ਸਰਕਾਰੀ ਸਕੂਲ ਲਮੀਣ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ

DASUYA (HOSHIARPUR) PARMJIT SINGH GHUMMAN
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ (ਦਸੂਹਾ) ਵਿਖੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਭਾਸ਼ਾ ਦੇ ਸਕੂਲ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸ਼੍ਰੀ ਰਜਿੰਦਰ ਕੁਮਾਰ ਜੀ ਦੀ ਅਗਵਾਈ ਵਿੱਚ ਕਰਵਾਏ ਗਏ ਇਹਨਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿੱਦਿਆਰਥੀਆਂ ਨੂੰ ਸੁਲੇਖ ਲੇਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਪੰਜਾਬੀ ਭਾਸ਼ਾ ਤੋਂ ਇਲਾਵਾ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਵੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਹਨ।

ਜਿਕਰਯੋਗ ਹੈ ਕਿ ਇਹਨਾਂ ਮੁਕਾਬਲਿਆਂ ਵਿੱਚ ਵਿੱਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿੱਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬੀ ਅਧਿਆਪਕ ਸ਼੍ਰੀ ਮੋਹਨ ਲਾਲ ਨੇ ਕਿਹਾ ਕੇ ਪੰਜਾਬੀ ਦੀ ਅੱਖਰ ਬਣਤਰ ਵੱਲ ਸ਼ੁਰੂ ਤੋਂ ਹੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀ ਰਾਕੇਸ਼ ਗੁਲੇਰੀਆ ਜੀ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਜਸਵੰਤ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਘੁੰਮਣ, ਲਖਵੀਰ ਸਿੰਘ, ਖੁਸ਼ਵੰਤ ਸਿੰਘ, ਮੋਹਨ ਲਾਲ, ਰਾਕੇਸ਼ ਗੁਲੇਰੀਆ, ਅੰਜਨਾ ਕੁਮਾਰੀ, ਸਰੋਜ ਠਾਕੁਰ, ਸਰੋਜ ਰਾਣੀ, ਅਨਾਮਿਕਾ, ਨਿਰਮਲਾ ਦੇਵੀ, ਲਵਲੀਨ, ਸੁਸ਼ਮਾ, ਬਲਬੀਰ ਕੌਰ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਰੇਖਾ ਰਾਣੀ ਆਦਿ ਹਾਜ਼ਿਰ ਸਨ।

Related posts

Leave a Reply