ਮਿਸ਼ਨ ਫਤਿਹ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੁਕ ਕਰਕੇ ਪੰਜਾਬ ਨੂੰ ਬਣਾਇਆ ਜਾਵੇਗਾ ਕਰੋਨਾ ਮੁਕਤ
ਪਠਾਨਕੋਟ,25 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 ਮਹਾਮਾਰੀ ਤੇ ਕਾਬੂ ਪਾਉਣ ਲਈ ਸਰਕਾਰ ਵਲੋ ਹਰੇਕ ਤਰਾ ਦੇ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਇਸ ਮਹਾਮਾਰੀ ਦੇ ਖਾਤਮੇ ਲਈ ਲੋਕ ਹੀ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਦਾ ਖਾਤਮਾ ਕਰ ਸਕਦੇ ਹਨ, ਲੋਕ ਜਾਗਰੁਕ ਹੋਣਗੇ ਤੱਦ ਹੀ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇਗਾ।ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲਕੇ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੂਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਨੂੰ ਬਹੁਤ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਲਾਜ਼ਮੀ ਹੀ ਕੋਰੋਨਾ ਤੇ ਫਤਿਹ ਪਾਈ ਜਾਵੇਗੀ। ਉਨਾਂ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਬਾਕੀ ਰਾਜ ਵੀ ਆਪਣੇ ਆਪਣੇ ਰਾਜਾਂ ਵਿੱਚ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ। ਉਨਾਂ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਮੁਹਿੰਮ ਵਿੱਚ ਹਰ ਵਿਅਕਤੀ, ਹਰ ਵਰਗ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜਿਲੇ ਵਿੱਚ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲੇ ਦਾ ਹਰੇਕ ਸਰਕਾਰੀ ਵਿਭਾਗ ਆਪਣਾ ਸਹਿਯੋਗ ਦੇ ਰਿਹਾ ਹੈ , ਲੋਕਾਂ ਨੂੰ ਇਸ ਮਹਾਂਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਪੈਂਫਲਿਟਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।
ਸ੍ਰੀ ਅਮਿਤ ਵਿੱਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਬੇਵਜਾਂ ਘਰੋਂ ਨਿਕਲਣ ਤੋਂ ਪ੍ਰੇਹਜ ਕੀਤਾ ਜਾਵੇ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਫਤਿਹ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp