ਪਠਾਨਕੋਟ, 26 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਨਾਲ ਨਾਲ ਜਿਲਾ ਪਠਾਨਕੋਟ ਅੰਦਰ ‘ਮਿਸ਼ਨ ਫ਼ਤਿਹ’ ਚਲਾਇਆ ਜਾ ਰਿਹਾ ਰਿਹਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ ਬਣਾਇਆ ਜਾਵੇ।
ਉਨਾਂ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ’ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ। ਉਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਜਾਗਰੂਕ ਤੇ ਸੁਚੇਤ ਹੋਣ ਦੀ ਲੋੜ ਹੈ। ਉਨਾਂ ਕਿਹਾ ਅਗਰ ਕੋਈ ਕੰਮ ਨਾ ਹੋਵੇ ਤਾਂ ਘਰਾ ਅੰਦਰ ਹੀ ਰਿਹਾ ਜਾਵੇ ਅਤੇ ਘਰਾਂ ਤੋਂ ਬਾਹਰ ਨਾ ਨਿਕਲੋ। ਉਨਾਂ ਕਿਹਾ ਕਿ ਅਗਰ ਕਿਸੇ ਜਰੂਰੀ ਕਾਰਜ ਲਈ ਬਾਹਰ ਜਾਣ ਦੀ ਲੋੜ ਵੀ ਪੈਂਦੀ ਹੈ ਤਾਂ ਮਾਸਕ ਜਰੂਰੀ ਪਾਇਆ ਜਾਵੇ । ਉਨਾ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਕੰਮ ਕਰਦਿਆ ਵੀ ਮਾਸਕ ਦਾ ਪ੍ਰਯੋਗ ਕੀਤਾ ਜਾਵੇ।
ਉਨਾਂ ਕਿਹਾ ਕਿ ਦੁਕਾਨਦਾਰ , ਦੁਕਾਨਾਂ ਵਿਚ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ ਅਗਰ ਦੁਕਾਨ ਵਿਚ ਜਗਾ ਥੋੜੀ ਹੈ ਤਾਂ ਗਾਹਕਾਂ ਦੀ ਲਾਈਨ ਲਗਾਈ ਜਾਵੇ, ਇਸ ਦੇ ਲਈ ਇੱਕ ਨਿਸਚਿਤ ਦੂਰੀ ਬਣਾ ਕੇ ਦੁਕਾਨਾਂ ਦੇ ਬਾਹਰ ਗੋਲ ਸਰਕਲ ਬਣਾਏ ਜਾ ਸਕਦੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇ੍ਰਸ ਤੋਂ ਬਚਿਆ ਜਾ ਸਕਦਾ ਹੈ ਅਤੇ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀ ਮਾਸਕ ਦੀ ਵਰਤੋਂ ਕਰੀਏ , ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖੀਏ ਅਤੇ ਆਪਣੇ ਮੂੰਹ, ਨੱਕ ਤੇ ਅੱਖਾਂ ਨੂੰ ਹੱਥ ਲਾਉਣ ਤੋਂ ਪਹਿਲਾਂ ਹੱਥਾਂ ਨੂੰ ਸਾਬੁਣ ਨਾਲ ਚੰਗੀ ਤਰਾਂ ਸਾਫ ਕਰ ਲਈਏ ਤਾਂ ਕੋਰੋਨਾ ਵਾਇਰਸ ਤੋਂ ਕਾਫੀ ਹੱਦ ਤਕ ਬਚਾਅ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਕਾਮਯਾਬ ਬਣਾਉਂਣ ਵਿੱਚ ਸਾਡਾ ਬਹੂੁਤ ਵੱਡਾ ਯੋਗਦਾਨ ਹੋ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp