ਜਿਲਾ ਪਠਾਨਕੋਟ ਦੇ ਸਿੱਖਿਆ ਵਿਭਾਗ ਨੇ ਸੰਭਾਲੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਦੀ ਕਮਾਨ

ਜਿਲਾ ਪਠਾਨਕੋਟ ਦੇ ਸਿੱਖਿਆ ਵਿਭਾਗ ਨੇ ਸੰਭਾਲੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਦੀ ਕਮਾਨ

ਅਧਿਆਪਕਾਂ ਅਤੇ ਹੋਰ ਸਟਾਫ ਵੱਲੋ ਲੋਕਾਂ ਦੇ ਘਰਾਂ ਤੱਕ ਪਹੁੰਚ  ਕਰਕੇ ਕਰਵਾਇਆ ਪੰਜਾਬ ਸਰਕਾਰ ਦੇ ਮਿਸ਼ਨ ਤੋਂ ਜਾਣੂ 

Advertisements

ਪਠਾਨਕੋਟ 3 ਜੁਲਾਈ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ) ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਜ਼ਿਲੇ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਵੱਲੋਂ ਜਿਲਾ ਪਠਾਨਕੋਟ ਵਿੱਚ ਵਿਸ਼ੇਸ ਜਾਗਰੁਕਤਾ ਮੂਹਿੰਮ ਚਲਾਈ ਗਈ। ਮੂਹਿੰਮ ਦੋਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਤੋਂ ਜਾਣੂ ਕਰਵਾਇਆ ਗਿਆ ਅਤੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।

Advertisements

ਜ਼ਿਲਾ ਸਿੱਖਿਆ ਅਫਸਰ (ਸੈ.ਸਿ) ਸ. ਜਗਜੀਤ ਸਿੰਘ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਜਾਗਰੁਕ ਕਰਨ ਲਈ ਜਿਲਾ ਪਠਾਨਕੋਟ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ ਮੂਹਿੰਮ ਚਲਾਈ ਗਈ । ਜਿਸ ਅਧੀਨ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਆਪਣੇ- ਆਪਣੇ ਸਕੂਲ ਦੇ ਪਿੰਡਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ।

Advertisements

ਉਨਾਂ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ  ਗੱਲਾਂ ਨੂੰ ਧਿਆਨ ਵਿਚ ਰੱਖਾਂਗੇ ਤਾਂ ਅਸੀਂ ਕੋਵਿਡ-19  ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ।  ਉਨਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ । ਉਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ ਲਈ ਕਿਹਾ। ਜਿਲਾ ਸਿੱਖਿਆ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਵਿਭਾਗੀ ਸਾਰੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵੀ ਪੰਜਾਬ ਸਰਕਾਰ ਦੇ ਕੋਵਾਂ ਐਪ ਨੂੰ ਡਾਊਨਲੋਡ ਕਰਨ ਅਤੇ ਜਿਆਦਤਾ ਤੋਂ ਜਿਆਦਾ ਲੋਕਾਂ ਨੂੰ ਵੀ ਕੋਵਾ ਐਪ ਡਾਊਨਲੋਡ ਕਰਵਾਇਆ ਜਾਵੇ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply