ਬਟਾਲਾ, 27 ਜੂਨ (ਅਵਿਨਾਸ਼, ਸੰਜੀਵ ਨਈਅਰ ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਬਿਹਤਰੀਨ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਮਿਸ਼ਨ ਫ਼ਤਿਹ ਯੋਧਾ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਪੰਜਾਬ ਦਾ ਕੋਈ ਵੀ ਵਸਨੀਕ ਭਾਗ ਲੈ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾਂ ਕੋਵਾ ਐਪ ਉੱਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ।
ਇਸ ਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫ਼ਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸਦੇ ਵਾਧੂ ਅੰਕ ਮਿਲਣਗੇ।ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਜੇਤੂਆਂ ਨੂੰ ਮੁੱਖ ਮੰਤਰੀ ਦੇ ਹਸਤਾਖਰ ਵਾਲੇ ਸੋਨ, ਚਾਂਦੀ ਅਤੇ ਕਾਂਸਾ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 50 ਚਾਂਦੀ ਅਤੇ 150 ਕਾਂਸਾ ਸਰਟੀਫਿਕੇਟ ਦੇ ਜੇਤੂ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਫੋਨ ਉੱਪਰ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿੱਚ ਭਾਗ ਲੈ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp