ਸਿਵਲ ਡਿਫੈਂਸ ਨੇ ਸਨਅਤਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕੋਰੋਨਾ ਦੇ ਸੁਰੱਖਿਆ ਉਪਾਵਾਂ ਬਾਰੇ ਕੀਤਾ ਜਾਗਰੂਕ
ਬਟਾਲਾ,2 ਜੁਲਾਈ ( ਅਵਿਨਾਸ਼, ਸੰਜੀਵ ਨਈਅਰ) : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਿਵਲ ਡਿਫੈਂਸ ਦੇ ਵਲੰਟੀਅਰਜ਼ ਵਲੋਂ ਜਾਗਰੂਕਤਾ ਮੁਹਿੰਮ ਤਹਿਤ ਅੱਜ ਬਟਾਲਾ ਸ਼ਹਿਰ ਦੀਆਂ ਸਨਅਤਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕੋਰਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ।
ਪੁਲਿਸ ਨਾਕਾ ਅੰਮ੍ਰਿਤਸਰ ਬਾਈਪਾਸ ਚੌਂਕ, ਬੋਦੇ ਦੀ ਖੂਹੀ ਵਿਖੇ ਮਜ਼ਦੂਰਾਂ ਨੂੰ ਕੋਵਿਡ-19 ਬਾਰੇ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਦੇ ਨੁਮਾਇੰਦੇ ਹਰਬਖਸ਼ ਸਿੰਘ ਨੇ ਕਿਹਾ ਕਿ ਉਹ ਸੁਰੱਖਿਆਂ ਉਪਾਵਾਂ ਦੀ ਪਾਲਣਾ ਕਰਦੇ ਹੋਏ ਕਾਰਖਾਨੇ ਵਿਚ ਕੰਮ ਕਰਦੇ ਸਮੇਂ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਣ।
ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਬਣ ਨਾਲ ਘੱਟੋ-ਘੱਟ 20 ਸੈਕੰਡ ਤੱਕ ਸਾਫ਼ ਕੀਤਾ ਜਾਵੇ ਅਤੇ ਵਾਰ ਵਾਰ ਹੱਥ ਧੋਤੇ ਜਾਣ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਆਉਣ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਸਧਾਰਨ ਕੱਪੜੇ ਦਾ ਵੀ ਪਾਇਆ ਜਾ ਸਕਦਾ ਹੈ ਜਿਸਨੂੰ ਰੋਜ਼ਾਨਾਂ ਧੋ ਕੇ ਦੁਬਾਰਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਉੱਪਰ ਬਿਲਕੁਲ ਨਾ ਥੁੱਕਿਆ ਜਾਵੇ।
ਇਸ ਮੌਕੇ ਸਿਵਲ ਡਿਫੈਂਸ ਵੱਲੋਂ ਰਾਹਗੀਰਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਕਿਸੇ ਦੁਕਾਨ ਜਾਂ ਦਫ਼ਤਰ ਕੰਮਕਾਜ ਵਾਸਤੇ ਜਾਂਦੇ ਹੋ ਤਾਂ ਕਿਸੇ ਸਮਾਨ ਨਾ ਛੂਹੋ ਤੇ ਨਾ ਹੀ ਜਰੂਰਤ ਤੋਂ ਜਿਆਦਾ ਸਮਾਂ ਓਥੇ ਠਹਿਰੋ। ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਓ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਜਨਤਕ ਥਾਵਾਂ ਤੇ ਥੁੱਕਣ ਤੋਂ ਗੁਰੇਜ਼ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਭਾਰੀ ਜੁਰਮਾਨਿਆਂ ਤੋ ਬਚੋ।
ਇਸ ਮੌਕੇ ਸਿਵਲ ਡਿਫੈਂਸ ਦੇ ਵਲੰਟੀਅਰਜ਼ ਨੇ ਮਜ਼ਦੂਰਾਂ ਅਤੇ ਹੋਰ ਰਾਹਗੀਰਾਂ ਦੇ ਹੱਥਾਂ ਨੂੰ ਸੈਨੀਟਾਈਜ਼ ਕਰ ਕੇ ਸੂਤੀ ਕਪੜੇ ਦੇ ਫੇਸ ਮਾਸਕ ਦਿੱਤੇ ਗਏ।ਇਸ ਮੌਕੇ ਸਿਵਲ ਡਿਫੈਂਸ ਦੇ ਪੋਸਟ ਵਾਰਡਨ ਹਰਬਖਸ਼ ਸਿੰਘ, ਕੁਲਦੀਪ ਸਿੰਘ ਨਠਵਾਲ, ਸੈਕਟਰ ਵਾਰਡਨ ਮੰਗਲ ਸਿੰਘ, ਹਰਪਰੀਤ ਸਿੰਘ, ਪਰਮਜੀਤ ਸਿੰਘ ਬਮਰਾਹ, ਹਰਦੀਪ ਸਿੰਘ, ਪੁਲਿਸ ਨਾਕੇ ਤੇ ਭੁਪਿੰਦਰ ਸਿੰਘ, ਜਸਪਾਲ ਮਸੀਹ, ਕੁਲਤਾਰ ਸਿੰਘ, ਰਮਨ ਕੁਮਾਰ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp