੂਰੇ ਪੰਜਾਬ ਅੰਦਰ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਸਰਕਾਰ ਵੱਲੋਂ 15 ਜੂਨ ਤੋਂ 21 ਜੂਨ ਤੱਕ ਵੱਖ ਵੱਖ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਅੱਜ ਮਿਸ਼ਨ ਫਤਿਹ ਅਧੀਨ ਜਿਲਾ ਪਠਾਨਕੋਟ ਦੀਆਂ 38 ਕੋਪਰੇਟਿਵ ਸੋਸਾਇਟੀਆਂ ਵਿੱਚ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਸ੍ਰੀ ਸੁਨੀਲ ਕਾਟਲ ਸਹਾਇਕ ਰਜਿਸਟ੍ਰਾਰ ਕੋਪਰੇਟਿਵ ਸੋਸਾਇਟੀ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜਾਗਰੁਕਤਾ ਪ੍ਰੋਗਰਾਮ ਕਰਵਾਏ ਗਏ।
ਜਿਸ ਅਧੀਨ ਅਧਿਕਾਰੀਆਂ ਵੱਲੋਂ ਪਿੰਡ ਪਿੰਡ ਸਥਿਤ ਕੋਪਰੇਟਿਵ ਸੋਸਾਇਟੀਆਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੁਕ ਕੀਤਾ।ਜਾਣਕਾਰੀ ਦਿੰਦਿਆਂ ਸ੍ਰੀ ਸੁਨੀਲ ਕਾਟਲ ਸਹਾਇਕ ਰਜਿਸਟ੍ਰਾਰ ਕੋਪਰੇਟਿਵ ਸੋਸਾਇਟੀ ਪਠਾਨਕੋਟ ਨੇ ਦੱਸਿਆ ਕਿ ਅੱਜ ਜਿਲਾ ਪਠਾਨਕੋਟ ਦੀਆਂ 38 ਕੋਪਰੇਟਿਵ ਸੋਸਾਇਟੀਆਂ ਅਧੀਨ ਜਾਗਰੁਕਤਾ ਮੂਹਿੰਮ ਚਲਾਈ ਗਈ।
ਜਿਸ ਅਧੀਨ ਅੱਜ ਪਿੰਡ ਮੰਗਿਆਲ, ਭਰਿਆਲ,ਨੋਸਹਿਰਾ ਨਰੰਗ ਪੁਰ,ਬਾਠ ਸਾਹਿਬ, ਫਰਵਾਲ ਆਦਿ ਪਿੰਡਾਂ ਦੇ ਲੋਕਾਂ ਨੂੰ ਮਿਸ਼ਨ ਫਤਿਹ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਪਰਚੇ ਵੀ ਲੋਕਾਂ ਵਿੱਚ ਵੰਡੇ ਗਏ ,ਲੋਕਾਂ ਨੂੰ ਬੈਚ ਲਗਾਏ ਗਏ ਅਤੇ ਉਨਾਂ ਦੇ ਮੋਬਾਇਲਾਂ ਵਿੱਚ ਕੋਵਾ ਐਪ ਵੀ ਡਾਊਂਨਲੋਡ ਕਰਵਾਇਆ ਗਿਆ।
ਉਨਾਂ ਦੱਸਿਆ ਕਿ ਸੋਸਾਇਟੀ ਦੇ ਹਰੇਕ ਮੈਂਬਰ ਤੱਕ ਪਹੁੰਚ ਕਰਕੇ ਅਪੀਲ ਕੀਤੀ ਗਈ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜੋ ਵੀ ਉਨਾਂ ਦੀਆਂ ਸੋਸਾਇਟੀਆਂ ਨਾਲ ਜੂੜੇ ਹੋਏ ਹਨ ਉਨਾਂ ਦੇ ਮੋਬਾਇਲ ਚੋਂ ਕੋਵਾ ਐਪ ਡਾਊਨਲੋਡ ਕਰਵਾਇਆ ਜਾਵੇ ਅਤੇ ਬਾਹਰ ਨਿਕਲਣ ਤੋਂ ਪਹਿਲਾ ਮਾਸਕ ਦਾ ਪ੍ਰਯੋਗ ਕਰਨਾ, ਬਾਰ ਬਾਰ ਹੱਥਾਂ ਨੂੰ ਸਾਬਨ ਨਾਲ ਧੋਣਾ ਅਤੇ ਆਪਸ ਵਿੱਚ ਸਮਾਜਿਦ ਦੂਰੀ ਬਣਾਈ ਰੱਖਣ ਦੇ ਲਈ ਵੀ ਜਾਗਰੁਕ ਕੀਤਾ ਗਿਆ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਉਦੇਸ ਲੈ ਕੇ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣਾ ਹੈ ਅਤੇ ਇਸ ਕਾਰਜ ਵਿੱਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਮਿਲ ਕੇ ਸਹਿਯੋਗ ਕਰੀਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਈਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp