ਨਗਰ ਨਿਗਮ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਪਠਾਨਕੋਟ ਵਿੱਚ ਮਿਸ਼ਨ ਫਤਿਹ ਦੇ ਪਰਚੇ ਵੰਡ ਕੇ ਕੀਤਾ ਜਾਾਗਰੁਕ
ਪਠਾਨਕੋਟ 27 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ,ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨਾਂ ਵੱਲੋਂ ਕਿਸ ਤਰਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।
ਜਿਕਰਯੋਗ ਹੈ ਕਿ ਸਨੀਵਾਰ ਨੂੰ ਨਗਰ ਨਿਗਮ ਪਠਾਨਕੋਟ ਵੱਲੋਂ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸ਼ੇਸ ਮੂਹਿਮ ਚਲਾਈ ਗਈ।
ਸਨੀਵਾਰ ਨੂੰ ਸਭ ਤੋਂ ਪਹਿਲਾ ਨਗਰ ਨਿਗਮ ਪਠਾਨਕੋਟ ਦਫਤਰ ਵਿੱਚ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਅਤੇ ਸਹਿਰ ਅੰਦਰ ਜਾਗਰੂੁਕਤਾ ਮੂਹਿਮ ਨੂੰ ਚਲਾਉਂਣ ਲਈ ਯੋਜਨਾ ਤਿਆਰ ਕੀਤੀ ਗਈ।
ਜਿਸ ਅਧੀਨ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਅਤੇ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਅਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾ ਕੀਤਾ। ਇਸ ਮੋਕੇ ਤੇ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ -ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਨੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ।
ਉਨਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਜਿਵੇ ਕਿ ਅਸੀਂ ਸਾਰੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਰੋਨਾ ਵਾਈਰਸ ਦੀ ਬੀਮਾਰੀ ਨਾਲ ਲੜਾਈ ਲੜ ਰਹੇ ਹਾਂ ਅਤੇ ਕਾਮਯਾਬ ਵੀ ਹੋਏ ਹਾਂ ਇਸੇ ਹੀ ਤਰਾਂ ਅੱਗੇ ਵੀ ਅਸੀਂ ਮਿਲ ਕੇ ਕਰੋਨਾ ਬੀਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਸਾਰੇ ਕਰਮਚਾਰੀ ਪਠਾਨਕੋਟ ਦੇ ਸਾਰੇ ਵਾਰਡਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ। ਲੋਕਾਂ ਨੂੰ ਮਾਸਕਾਂ ਦੀ ਅਤੇ ਪੰਜਾਬ ਸਰਕਾਰ ਦੇ ਵੱਲੋਂ ਮਿਸ਼ਨ ਫਤਿਹ ਅਧੀਨ ਜਾਰੀ ਕੀਤੇ ਪੰਫਲੈਟਾਂ ਦੀ ਵੀ ਵੰਡ ਕੀਤੀ। ਉਨਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ ਲਈ, ਘਰਾਂ ਅੰਦਰ ਰਹਿਣ ਲਈ, ਸੋਸਲ ਡਿਸਟੈਂਸ ਬਣਾਈ ਰੱਖਣ ਲਈ ਅਤੇ ਘਰ ਤੋਂ ਬਾਹਰ ਜਾਣ ਲੱਗਿਆਂ ਮਾਸਕ ਦਾ ਪ੍ਰਯੋਗ ਕਰਨ ਲਈ ਵੀ ਜਾਗਰੁਕ ਕੀਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp