-ਕਿਹਾ, ‘ਬਡੀ’ ਪ੍ਰੋਗਰਾਮ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰੱਖਣ ‘ਚ ਹੋਵੇਗਾ ਸਹਾਈ
-ਨਸ਼ਾ ਰੋਕੂ ਮੁਹਿੰਮ ਤਹਿਤ ਤਾਇਨਾਤ ਨੋਡਲ ਅਫ਼ਸਰ ਆਈ.ਜੀ. ਜਸਕਰਨ ਸਿੰਘ ਅਤੇ ਵਿਸ਼ੇਸ਼ ਸਕੱਤਰ ਆਈ.ਏ.ਐਸ. ਨੀਲਮਾ ਨੇ ਕੀਤੀ ਮੀਟਿੰਗ
ਹੁਸ਼ਿਆਰਪੁਰ, 28 ਅਗਸਤ
ਨਸ਼ੇ ਦੇ ਨਾਸੂਰ ਨੂੰ ਖਤਮ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ, ਕਿਉਂਕਿ ਸਾਂਝੇ ਹੰਭਲੇ ਅਤੇ ਇਕਜੁੱਟਤਾ ਨਾਲ ਪੰਜਾਬ ਨੂੰ ਨਸ਼ਾ-ਮੁਕਤ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਇਸ ਮੁੱਦੇ ‘ਤੇ ਕਿਸੇ ਤਰ•ਾਂ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਵਿਚਾਰ ਪੰਜਾਬ ਸਰਕਾਰ ਵਲੋਂ ਨਸ਼ਾ ਰੋਕੂ ਅਭਿਆਨ ਤਹਿਤ ਜਿਲ•ਾ ਹੁਸ਼ਿਆਰਪੁਰ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਆਈ.ਜੀ. ਪੀ.ਏ.ਪੀ. ਜਲੰਧਰ ਸ੍ਰੀ ਜਸਕਰਨ ਸਿੰਘ ਅਤੇ ਵਿਸ਼ੇਸ਼ ਸਕੱਤਰ ਪ੍ਰਸੋਨਲ ਸ੍ਰੀਮਤੀ ਨੀਲਮਾ ਨੇ ਅੱਜ ਜ਼ਿਲ•ਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਪ੍ਰਗਟਾਏ। ਇਸ ਦੌਰਾਨ ਉਨ•ਾਂ ਜ਼ਿਲ•ੇ ਦੇ ਸਬ-ਡਵੀਜ਼ਨ ਪੱਧਰ ਦੇ ਨਸ਼ੇ ਦੀ ਰੋਕਥਾਮ ਲਈ ਚਲਾਏ ਜਾ ਰਹੇ ਕਾਰਜਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਆਈ.ਜੀ. ਸ੍ਰੀ ਜਸਕਰਨ ਸਿੰਘ ਨੇ ਕਿਹਾ ਕਿ ਜ਼ਿਲ•ੇ ਦੇ ਪਿੰਡਾਂ ਵਿੱਚ ਬਣੇ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਕੇ ਜ਼ਿਆਦਾ ਤੋਂ ਜ਼ਿਆਦਾ ਖੇਡ ਗਤੀਵਿਧੀਆਂ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਇਸ ਵਾਰ ਪੈਰ•ਾ ਮਿਲਟਰੀ ਫੋਰਸ ਲਈ ਵੱਡੇ ਪੱਧਰ ‘ਤੇ ਭਰਤੀ ਖੁੱਲ•ੀ ਹੈ, ਜਿਸ ਵਿੱਚ ਜ਼ਿਲ•ੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਭਰਤੀ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਸਰਕਾਰ ਵਲੋਂ ਚਾਹਵਾਨ ਨੌਜਵਾਨਾਂ ਨੂੰ ਭਰਤੀ ਲਈ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਜ਼ਰੂਰੀ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਸਰਕਾਰ ਵਲੋਂ ਜ਼ਿਲਿ•ਆਂ ਵਿੱਚ ਰੋਜ਼ਗਾਰ ਵਿਭਾਗ ਅਤੇ ਜ਼ਿਲ•ਾ ਪੁਲਿਸ ਵਲੋਂ ਦਿੱਤੀ ਜਾ ਰਹੀ ਇਹ ਸਿਖਲਾਈ ਕਾਫ਼ੀ ਸਹਾਈ ਸਿੱਧ ਹੋਵੇਗੀ। ਉਨ•ਾਂ ਜ਼ਿਲ•ਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ‘ਤੇ ਵੀ ਖਾਸ ਨਜ਼ਰ ਰੱਖੀ ਜਾਵੇ।
ਵਿਸ਼ੇਸ਼ ਸਕੱਤਰ ਪਰਸੋਨਲ ਸ੍ਰੀਮਤੀ ਨੀਲਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦੇ ਖਿਲਾਫ਼ ਵਿੱਢੀ ਮੁਹਿੰਮ ‘ਚ ਨਾ ਸਿਰਫ਼ ਨਸ਼ੇ ਦੀ ਸਪਲਾਈ ਨੂੰ ਖਤਮ ਕੀਤਾ ਜਾ ਰਿਹਾ ਹੈ, ਬਲਕਿ ਨਸ਼ਾ ਪੀੜਤਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਲਈ ਜ਼ਿਲ•ਾ ਪ੍ਰਸ਼ਾਸ਼ਨ ਯਕੀਨੀ ਬਣਾਏ ਕਿ ਕਿਸੇ ਤਰ•ਾਂ ਦੀ ਕੋਈ ਲਾਪ੍ਰਵਾਹੀ ਨਾ ਹੋਵੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਡੈਪੋ, ਬਡੀ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਿਵੇਕਲੇ ਉਪਰਾਲੇ ਕਰਕੇ ਨਸ਼ਿਆਂ ਖਿਲਾਫ਼ ਇਕ ਲੋਕ ਲਹਿਰ ਬਣਾਈ ਜਾ ਰਹੀ ਹੈ, ਤਾਂ ਜੋ ਸੂਬੇ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਉਕਤ ਮੁਹਿੰਮਾਂ ਵਿੱਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ ਨਸ਼ਾ ਰੋਕੂ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਲੱਸਟਰ ਕੋਆਰਡੀਨੇਟਰ ਵੀ ਬਣਾਏ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ•ਾਂ ਕਿਹਾ ਕਿ ਪਿੰਡਾਂ ਵਿੱਚ ਨੁੱਕੜ ਨਾਟਕ ਆਦਿ ਕਰਵਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ•ੇ ਦੇ ਹਰ ਬਲਾਕ ਵਿੱਚ ਇਕ ਗਜ਼ਟਿਡ ਅਧਿਕਾਰੀ ਵਲੋਂ ਦੌਰਾ ਕਰਕੇ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਕੂਲਾਂ ਵਿੱਚ ਬਣਾਏ ਗਏ ‘ਬਡੀ’ ਗਰੁੱਪ ਨਾਲ ਸੀਨੀਅਰ ਬਡੀ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਰਹੇ ਹਨ ਅਤੇ ਸਰਕਾਰ ਵਲੋਂ ਚਲਾਈ ਇਸ ਮੁਹਿੰਮ ਦੇ ਸਾਕਰਾਤਮਕ ਨਤੀਜੇ ਨਿਕਲ ਰਹੇ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਅਤੇ ਪੁਨਰਵਾਸ ਕੇਂਦਰ ਵਧੀਆ ਤਰੀਕੇ ਨਾਲ ਚੱਲ ਰਹੇ ਹਨ। ਉਨ•ਾਂ ਕਿਹਾ ਕਿ ਹੁਣ ਤੱਕ 2,60,171 ‘ਬਡੀ’ ਮੈਂਬਰ ਬਣ ਚੁੱਕੇ ਹਨ ਅਤੇ ਜ਼ਿਲ•ੇ ਦੇ 995 ਸਰਕਾਰੀ ਤੇ ਮਾਨਤਾ ਪ੍ਰਾਪਤ ਅਪਰ ਪ੍ਰਾਇਮਰੀ ਸਕੂਲ ਹਨ ਅਤੇ ਇਨ•ਾਂ ਸਾਰੇ ਸਕੂਲਾਂ ਵਿੱਚ ‘ਬਡੀ’ ਬਣਾ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਦੇ 16 ਮਾਸਟਰ ਟਰੇਨਰ ਮੈਗਸੀਪਾ ਤੋਂ ਟਰੇਨਿੰਗ ਲੈ ਚੁੱਕੇ ਹਨ, ਜੋ ਬਲਾਕ ਪੱਧਰ ‘ਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦੇਣਗੇ।
ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਕਿਹਾ ਕਿ ਪੁਲਿਸ ਵਿਭਾਗ ਮੁਸ਼ਤੈਦੀ ਨਾਲ ਜ਼ਿਲ•ੇ ਨੂੰ ਨਸ਼ਾ ਮੁਕਤ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਡੈਪੋ ਵਲੰਟੀਅਰਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ਼ ਵੱਡੇ ਪੱਧਰ ‘ਤੇ ਜ਼ਿਲ•ਾ ਪੁਲਿਸ ਵਲੋਂ ਮੁਹਿੰਮ ਵਿੱਢੀ ਗਈ ਹੈ। ਇਸ ਦੌਰਾਨ ਐਸ.ਡੀ.ਐਮ. ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਆਪਣੇ ਖੇਤਰ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਦਿੱਤਿਆ ਉਪਲ, ਐਸ.ਡੀ.ਐਮ. ਦਸੂਹਾ ਸ੍ਰੀ ਹਰਚਰਨ ਸਿੰਘ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਐਸ.ਪੀ. ਸ੍ਰੀ ਬਲਬੀਰ ਸਿੰਘ ਅਤੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਸਹਾਇਕ ਕਮਿਸ਼ਨਰ ਸ੍ਰੀ ਰਣਦੀਪ ਸਿੰਘ ਅਤੇ ਸ੍ਰੀ ਅਮਿਤ ਸਰੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp