ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਇੱਕ ਪਾਸੇ ਦੇਸ਼ ਦੀ ਜਨਤਾ ਨੂੰ ਕੋਰੋਨਾ ਵਰਗੀ ਮਹਾਮਾਰੀ ਨੇ ਘੇਰਿਆ ਹੋਇਆ ਹੈ ਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਨੇ ਲਗਾਤਾਰ ਪੈਟਰੌਲ ਤੇ ਡੀਜ਼ਲ ਦੇ ਰੇਟ ਵਧਾ ਕੇ ਆਮ ਜਨਤਾ ਦਾ ਕਚੁੰਮਰ ਕੱਢ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਵਿਪਨ ਪਚਨੰਗਲ ਉਪ ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ,ਜਿਲ੍ਹਾ ਪ੍ਰਧਾਨ ਮੈਡੀਕਲ ਵਿੰਗ ਨੇ ਕੀਤਾ।ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਇਸ ਕੋਰੋਨਾ ਵਰਗੀ ਮਹਾਮਾਰੀ ਦੌਰਾਨ ਕੇਂਦਰ ਨੂੰ ਲੌਕਾਂ ਦੀ ਬਾਂਹ ਫੜਨੀ ਚਾਹੀਦੀ ਹੈ।ਇਸ ਮੌਕੇ ਜਸਵਿੰਦਰ ਸਿੰਘ ਠੱਕਰਵਾਲ ਮੈਂਬਰ ਜਿਲ੍ਹਾ ਪ੍ਰੀਸ਼ਦ ਜੋਨ ਭਾਮ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੌਕਮਾਰੂ ਨੀਤੀਆਂ ਤੇ ਕੰਮ ਕਰ ਰਹੀ ਹੈ। ਉਸ ਵਲੋਂ ਲਗਾਤਾਰ ਪੈਟਰੋਲ ਤੇ ਡੀਜਲ ਦੇ ਰੇਟ ਵਧਾਉਣਾ ਇਸ ਦੀ ਗਵਾਹੀ ਭਰਦਾ ਹੈ।
ਇਸ ਮੌਕੇ ਦਲਵੀਰ ਲਕਸੀਹਾਂ ਬਲਾਕ ਪ੍ਰਧਾਨ ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੜਕ ਯੌਜਨਾ ਤਹਿਤ ਆਉਂਦੀਆਂ ਸੜਕਾਂ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ। ਜਿਸ ਤੇ ਕੇਂਦਰ ਸਰਕਾਰ ਵਲੋਂ ਧਿਆਨ ਦੇਣਾ ਬਣਦਾ ਹੈ।ਇਸ ਮੌਕੇ ਬਲਵੀਰ ਚੰਦ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ,ਪਵਨ ਕੁਮਾਰ ਖੈਰੜ ਵਾਈਸ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਜਗਜੀਤ ਸਿੰਘ ਜਲਵੇੜਾ ,ਜੱਸੀ ਠੇਕੇਦਾਰ,ਅਮਰਜੀਤ ਕੌਰ ਬਲਾਕ ਪ੍ਰਧਾਨ,ਜਸਜੀਤ ਕੌਰ ਸੰਮਤੀ ਮੈਂਬਰ,ਜਗਤਾਰ ਸਿੰਘ ਸਾਬਕਾ ਐਸ ਡੀ ਓ,ਮਨਜੀਤ ਕੌਰ ਸੰਮਤੀ ਮੈਂਬਰ,ਸੁਨੀਤਾ ਰਾਣੀ ਸੰਮਤੀ ਮੈਂਬਰ,ਬਲਜਿੰਦਰ ਸਿੰਘ ਮੰਜ ਠੱਕਰਵਾਲ, ਕਪਿਲ ਕੁਮਾਰ ਵਲੋਂ ਵੀ ਕੇਂਦਰ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਗਈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp