ਥਾਣਾ ਸਿਟੀ ‘ਚ ਬੰਦ ਹਵਾਲਾਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ, ਐੱਸ.ਐੱਚ.ਓ. ਸਣੇ 18 ਪੁਲਸ ਮੁਲਾਜ਼ਮ ਕੁਆਰਨਟਾਈਨ
ਫ਼ਰੀਦਕੋਟ : ਥਾਣਾ ਸਿਟੀ ਫਰੀਦਕੋਟ ‘ਚ ਬੰਦ ਇਕ ਹਵਾਲਾਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਿਸ ਨੂੰ ਹੱਥਾਂ -ਪੈਰਾਂ ਦੀ ਪੈ ਗਈ ਹੈ। ਸਿਹਤ ਵਿਭਾਗ ਵਲੋਂ ਐੱਸ.ਐੱਚ.ਓ. ਸਣੇ 18 ਪੁਲਸ ਮੁਲਾਜ਼ਮਾਂ ਨੂੰ ਕੁਆਰਨਟਾਈਨ ਕਰ ਦਿੱਤਾ ਗਿਆ ਹੈ, ਜਦਕਿ ਕੋਰੋਨਾ ਪਾਜ਼ੇਟਿਵ ਆਏ ਵਿਅਕਤੀ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪੂਰੇ ਥਾਣੇ ਨੂੰ ਸੈਨੇਟਾਈਜ਼ ਕਰਦਿਆਂ ਮੁਲਾਜ਼ਮਾਂ ਨੂੰ ਮਾਸਕ ਤੇ ਗਲਵਜ਼ ਦਿੱਤੇ ਗਏ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇਕ ਟਰੱਕ ਡਰਾਈਵਰ ਕੇਂਦਰੀ ਮਾਡਰਨ ਜੇਲ ਫਰੀਦਕੋਟ ‘ਚ ਬੱਜਰੀ ਦਾ ਟਰੱਕ ਲੈ ਕੇ ਆਇਆ ਸੀ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਭੰਗ ਫੜ੍ਹੀ ਗਈ, ਜਿਸ ਤੋਂ ਬਾਅਦ ਜੇਲ ਅਧਿਕਾਰੀਆਂ ਨੇ ਉਸਨੂੰ ਥਾਣਾ ਸਿਟੀ ਫ਼ਰੀਦਕੋਟ ਦੇ ਹਵਾਲੇ ਕਰਦਿਆਂ ਕੇਸ ਦਰਜ ਕਰਵਾ ਦਿੱਤਾ। ਆਰੋਪੀ ਅਜੇ ਹਵਾਲਾਤ ਵਿਚ ਬੰਦ ਸੀ ਕਿ ਉਸਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ, ਜਿਸ ਤੋਂ ਬਾਅਦ ਥਾਣੇ ਦੇ ਸਬੰਧਿਤ ਪੁਲਸ ਮੁਲਾਜ਼ਮਾਂ ਨੂੰ ਕੁਆਰਟਾਈਨ ਕੀਤਾ ਗਿਆ ਹੈ। ਫਿਲਹਾਲ ਕੁਆਰਨਟਾਈਨ ਕੀਤੇ ਪੁਲਸ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ, ਜੇਕਰ ਕਿਸੇ ਦੀ ਰਿਪੋਰਟ ਪਾਜ਼ੇਟਿਵ ਆਉਂਦੀ ਹੈ ਤਾਂ ਉਸਦੇ ਪਰਿਵਾਰ ਦੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp