ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੂਰੁਆਤ : ਡਾ ਅਮਰੀਕ ਸਿੰਘ

ਪਠਾਨਕੋਟ, 24 ਜੂਨ ( ਰਾਜਿੰਦ ਸਿੰਘ ਰਾਜਨ ਬਿਊਰੋ ਚੀਫ ) : ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਨੀਂਵਾਂ ਜਾਣ ਅਤੇ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਖੇਤੀਬਾੜੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦੇਣ ਲਈ ਕਿਸਾਨਾਂ ਦੇ ਖੇਤਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਜੇਕਰ ਕੋਈ ਮੁਸ਼ਕਲ ਪੇਸ਼ ਆਵੇ ਤਾਂ ਸਹੀ ਤਕਨੀਕੀ ਸੇਧ ਦਿੱਤੀ ਜਾ ਸਕੇ।

ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਸੈਣੀ ਅਤੇ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਵੱਖ ਵੱਖ ਕਿਸਾਨਾਂ ਵੱਲੋਂ ਕੀਤੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਦਾ ਜਾਇਜ਼ਾ ਅਤੇ ਕਿਸਾਨਾਂ ਤੋਂ ਇਸ ਤਕਨੀਕ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਅ ਵੀ ਲਏ। ਉਨਾਂ ਦੇ ਨਾਲ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸਮ), ਸ਼੍ਰੀ ਗੁਰਦਿੱਤ ਸਿੰਘ, ਸੁਬਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੌਜੀ ਪ੍ਰਬੰਧਕ ਵੀ ਸਨ। ਜ਼ਿਕਰਯੋਗ ਹੈ ਕਿ ਪਿੰਡ ਭਨਵਾਲ ਵਿੱਚ ਪਿਛਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਨੂੰ ਦੇਖਦਿਆਂ ਕਿਸਾਨਾਂ ਵੱਲੋਂ 100 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।

Advertisements

ਤਜ਼ਰਬੇਕਾਰ ਬਜ਼ੁਰਗ ਕਿਸਾਨ ਮਾਲੀ ਰਾਮ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਵਿਕਲਪ ਸਿੱਧ ਹੋ ਰਿਹਾ ਹੈੈ ਜੋ ਭਵਿੱਖ ਦੀ ਬੇਹਤਰੀਨ ਤਕਨੀਕ ਸਿੱਧ ਹੋ ਸਕਦੀ ਹੈ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਖੇਤੀ ਸੰਦਾਂ ਤੇ ਹੋਣ ਵਾਲੇ ਖਰਚੇ ਘਟਾਉਣ ਦੇ ਮਕਸਦ ਨਾਲ ਛੇ ਕਣਕ ਬੀਜਣ ਵਾਲੀਆਂ ਬੀਜ ਡਰਿੱਲਾਂ ਵਿੱਚ ਕੁਝ ਤਬਦੀਲੀ ਕਰਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।

Advertisements

ਉਨਾਂ ਕਿਹਾ ਕਿ ਸਿੱਧੀ ਬਿਜਾਈ ਤਕਨੀਕ ਵਾਲੇ ਝੋਨੇ ਦਾ ਮੁਢਲਾ ਵਾਧਾ ਹੌਲੀ ਹੋਣ ਕਾਰਨ ਕਿਸਾਨਾਂ ਘਬਰਾਉਣਾ ਨਹੀਂ ਚਾਹੀਦਾ।ਉਨਾਂ ਕਿਹਾ ਕਿ ਇਕੱਤਰ ਕੀਤੇ ਗਏ ਅੰਕੜਿਆਂ ਅਨੁਸਾਰ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਪ੍ਰਤੀ ਵਰਗ ਮੀਟਰ ਔਸਤਨ 30-40 ਬੂਟੇ ਆ ਰਹੇ ਹਨ, ਜਦ ਕਿ ਪ੍ਰਵਾਸੀ ਮਜ਼ਦੂਰਾਂ ਅਤੇ ਸਥਾਨਿਕ ਮਜ਼ਦੂਰਾਂ ਵੱਲੋਂ ਲਾਏ ਗਏ ਝੋਨੇ ਦੇ ਖੇਤਾਂ ਵਿੱਚ ਕ੍ਰਮਵਾਰ 13 ਅਤੇ 20 ਬੂਟੇ ਪ੍ਰਤੀ ਵਰਗ ਮੀਟਰ ਆ ਰਹੇ ਹਨ।ਉਨਾਂ ਕਿਹਾ ਕਿ ਜਿਥੇ ਕਿਤੇ ਵਿਥਾਂ ਹਨ ਉਥੇ ਪਾਣੀ ਲਗਾਉਣ ਤੋਂ ਬਾਅਦ ਸੰਘਣੀ ਫਸਲ ਵਾਲੀ ਜਗਾ ਤੋਂ ਬੂਟੇ ਪੁੱਟ ਕੇ ਲਗਾਏ ਜਾ ਸਕਦੇ ਹਨ।ਡਾ.ਅਮਰੀਕ ਸਿੰਘ ਨੇ ਕਿਹਾ ਕਿ ਬਿਜਾਈ ਸਮੇਂ ਨਦੀਨਨਾਸ਼ਕ ਦਾ ਛਿੜਕਾਅ ਕਰਨ ਦੇ ਬਾਵਜੂਦ ਜੇਕਰ ਨਦੀਨ ਉੱਗ ਗਏ ਤਾਂ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਬਾਅਦ ਨਦੀਨਨਾਸ਼ਕਾਂ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ ।ਉਨਾਂ ਕਿਹਾ ਕਿ ਜੇਕਰ ਝੋਨੇ ਦੀ ਫਸਲ ਵਿੱਚ ਸਵਾਂਕ ਅਤੇ ਮੋਥਾ ਨਦੀਨ ਹਨ ਤਾਂ 100 ਮਿਲੀ ਲਿਟਰ ਬਿਸਪਾਈਰੀਬੈਕ 10 ਐਸ ਸੀ (ਨੋਮਨੀਗੋਲਡ) ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ।

Advertisements

ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਗੁੜਤ ਮਧਾਣਾ,ਚੀਨੀ ਘਾਹ,ਚਿੜੀ ਘਾਹ ਆਦਿ ਨਦੀਨ ਹਨ ਤਾਂ 400 ਮਿਲੀ ਲਿਟਰ ਫਿਨੌਕਸਾ-ਪੀ-ਈਥਾਈਲ( ਰਾਈਸਸਟਾਰ) ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ। ਉਨਾਂ ਕਿਹਾ ਕਿ ਜੇਕਰ ਚੌੜੇ ਪੱਤੇ ਵਾਲੇ ਨਦੀਨ,ਮੋਥਾ,ਗੰਡ ਵਾਲਾ ਡੀਲਾ ਹੈ ਤਾਂ 8 ਗ੍ਰਾਮ ਮੈਟਸਲਫੂਰਾਨ +ਕਲੋਰੀਮਿਯੂਰਾਨ ਪ੍ਰਤੀ ਏਕੜ ਦਾ ਛਿੜਕਾਅ ਕਰੋ।ਉਨਾਂ ਕਿਹਾ ਕਿ ਕਦੇ ਵੀ ਨੋਮਨੀਗੋਲਡ ਅਤੇ ਐਲਮਿਕਸ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾਂ ਕਰੋ ਕਿਉਂਕਿ ਅਜਿਹਾ ਕਰਨ ਨਾਲ ਫਸਲ ਵਾਧੈ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਇਸ ਗੱਲ ਦਾ ਖਿਆਲ ਰੱਖੋ ਕਿ ਨਦੀਨਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਖੇਤ ਵਿੱਚ ਸਿੱਲ ਜ਼ਰੂਰ ਹੋਵੇ ਅਤੇ ਕੱਟ ਵਾਲੀ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ।

ਅਗਾਂਹਵਧੂ ਕਿਸਾਨ ਸ਼੍ਰੀ ਪ੍ਰਭਾਤ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਨਾਲ ਮਜ਼ਦੂਰਾਂ ਤੇ ਨਿਰਭਰਤਾ ਖਤਮ ਹੋਵੇਗੀ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲੇਗੀ।ਉਨਾਂ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 10 ਮਈ ਤੋਂ ਬਾਅਦ ਬਿਜਲੀ ਦੀ ਸਪਲਾਈ 8 ਘੰਟੇ ਦੇਣੀ ਚਾਹੀਦੀ ਹੈ ਕਿਉਂਕਿ ਨਦੀਨਾਂ ਅਤੇ ਜੰਗਲੀ ਝੋਨੇ ਦੀ ਰੋਕਥਾਮ ਲਈ ਸਿੱਧੀ ਬਿਜਾਈ ਤੋਂ ਪਹਿਲਾਂ ਦੋ ਰੌਣੀਆ ਕਰਨੀਆਂ ਪੈਂਦੀਆਂ।ਉਨਾਂ ਇਹ ਵੀ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ 1 ਜੂਨ ਦੀ ਬਿਜਾਏ 10 ਮਈ ਤੋਂ ਸ਼ੁਰੂ ਕਰਨ ਦੀ ਇਜ਼ਾਜ਼ਤ ਦੇ ਦੇਣੀ ਚਾਹੀਦੀ ਹੈ। ਬਜ਼ੁਰਗ ਉੱਦਮੀ ਕਿਸਾਨ ਸ਼੍ਰੀ ਮਾਲੀ ਰਾਮ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply