ਸਮਾਜਿੱਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨ ਸਬੰਧੀ ਘਰ ਘਰ ਜਾ ਕੇ ਕੀਤਾ ਜਾਗਰੂਕ

ਸਮਾਜਿੱਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨ ਸਬੰਧੀ ਘਰ ਘਰ ਜਾ ਕੇ ਕੀਤਾ ਜਾਗਰੂਕ

ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਕੀਤਾ ਜਾਗਰੂਕ

Advertisements

ਪਠਾਨਕੋਟ, 2 ਜੁਲਾਈ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਮਿਸ਼ਨ ਫ਼ਤਿਹ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਠਾਨਕੋਟ ਸੁਮਨਦੀਪ ਦੀ ਅਗਵਾਈ ਹੇਠ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ।

Advertisements

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਲਿਆਉਣਾ ਹੈ, ਮਿਸ਼ਨ ਫ਼ਤਿਹ ਦੇ ਮਕਸਦ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਪੋਸਟਰ, ਪੇਂਟਿੰਗ ਆਦਿ ਬਣਾ ਕੇ ਵੀ  ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਉਨ੍ਹਾਂ ਲੋਕਾਂ ਨੂੰ ਹੈਂਡਵਾਸ ਕਰਨ ਦੀਆਂ ਵੱਖ ਵੱਖ ਵਿਧੀਆਂ ਤੋਂ ਵੀ ਜਾਣੂ ਕਰਵਾਇਆ।

Advertisements


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਦੇ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਵਿੱਚ ਸਥ ਵਿੱਚ ਬੈਠੇ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਹੋ ਕੇ ਇਸ ਤੋਂ ਆਪਣਾ ਅਤੇ ਦੂਸਰਿਆਂ ਦਾ ਬਚਾਅ ਕਰ ਸਕਣ।    

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply