ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਵਿਰੁੱਧ ਕਿਸਾਨਾਂ ਨੇ ਸਰਕਾਰ ਦਾ ਪੁੱਤਲਾ ਫੂਕਿਆ

ਕਈ ਆਗੂਆਂ ਨੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੂੰ ਅਲਵਿਦਾ ਕਹਿ ਘਰ ਵਾਪਸੀ ਕੀਤੀ

 ਅੰਮ੍ਰਿਤਸਰ , 21 ਜੂਨ ( ਰਾਜਨ ਮਾਨ) : ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਮੋਗਾ ਵਿਖੇ ਧਰਨੇ ਦੌਰਾਨ ਗ੍ਰਿਫਤਾਰ ਕਰਨ ਵਿਰੁੱਧ ਅੱਜ ਯੂਨੀਅਨ ਦੇ ਆਗੂਆਂ ਅਤੇ ਕਿਸਾਨਾਂ ਨੇ ਸਰਕਾਰ ਦੀ ਇਸ ਹਰਕਤ ਦੀ ਨਿਖੇਧੀ ਕਰਦਿਆਂ  ਪੁੱਤਲਾ ਫੂਕਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ।ਪਿੰਡ ਵਡਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਹੋਰ ਆਗੂਆਂ ਨੂੰ ਬਿਨਾਂ ਕਾਰਨ ਧਰਨੇ ਤੋਂ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦੇ ਇਹਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।

Advertisements

ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਅਤੇ ਹਰਦੇਵ ਸਿੰਘ ਵੀਰਮ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਆਗੂਆਂ ਨੂੰ ਗ੍ਰਿਫਤਾਰ ਕਰਕੇ ਆਪਣਾ ਦਬਾਅ ਬਣਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕਿਸਾਨ ਆਗੂ ਮੋਗਾ ਦੀ ਮੱਛੀ ਮੰਡੀ ਨੂੰ ਉਜਾੜਨ ਦੇ ਵਿਰੁੱਧ ਧਰਨੇ ‘ਤੇ ਬੈਠੇ ਸਨ ਅਤੇ ਪੁਲਿਸ ਵਲੋਂ ਉਹਨਾਂ ਨੂੰ ਫੜਕੇ ਆਰਜੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਅਜਿਹੀਆਂ ਹਰਕਤਾਂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Advertisements

ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਕਿਸਾਨ ਤੇ ਮਜ਼ਦੂਰ ਕੱਖੋਂ ਹੌਲਾ ਹੋ ਗਿਆ ਹੈ। ਉਹਨਾਂ ਨੇ ਇਹਨਾਂ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਨੂੰ ਰਿਹਾਅ ਨਾ ਕੀਤਾ ਤਾਂ ਜਥੇਬੰਦੀ ਵਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ‘ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੂੰ ਅਲਵਿਦਾ ਕਹਿ ਕੇ ਆਏ ਆਗੂਆਂ ਹਰਦੇਵ ਸਿੰਘ ਵੀਰਮ ਤੇ ਹੋਰਨਾਂ ਨੇ ਦੋਸ਼ ਲਾਇਆ ਕਿ ਕੁਝ ਆਗੂਆਂ ਦੀ ਹੌਮੇਂ ਕਰਕੇ ਪਾਰਟੀ ਵਿੱਚ ਫੁੱਟ ਪਾਈ ਗਈ ਹੈ ਅਤੇ ਜਾਣਬੁੱਝ ਕੇ ਮੁੱਢਲੀ ਪਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Advertisements

ਉਨਾਂ ਕਿਹਾ ਕਿ ਕੁਝ ਆਗੂਆਂ ਵਲੋਂ ਸਾਧਾਰਨ ਵਰਕਰਾਂ ਨੂੰ ਗੁਮਰਾਹ ਕੀਤਾ ਗਿਆ ਸੀ ਅਤੇ ਹੁਣ ਸੱਚ ਸਾਹਮਣੇ ਆਉਣ ਨਾਲ ਉਹ ਵਾਪਸ ਕਿਰਤੀ ਕਿਸਾਨ ਯੂਨੀਅਨ ਵਿੱਚ ਆ ਗਏ ਹਨ। ਇਸ ਮੌਕੇ ‘ਤੇ ਜਤਿੰਦਰ ਸਿੰਘ ਛੀਨਾ ਨੇ ਯੂਨੀਅਨ ਵਿੱਚ ਵਾਪਸ ਆਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੂਨੀਅਨ ਹਮੇਸ਼ਾਂ ਹੀ ਹੱਕਾਂ ਲਈ ਲੜਦੀ ਰਹੀ ਹੈ ਅਤੇ ਕੁਝ ਲੋਕਾਂ ਵਲੋਂ ਨਿੱਜ ਸੁਆਰਥਾਂ ਲਈ ਇਸਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ।

ਇਸ ਮੌਕੇ ‘ਤੇ ਕਿਸਾਨ ਆਗੂ ਰੂਪ ਸਿੰਘ ਵਡਾਲਾ, ਹੀਰਾ ਸਿੰਘ ਜੌਹਲ, ਘੁੱਲਾ ਸਿੰਘ ਜੌਹਲ, ਰਣਜੀਤ ਸਿੰਘ ਭੋਮਾ, ਬਲਦੇਵ ਸਿੰਘ ਵਡਾਲਾ, ਸੁਲੇਮਾਨ ਮਾਹੀਨੰਗਲ, ਹਰਜਿੰਦਰ ਸਿੰਘ ਮੱਲੂਨੰਗਲ, ਅਮਰੀਕ ਸਿੰਘ ਜਗਦੇਵ ਕਲਾਂ,ਸੁਖਦੇਵ ਸਿੰਘ ਸਹਿੰਸਰਾ  ,ਸਹਿਬ ਸਿੰਘ ਵੀਰਮ ਅਤੇ ਬਲਵਿੰਦਰ ਸਿੰਘ ਵੀਰਮ ਆਦਿ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply