ਪਾਣੀ ਅਤੇ ਮਜ਼ਦੂਰਾਂ ਦੇ ਸੰਕਟ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਭਵਿੱਖ ਦੀ ਬੇਹਤਰੀਨ ਤਕਨੀਕ ਹੋ ਸਕਦੀ ਸਾਬਿਤ : ਡਾ.ਸੁਤੰਤਰ
ਬਿਜਾਈ ਦਾ ਜਾਇਜ਼ਾ ਲੈਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕੀਤਾ ਦੌਰਾ
ਪਠਾਨਕੋਟ 6 ਜੁਲਾਈ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਵਿੱਚ ਸੰਭਾਵਿਤ ਪਾਣੀ ਅਤੇ ਮਜ਼ਦੂਰਾਂ ਦੇ ਸੰਕਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ,ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ,ਜੋ ਭਵਿੱਖ ਦੀ ਬੇਹਤਰੀਨ ਤਕਨੀਕ ਸਾਬਿਤ ਸਿੱਧ ਹੋ ਸਕਦੀ ਹੈ। ਇਹ ਵਿਚਾਰ ਡਾ. ਸੁਤੰਤਰ ਕੁਮਾਰ ਐਰੀ ਨੇ ਪਿੰਡ ਭੋਆ ਵਿੱਚ ਉੱਦਮੀ ਕਿਸਾਨ ਰਾਜੇਸ਼ ਕੁਮਾਰ ਸ਼ਰਮਾ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਹਰਿੰਦਰ ਸਿੰਘ ਬੈਂਸ, ਡਾ.ਰਜਿੰਦਰ ਕੁਮਾਰ, ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ,ਡਾ. ਮਨਦੀਪ ਕੌਰ, ਡਾ. ਪਿ੍ਰਤਪਾਲ ਸਿੰਘ ,ਡਾ. ਪਿ੍ਰਅੰਕਾ ਖੇਤੀਬਾੜੀ ਵਿਕਾਸ ਅਫਸਰ, ਕਿਸਾਨ ਰਾਜੇਸ਼ ਕੁਮਾਰ ਸ਼ਰਮਾ, ਡਿੰਪੀ, ਡਾ. ਬਲਦੇਵ ਸਿੰਘ ਸੰਧੂ ਖੇਤੀਬਾੜੀ ਅਫਸਰ (ਸੇਵਾ ਮੁਕਤ ) ,ਸ੍ਰੀ ਸੁਖਜਿੰਦਰ ਸਿੰਘ ਸਹਾਇਕ ਤਕਨਾਲੌਜੀ ਪ੍ਰਬੰਧਕ(ਆਤਮਾ), ਸੁਬਾਸ਼ ਚੰਦਰ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਕਿਸਾਨ ਰਾਜੇਸ਼ ਕੁਮਾਰ ਨੇ ਕਦੇ ਵੀ ਕਣਕ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਈ। ਅੱਜ ਦੇ ਦੋਰੇ ਦੋਰਾਨ ਡਾ. ਸੁਤੰਤਰ ਕੁਮਾਰ ਐਰੀ ਵੱਲੋਂ ਕਿਸਾਨਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਆਖਿਆ ਗਿਆ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਜ਼ਮੀਨ ਹੇਠਲੇ ਪਾਣੀ ਦੀ ਹੋ ਰਹੀ ਬੇਰੋਕ ਅਤੇ ਗੈਰਯੋਜਨਾਬੱਧ ਵਰਤੋਂ ਕਾਰਨ ਨੇੜ ਭਵਿੱਖ ਵਿੱਚ ਪੰਜਾਬ ਵਿੱਚ ਪਾਣੀ ਦਾ ਸੰਕਟ ਡੂੰਘਾ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ ਜਿਸ ਨਾਲ ਭਵਿੱਖ ਦੀ ਖੇਤੀ ਲਈ ਖਤਰਾ ਪੈਦਾ ਹੋ ਜਾਵੇਗਾ। ਉਨਾਂ ਕਿਹਾ ਕਿ ਭਵਿੱਖ ਦੀ ਖੇਤੀ ਨੂੰ ਬਚਾਉਣ ਲਈ ਕੁਦਰਤੀ ਸਰੋਤਾਂ ਪਾਣੀ,ਮਿੱਟੀ ਅਤੇ ਹਵਾ ਨੂੰ ਪ੍ਰਦੂੀਸ਼ਤ ਹੋਣ ਤੋਂ ਬਚਾਉਣ ਦੀ ਸਖਤ ਜ਼ਰੂਰਤ ਹੈ।ਉਨਾਂ ਕਿਹਾ ਕਿ ਜਿਸ ਤਰਾਂ ਮੌਜੂਦਾ ਸਮੇਂ ਵਿੱਚ ਅਸੀਂ ਕੁਦਰਤੀ ਸਰੋਤਾਂ ਨਾਲ ਖਿਲਵਾੜ ਕਰ ਰਹੇ ਹਾਂ ,ਉਸ ਤੋਂ ਭਵਿੱਖ ਬਹੁਤਾ ਚੰਗਾ ਨਹੀਂ ਲੱਗ ਰਿਹਾ।ਉਨਾਂ ਕਿਹਾ ਕਿ ਦਰੱਖਤ ਦੇ ਉਸੇ ਟਾਹਣੇ ਨੂੰ ਹੀ ਨਾਂ ਵੱਢੀਏ ਜਿਸ ਤੇ ਆਪ ਬੈਠੇ ਹਾਂ।
ਉਨਾਂ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਨੂੰ ਟਿਊਬਵੈਲਾਂ ਰਾਹੀਂ ਪਾਣੀ ਕੱਢਣ ਦੀ ਦਰ ਸਾਲ 2013 ਵਿੱਚ 149% ਤੋਂ ਵਧ ਕੇ ਸਾਲ 2017 ਵਿੱਚ 165% ਹੋ ਗਈ ਹੈ । ਉਨਾਂ ਕਿਹਾ ਕਿ ਪੰਜਾਬ ਦੇ ਕੁੱਲ 138 ਬਲਾਕਾਂ ਵਿੱਚੋਂ ਜ਼ਿਆਦਾ ਪਾਣੀ ਕੱਢਣ ਵਾਲੇ ਬਲਾਕਾਂ ਦੀ ਬਿਣਤੀ 109 ਹੋ ਗਈ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਪਾਣੀ ਅਤੇ ਮਜ਼ਦੂਰਾਂ ਦੀ ਕਮੀ ਦੇ ਸੰਕਟ ਦੇ ਚੱਲਦਿਆਂ ਝੋਨੇ ਦੀ ਸਿੱਧੀ ਬਿਜਾਈ ਭਵਿੱਖ ਦੀ ਬੇਹਤਰੀਨ ਤਕਨੀਕ ਸਾਬਿਤ ਹੋਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਿਸ਼ੇਸ਼ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਵਿਸ਼ੇਸ਼ ਮਹਿੰਮ ਚਲਾਈ ਗਈ ਸੀ। ਉਨਾਂ ਦੱਸਿਆਂ ਕਿ ਕੋਵਿਡ -19 ਦੇ ਚੱਲਦਿਆਂ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਵੱਲੋ ਕਿਸਾਨਾਂ ਤੱਕ ਖੇਤੀ ਪਸਾਰ ਦੇ ਵੱਖ ਵੱਖ ਮਾਧਿਆਮਾਂ ਰਾਹੀ ਪਹੁੰਚ ਕਰਕੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕਤਿਾ। ਉਨਾਂ ਦੱਸਿਆ ਕਿ ਇਸ ਮੁਹਿੰਮ ਸਫਲਤਾ ਸਦਕਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਇਕੱਤਰ ਅੰਕੜਿਆ ਮੁਤਾਬਕ ਪਹਿਲੀ ਵਾਲ ਤਕਰੀਬਨ ਸਾਢੇ ਚਾਰ ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਈ ਕੀਤੀ ਗਈ ਹੈ।
ਉਨਾਂ ਦੱਸਿਆ ਕਿਹਾ ਕਿ ਝੋਨੇ ਦੀ ਸਿਧੀ ਬਿਜਾਈ ਦੀ ਤਕਨੀਕ ਨਵੀਂ ਹੋਣ ਕਾਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 15-20 ਫੀਸਦੀ ਰਕਬੇ ਵਿੱਚ ਹੀ ਇਸ ਤਕਨੀਕ ਨੂੰ ਅਪਣਾਇਆ ਜਾਵੇ। ਉਨਾਂ ਦੱਸਿਆ ਕਿ ਕੁਝ ਤਕਨੀਕਾਂ ਕਾਰਨਾਂ ਅਤੇ ਕੁਝ ਗਲਤੀਆਂ ਕਾਰਨ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲਾ ਝੋਨਾ ਵਾਹ ਕੇ ਕੱਦੂ ਕਰਕੇ ਲਵਾਈ ਕੀਤੀ ਹੈ।ਉਨਾਂ ਕਿਹਾ ਕਿ ਕਿਸੇ ਵੀ ਨਵੀਂ ਤਕਨੀਕ ਨੂੰ ਵੱਡੇ ਪੱਧਰ ਤੇ ਅਪਨਾਉਣ ਤੋਂ ਪਹਿਲਾਂ ਤਕਨੀਕ ਦੀਆਂ ਬਰੀਕੀਆਂ ਨੂੰ ਸਮਝਣਾ ਬਹੁਤ ਜ਼ਰੂਰ ਹੁੰਦਾ ਹੈ। ਡਾ.ਹਰਤਰਨਪਾਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਪਠਾਨਕੋਟ ਵਿੱਚ ਪਹਿਲੀ ਵਾਰ ਤਕਰੀਬਨ 370 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਸਿਰਫ 18 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਕਿਸਾਨਾਂ ਵੱਲੋਂ ਤਕਰੀਬਨ 150 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਤਕਨੀਕ ਅਪਨਾਈ ਗਈ ਹੈ ਅਤੇ ਸਮੂਹ ਕਿਸਾਨ ਇਸ ਤਕਨੀਕ ਦੀ ਕਾਰਜਕੁਸ਼ਲਤਾ ਤੋਂ ਸੰਤੁਸ਼ਟ ਹਨ।
ਉੱਦਮੀ ਕਿਸਾਨ ਰਾਜੇਸ਼ ਕੁਮਾਰ ਸਰਮਾਂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਸਦਕਾ ਪਹਿਲੀ ਵਾਰ 12 ਏਕੜ ਰਕਬੇ ਵਿੱਚ ਝੋਨੇ ਦੀ ਪੀ ਆਰ 126 ਕਿਸਮ ਦੀ ਸਿੱਧੀ ਬਿਜਾਈ ਤਕਨੀਕ ਰਾਹੀਂ ਬਿਜਾਈ ਕੀਤੀ ਗਈ ਹੈ ਅਤੇ ਅੱਜ ਤੱਕ ਫਸਲ ਦੀ ਹਾਲਤ ਬਹੁਤ ਵਧੀਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅਜਿਹੀਆਂ ਤਕਨੀਕਾਂ ਅਪਨਾਈਆਂ ਜਾਣ,ਜਿਸ ਨਾਲ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਖੇਤੀ ਲਾਗਤ ਖਰਚੇ ਘੱਟ ਕਰਨ ਦੇ ਨਾਲ ਨਾਲ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp