ਪਠਾਨਕੋਟ,28 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਕਰੋਨਾ ਵਾਈਰਸ ਤੋਂ ਬਚਾਅ ਲਈ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਹਰੇਕ ਸੁਵਿਧਾ ਸੁੱਧ ਤੇ ਸਾਫ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ , ਪੰਜਾਬ ਸਰਕਾਰ ਵੱਲੋਂ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਬੀ.ਡੀ.ਐਸ. (Voluntary Disclosure Scheme) ਅਧੀਨ ਘਰ-ਘਰ ਪਾਣੀ ਦੇ ਮਨਜੂਰਸੂਧਾ ਕੂਨੈਕਸ਼ਨ ਦੇਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਦੇ ਸਾਰੇ ਪਿੰਡਾਂ ਵਿੱਚ ਗੈਰ ਮਨਜੂਰਸੂਦਾ ਪੇਂਡੂ ਜਲ ਸਪਲਾਈ ਕੁਨੈਕਸ਼ਨਾਂ ਨੂੰ ਰੇਗੂਲਰ ਕਰਨ ਲਈ ਮੁਹਿੰਮ ਚਲਾਈ ਗਈ ਹੈ।
ਇਹ ਜਾਣਕਾਰੀ ਅਨੁਜ ਸ਼ਰਮਾ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਨੇ ਦਿੱਤੀ। ਉਨਾਂ ਦੱਸਿਆ ਕਿ ਪੂਰੇ ਜਿਲਾਂ ਪਠਾਨਕੋਟ ਵਿੱਚ ਜਾਗਰੁਕਤਾ ਮੂਹਿੰਮ ਚਲਾਈ ਗਈ ਹੈ ਤਾਂ ਜੋ ਲੋਕ ਸਰਕਾਰ ਦੀ ਪਾਣੀ ਦੇ ਕੁਨੈਕਸਨਾਂ ਦੀ ਸਕੀਮ ਤੋਂ ਲਾਭ ਪ੍ਰਾਪਤ ਕਰ ਸਕਣ।ਇਸ ਮੌਕੇ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਵਿਭਾਗੀ ਮੀਟਿੰਗ ਕਰਕੇ ਹਰੇਕ ਕਰਮਚਾਰੀ ਅਧਿਕਾਰੀ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਲਾ ਪਠਾਨਕੋਟ ਵਿੱਚ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਮਨਜੂਰਸੂਦਾ ਪਾਣੀ ਦਾ ਕੁਨੈਕਸਨ ਲਗਾਉਂਣ ਲਈ ਜਾਗਰੁਕ ਕੀਤਾ ਜਾਵੇ।
ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ 15 ਜੂਨ 2020 ਤੋਂ 15 ਜੁਲਾਈ 2020 ਤੱਕ ਇਹ ਮੂਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਿਨਾਂ ਕਿਸੇ ਫੀਸ ਜਾਂ ਜੁਰਮਾਨੇ ਤੋਂ ਜਾਲੀ ਪਾਣੀ ਦੇ ਕੂਨੇਕਸਨ ਨੂੰ ਮਨਜੂਰਸੁਦਾ ਪਾਣੀ ਦੇ ਕੁਨੈਕਸ਼ਨ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਉਪਰੋਕਤ ਸਕੀਮ ਤਹਿਤ ਪ੍ਰਚਾਰ ਵੈਨਾਂ ਵੀ ਚਲਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਜਲ ਸਪਲਾਈ ਵਿਭਾਗ ਵੱਲੋਂ 783 ਗੈਰ ਮਨਜੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਮਨਜੂਰਸੁਦਾ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਸਕੀਮ ਸਰਕਾਰ ਵੱਲੋਂ ਬਿਲਕੁਲ ਫ੍ਰੀ ਚਲਾਈ ਜਾ ਰਹੀ ਹੈ।
ਜਿਸ ਦਾ ਇੱਕ ਹੀ ਉਦੇਸ ਹੈ ਕਿ ਅਗਰ ਕੋਈ ਘਰ ਜੋ ਕਿ ਪਿਛਲੇ ਇੱਕ ਸਾਲ ਜਾਂ ਕਿੰਨੇ ਵੀ ਸਮੇਂ ਤੋਂ ਗੈਰ ਮਨਜੂਰਸੁਦਾ ਪਾਣੀ ਦੇ ਕੁਨੈਕਸ਼ਨ ਤੋਂ ਪਾਣੀ ਪੀ ਰਿਹਾ ਹੈ ਉਸ ਨੂੰ ਕਿਸੇ ਤਰਾਂ ਦਾ ਕੋਈ ਵੀ ਜੁਰਮਾਨਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਗੈਰ ਮਨਜੂਰਸੁਦਾ ਪਾਣੀ ਦੇ ਕੁਨੈਕਸ਼ਨ ਨੂੰ ਮਨਜੂਰਸੁਦਾ ਕਰਨ ਲਈ ਕਿਸੇ ਤਰਾਂ ਦੀ ਕੋਈ ਫੀਸ ਲਈ ਜਾਵੇਗੀ , ਬਲਕਿ ਉਸ ਦਾ ਪਾਣੀ ਦਾ ਕੂਨੈਕਸਨ ਫ੍ਰੀ ਵਿੱਚ ਮਨਜੂਰਸੁਦਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚਲਦਿਆ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਹਰੇਕ ਘਰ , ਹਰੇਕ ਨਾਗਰਿਕ ਸੁੱਧ ਅਤੇ ਸਾਫ ਪਾਣੀ ਪੀ ਸਕੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾ ਕੇ ਸਰੀਰਿਕ ਤੋਰ ਤੇ ਤੰਦਰੁਸਤ ਰਹਿਣ ਅਤੇ ਕਰੋਨਾ ਵਾਈਰਸ ਜਿਹੀਆਂ ਬੀਮਾਰੀਆਂ ਤੋਂ ਬਚਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਜਿਸ ਅਧੀਨ ਲੋਕਾਂ ਨੂੰ ਹਰੇਕ ਘਰ ਵਿੱਚ ਸਾਫ ਪਾਣੀ ਪੀਣ ਲਈ ਮਿਲ ਸਕੇ ਇਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲਾ ਪਠਾਨਕੋਟ ਵਿਖੇ ਮਾਰਚ 2021 ਤੱਕ 15 ਹਜਾਰ ਨਵੇਂ ਪਾਣੀ ਦੇ ਕੁਨੈਕਸ਼ਨ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਅਤੇ ਹੁਣ ਤੱਕ ਵਿਭਾਗ ਵੱਲਂੋ 1000 ਕੂਨੈਕਸ਼ਨ ਦੇ ਦਿੱਤੇ ਗਏ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp