ਗੜ੍ਹਦੀਵਾਲਾ 29 ਜੂਨ (ਲਾਲਜੀ ਚੌਧਰੀ / ਯੋਗੇਸ਼ ਗੁਪਤਾ ) ਪੈਟਰੋਲ ਡੀਜਲ ਦੀਆਂ ਕੀਮਤਾਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਵਿਰੋਧ ਵਿੱਚ ਕਸਬਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਕੰਢੀ ਖੇਤਰ ਦੇ ਪਿੰਡ ਖੰਗਵਾੜੀ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆ ਨੇ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਅੱਜ ਪੂਰਾ ਦੇਸ਼ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਗ਼ਰੀਬ ਲੋਕ ਪਹਿਲਾਂ ਹੀ ਇਸ ਸਮੇਂ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ ਕਰੀਬ 3 ਹਫ਼ਤਿਆਂ ਤੋਂ ਤੇਲ ਕੰਪਨੀਆਂ ਵਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ।
ਜਿਸ ਕਰਕੇ ਮਹਿੰਗਾਈ ਹੋਰ ਵਧਣ ਕਾਰਨ ਗ਼ਰੀਬ ਜਨਤਾ ਦਾ ਕਚੁੰਮਰ ਨਿਕਲ ਜਾਵੇਗਾ ਪਰ ਅਫ਼ਸੋਸ ਕੇਂਦਰ ਸਰਕਾਰ ਚੁੱਪ ਚਾਪ ਤਮਾਸ਼ਾ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗ਼ਰੀਬ ਲੋਕਾਂ ਦੀ ਕੋਈ ਵੀ ਪ੍ਰਵਾਹ ਨਹੀਂ ਹੈ ਅਤੇ ਇਸੇ ਕਰਕੇ ਤੇਲ ਕੰਪਨੀਆਂ ਨੂੰ ਮੋਦੀ ਸਰਕਾਰ ਨੇ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ, ਜਿਸ ਕਾਰਨ ਹਰ ਰੋਜ਼ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਗ਼ਰੀਬਾਂ ਨੂੰ ਲੁੱਟਿਆ ਜਾ ਰਿਹਾ ਹੈ । ਉਨ੍ਹਾਂ ਇਸ ਸਮੇਂ ਵਰਕਰਾਂ ਨੂੰ ਅਪੀਲ ਕੀਤੀ ਕਿ ਸਮੂਹ ਵਰਕਰ ਇਕੱਠੇ ਹੋਣ ਤਾਂ ਜੋ ਤੇਲ ਕੀਮਤਾਂ ਦੇ ਵਾਧੇ ਦੇ ਵਿਰੋਧ ਵਿੱਚ ਕੇਂਦਰ ਦੀ ਅੰਨ੍ਹੀ ਬੋਲੀ ਸਰਕਾਰ ਤੱਕ ਗ਼ਰੀਬਾਂ ਦੀ ਆਵਾਜ਼ ਪਹੁੰਚਾਈ ਜਾ ਸਕੇ।
ਇਸ ਮੌਕੇ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਨਾਲ ਹਰੇਕ ਕਿੱਤਾ ਅਤੇ ਵਰਗ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ ਅਤੇ ਦੇਸ਼ ਵਿੱਚ ਮਹਿਗਾਈ ਵਧੇਗੀ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਾਧੇ ਨੂੰ ਵਾਪਸ ਲੈਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ ਵੱਡਾ ਅੰਦੋਲਨ ਸ਼ੁਰੂ ਕਰੇਗੀ।ਇਸ ਮੌਕੇ ਸੰਗਤ ਸਿੰਘ ਗਿਲਜੀਆਂ ਵਲੋਂ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆ ਤੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦਾ ਭਰੋਸ਼ਾ ਦਿੱਤਾ । ਇਸ ਮੌਕੇ ਸਰਪੰਚ ਸਤੀਸ਼ ਕੁਮਾਰ, ਸਰਪੰਚ ਸੰਤੋਖ ਸਿੰਘ, ਸਰਪੰਚ ਵਰਿੰਦਰ ਸਿੰਘ,ਵਿੱਕੀ ਕੋਈ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਲਾਲ ਜੀ,ਰਵੀ ਦੱਤ, ਹਰਜਿੰਦਰ ਸਿੰਘ, ਮੁਕੇਸ਼ ਕੁਮਾਰ,ਸੰਦੀਪ ਮਨਹਾਸ, ਨੰਬਰਦਾਰ ਰਤਨ ਦੇਵ,ਸੁਰੇਸ਼ ਰਾਣਾ, ਦਰਬਾਰੀ ਲਾਲ, ਚੰਚਲਾ ਦੇਵੀ ,ਸੀਮਾ ਦੇਵੀ , ਸੁਭਾਸ਼ ਰਾਣੀ ਸਮੇਤ ਕੰਢੀ ਦੇ ਲੋਕ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp