ਹੁਣ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੀ ਮਹਾਂਮਾਰੀ ਬਾਰੇ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਗੱਡੀਆਂ ਵਿੱਚ ‘ਫੱਟੀਆਂ’ ਲਾਉਣ ਦੀ ਮੁਹਿੰਮ ਸ਼ੁਰੂ

ਪਠਾਨਕੋਟ , 6 ਜੁਲਾਈ  (ਰਜਿੰਦਰ ਰਾਜਨ )
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਆਰੰਭੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਹੁਣ ਗੱਡੀਆਂ ਵਿੱਚ ‘ਫੱਟੀਆਂ’ ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ‘ਮਿਸ਼ਨ ਫਤਿਹ’ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ ‘ਫੱਟੀਆਂ’ ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਲਿਆ ਗਿਆ ਹੈ ਅਤੇ ਇਹ ‘ਫੱਟੀਆਂ’ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲ•ੇ ਤੋਂ ਕੀਤੀ ਗਈ ਹੈ ਅਤੇ ਕੁੱਝ ਦਿਨਾਂ ਵਿੱਚ ਹੀ ਇਹ ਮੁਹਿੰਮ ਸਮੁੱਚੇ ਸੂਬੇ ਵਿੱਚ ਅਮਲ ‘ਚ ਆ ਜਾਵੇਗੀ।
ਬੁਲਾਰੇ ਦੇ ਅਨੁਸਾਰ ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ  ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਵੀ ਆਰੰਭੀ ਹੋਈ ਹੈ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ ‘ਪ੍ਰਣ’ ਕਰਾਇਆ ਜਾ ਰਿਹਾ ਹੈ। ਬੁਲਾਰੇ ਦੇ ਅਨੁਸਾਰ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਜਾ ਰਿਹਾ ਹੈ। ਇਨ•ਾਂ ਪੋਸਟਰਾਂ ਵਿੱਚ ਕਰੋਨ ਮਹਾਂਮਾਰੀ ਵਿਰੁੱਧ ‘ਮਿਸ਼ਨ ਫਤਿਹ’ ਨੂੰ ਪੂਰੀ ਤਰ•ਾਂ ਕਾਮਯਾਬ ਬਨਾਉਣ ਵਾਸਤੇ ਵਾਰ ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਿਕ ਦੂਰੀ ਬਣਾਈ ਰੱਖਣ, ਨਿੱਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਵਾ ਐਪ ਡਾਊਨ ਲੋਰਡ ਕਰਨ ਵਾਸਤੇ ਵੀ ਪੋਸਟਰਾਂ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾ ਜੋ ਕਰੋਨਾ ਨਾਲ ਲੜਨ ਦਾ ਸੁਨੇਹਾ ਅਤੇ ਢੰਗ-ਤਰੀਕਾ ਹਰੇਕ ਵਿਅਕਤੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਇਆ ਜਾ ਸਕੇ।
ਗੌਰਤਲਬ ਹੈ ਕਿ ਇਸ ਸਮੇਂ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੰਦੇਨਜ਼ਰ ਜਾਗਰੂਕਤਾ ਮੁਹਿੰਮ ਅਤੇ ਹਰੇਕ ਨਾਗਰਿਕ ਵੱਲੋਂ ਸਰਕਾਰੀ ਹਦਾਇਤਾਂ ਨੂੰ ਮੰਨਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply