ਹਥਿਆਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ : ਵਿਆਹ ਸਮਾਗਮ ਚ ਗੋਲੀ ਚਲੋਉਣ ਤੇ ਘੱਟੋ-ਘੱਟ ਦੋ ਸਾਲ ਦੀ ਕੈਦ, ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ ’ਤੇ ਹੁਣ 10 ਸਾਲ ਕੈਦ

ਹਥਿਆਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ : ਵਿਆਹ ਸਮਾਗਮ ਚ ਗੋਲੀ ਚਲੋਉਣ ਤੇ ਘੱਟੋ-ਘੱਟ ਦੋ ਸਾਲ ਦੀ ਕੈਦ, ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ ’ਤੇ ਹੁਣ 10 ਸਾਲ ਕੈਦ

ਚੰਡੀਗੜ੍ਹ: ਹਥਿਆਰਾਂ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹਥਿਆਰਾਂ ਦੇ ਲਾਇਸੰਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਹੁਣ ਕੋਈ ਵੀ ਇੱਕ ਲਾਇਸੰਸ ‘ਤੇ ਦੋ ਹੀ ਹਥਿਆਰ ਰੱਖ ਸਕਦਾ ਹੈ। ਪੰਜਾਬ ਪੁਲਿਸ ਦੇ ਮੁੱਖੀ ਵੱਲੋਂ 23 ਜੂਨ ਨੂੰ ਅਸਲਾ ਐਕਟ ’ਚ ਸੋਧ ਬਾਰੇ ਖੇਤਰੀ ਅਧਿਕਾਰੀਆਂ ਨੂੰ ਹੁਕਮਾਂ ਜਾਰੀ ਕੀਤੇ ਹਨ।

ਇਨ੍ਹਾਂ ‘ਚ ਦੋ ਤੋਂ ਵੱਧ ਹਥਿਆਰ ਰੱਖਣ ਵਾਲੇ ਅਸਲਾ ਲਾਇਸੈਂਸ ਧਾਰਕਾਂ ਨੂੰ 13 ਦਸੰਬਰ ਤੱਕ ਜਮ੍ਹਾਂ ਆਪਣੇ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ। ਹੁਕਮਾਂ ’ਚ ਭਾਰਤ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਵੀਆਂ ਸੋਧਾਂ ਮੁਤਾਬਕ ਕਾਨੂੰਨੀ ਕਾਰਵਾਈ ਲਈ ਆਖਿਆ ਗਿਆ ਹੈ।

ਨਵੇਂ ਸੋਧ ਆਰਮਜ਼ ਐਕਟ 2019 ਅਨੁਸਾਰ ਲਾਇਸੈਂਸਧਾਰਕ 3 ਹਥਿਆਰਾਂ ਦੀ ਬਜਾਏ ਸਿਰਫ਼ ਦੋ ਹਥਿਆਰ ਹੀ ਰੱਖ ਸਕਦਾ ਹੈ। ਜਿਸ ਕੋਲ 2 ਤੋਂ ਜ਼ਿਆਦਾ ਹਥਿਆਰ ਹਨ, ਉਸ ਨੂੰ 13 ਦਸੰਬਰ, 2020 ਤੱਕ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਲਾਜ਼ਮੀ ਜਮ੍ਹਾਂ ਕਰਵਾਉਣਾ ਪਵੇਗਾ। ਆਰਮਡ ਫੋਰਸਜ਼ ਦੇ ਮੈਂਬਰ ਨੂੰ ਆਪਣੀ ਯੂਨਿਟ ਦੇ ਅਸਲਾਖਾਨੇ ’ਚ ਇੱਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾਂ ਕਰਵਾਉਣਾ ਪਵੇਗਾ। ਹੁਣ ਅਸਲਾ ਲਾਇਸੈਂਸ ਦੀ ਮਿਆਦ 5 ਸਾਲ ਹੋਵੇਗੀ ਜਦੋਂ ਕਿ ਪਹਿਲਾਂ 3 ਸਾਲ ਸੀ।

ਦੱਸ ਦਈਏ ਕਿ ਨਵੀਆਂ ਸੋਧਾਂ ਮੁਤਾਬਕ ਜੇਕਰ ਕੋਈ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ ’ਚ ਲਾਪ੍ਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ, ਜਿਸ ਨਾਲ ਮਨੁੱਖੀ ਜਾਨ ਜਾਂ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੋਵੇ, ਤਾਂ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਤੇ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੀ ਹੈ। ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ ’ਤੇ ਹੁਣ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply