166 ਲੋਕਾਂ ਕੀਤੀ ਕੋਰੋਨਾ ਵਾਇਰਸ ’ਤੇ ਫ਼ਤਿਹ ਹਾਸਿਲ : ਡਿਪਟੀ ਕਮਿਸ਼ਨਰ

166 ਲੋਕਾਂ ਕੀਤੀ ਕੋਰੋਨਾ ਵਾਇਰਸ ’ਤੇ ਫ਼ਤਿਹ ਹਾਸਿਲ : ਡਿਪਟੀ ਕਮਿਸ਼ਨਰ

ਜਿਲਾ ਪਠਾਨਕੋਟ ਵਿੱਚ ਹੁਣ ਤੱਕ 6855 ਲੋਕਾਂ ਵਿੱਚੋਂ 6493 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗਟਿਵ

Advertisements

ਪਠਾਨਕੋਟ,28 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ )  : ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ 166 ਲੋਕਾਂ ਨੇ ਕੋਰੋਨਾ ਵਾਇਰਸ ਉੱਪਰ ਫ਼ਤਿਹ ਹਾਸਿਲ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਨਾਲ ਨਾਲ ਹੋਰ ਵੀ ਸਰਕਾਰੀ ਵਿਭਾਗਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾਵੇ। ਉਨਾਂ ਦੱਸਿਆ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੀ ਸਹਾਇਤਾਂ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

Advertisements

ਉਨਾਂ ਅੱਗੇ ਦੱਸਿਆ ਕਿ ਜਿਲੇ ਅੰਦਰ ਕੋਰੋਨਾ ਵਾਇਰਸ ਦੇ 6855 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ ਹੈ , ਜਿਸ ਵਿਚੋਂ 6493 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗਵਿਟ, 209 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪੋਜੀਟਿਵ ,153 ਲੋਕਾਂ ਦੀ ਮੈਡੀਕਲ ਰਿਪੋਰਟ ਪੈਂਡਿੰਗ ਹੈ।  ਉਨਾਂ ਅੱਗੇ ਦੱਸਿਆ ਕਿ 166 ਕਰੋਨਾ ਪਾਜੀਟਿਵ ਲੋਕ ਡਿਸਚਾਰਜ ਹੋ ਕੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 37 ਕੂਲ ਐਕਟਿਵ ਕਰੋਨਾ ਪਾਜੀਟਿਵ ਕੇਸ ਜਿਲਾ ਪਠਾਨਕੋਟ ਵਿੱਚ ਹਨ।

Advertisements

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਤੇ ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਜਿੱਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply