ਸਰਕਾਰ ਵਲੋਂ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿਚ ਭੇਜਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਵਿਧਾਇਕ ਪਾਹੜਾ
ਬਿਹਾਰ, ਉੱਤਰ ਪ੍ਰਦੇਸ਼ ਤੇ ਛੱਤਸੀਗੜ ਰਾਜਾਂ ਵਿਚ ਪਰਵਾਸੀ ਮਜਦੂਰਾਂ ਦੀ ਸਫਲ ਤਰੀਕੇ ਨਾਲ ਹੋਈ ਘਰ ਵਾਪਸੀ
ਗੁਰਦਾਸਪੁਰ, 1 ਜੁਲਾਈ ( ਅਸ਼ਵਨੀ ) : ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਲਾਗੂ ਦੇਸ਼ ਵਿਆਪੀ ਲਾਕ ਡਾਊਨ ਕਰਕੇ ਆਪਣੇ ਘਰਾਂ ਨੂੰ ਵਾਪਸ ਜਾਣ ਦੇ ਚਾਹਵਾਨ ਹੋਰਨਾਂ ਰਾਜਾਂ ਦੇ ਪਰਵਾਸੀ ਮਜ਼ਦੂਰਾਂ ਨੂੰ ਆਪਣੇ ਘਰ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਤੇ ਸੂਬਾ ਸਰਕਾਰ ਨੇ ਆਪਣੇ ਖਰਚੇ ਤੇ ਪਰਵਾਸੀ ਮਜਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿਚ ਸਫਲ ਤਰੀਕੇ ਨਾਲ ਵਾਪਸ ਭੇਜਿਆ।
ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਘਰ ਭੇਜਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਸਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਵਿਸ਼ੇਸ ਰੇਲਗੱਡੀਆਂ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ੇਸ ਰੇਲ ਗੱਡੀਆਂ ਰਾਹੀ, ਉੱਤਰ ਪ੍ਰਦੇਸ਼, ਛੱਤੀਸਗੜ• ਅਤੇ ਮੱਧ ਪ੍ਰਦੇਸ਼ ਆਦਿ ਰਾਜਾਂ ਵਿਚ ਭੇਜਿਆ ਗਿਆ। ਉਨਾਂ ਦੱਸਿਆ ਕਿ ਜਿਲਾ ਗੁਰਦਾਸਪੁਰ ਅੰਦਰ ਪ੍ਰਵਾਸੀ ਮਜਦੂਰਾਂ ਦੇ ਰਹਿਣ ਅਤੇ ਖਾਣਪੀਣ ਦੇ ਸਾਰੇ ਪ੍ਰਬੰਧ ਕੀਤੇ ਗਏ ਸਨ ਤੇ ਉਨਾਂ ਦੀ ਹਰ ਲੋੜੀਦੀ ਜਰੂਰਤ ਪੂਰੀ ਕੀਤੀ ਗਈ।
ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸੀ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਵਿਚ ਭੇਜਣ ਤੋਂ ਪਹਿਲਾਂ ਉਨਾਂ ਦੀ ਰਜਿਸ਼ਟਰੇਸ਼ਨ ਅਤੇ ਮੈਡੀਕਲ ਸਕਰੀਨਿੰਗ ਕੀਤੀ ਗਈ ਅਤੇ ਖਾਣ ਤੇ ਪੀਣ ਦੀਆਂ ਵਸਤਾਂ ਦੇ ਕੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਹੀ ਰਵਾਨਾ ਕੀਤਾ ਗਿਆ। ਯਾਤਰੀਆਂ ਨੂੰ ਪੀਣ ਲਈ ਦੋ ਬੋਤਲਾਂ ਪਾਣੀ, ਚਨੇ, ਗੁੜ, ਬਿਸਕੁਟ ਅਤੇ ਫਲ ਦਿੱਤੇ ਗਏ ਤਾਂ ਜੋ ਰਸਤੇ ਵਿਚ ਉਨਾਂ ਨੂੰ ਖਾਣਪੀਣ ਦੀ ਕੋਈ ਮੁਸ਼ਕਿਲ ਨਾ ਆਵੇ।
ਉਨਾਂ ਦੱਸਿਆ ਕਿ ਪਰਵਾਸੀ ਯਾਤਰੀਆਂ ਨੇ ਵਾਪਸੀ ਮੌਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਸੀ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਨੂੰ ਬਹੁਤ ਇੱਜ਼ਤ ਮਾਣ ਨਾਲ ਰਵਾਨਾ ਕੀਤਾ ਗਿਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਇਥੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਤੇ ਹਰ ਲੋੜੀਦੀ ਸਹੂਲਤ ਪੁਜਦਾ ਕੀਤੀ ਗਈ ਸੀ। ਨਾਲ ਹੀ ਉਨਾਂ ਇਹ ਵੀ ਕਿਹਾ ਕਿ ਉਹ ਲਾਕਡਾਊਨ ਖੁੱਲ•ਣ ਬਾਅਦ ਗੁਰਦਾਸਪੁਰ ਜਰੂਰ ਵਾਪਸ ਆਉਣਗੇ। ਯਾਤਰੀਆਂ ਨੇ ਕਿਹਾ ਕਿ ਉਹ ਵਾਪਸ ਤਾਂ ਨਹੀਂ ਸੀ ਜਾਣਾ ਚਾਹੁੰਦੇ ਪਰੰਤੂ ਕੋਰੋਨਾਵਾਇਰਸ ਕਰਕੇ ਮਜ਼ਬੂਰੀ ਵਸ ਹੀ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp