ਵੱਡੀ ਖ਼ਬਰ : ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਕਮਿਸ਼ਨਰ ਨਗਰ ਨਿਗਮ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਡੀ.ਸੀ. ਦਫ਼ਤਰ ਵਿੱਚ ਵੀ ਦੋ ਦਿਨਾਂ ਲਈ ਪਬਲਿਕ ਡੀਲਿੰਗ ਬੰਦ

ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਕਮਿਸ਼ਨਰ ਨਗਰ ਨਿਗਮ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਡੀ.ਸੀ. ਦਫ਼ਤਰ ਵਿੱਚ ਵੀ ਦੋ ਦਿਨਾਂ ਲਈ ਪਬਲਿਕ ਡੀਲਿੰਗ ਬੰਦ
ਹੁਸ਼ਿਆਰਪੁਰ 9 ਜੁਲਾਈ (ਆਦੇਸ਼ ): ਪੰਜਾਬ ਵਿੱਚ ਕੋਰੋਨਾ ਦਾ  ਦਿਨੋ -ਦਿਨ ਵੱਧ ਰਿਹਾ ਪ੍ਰਕੋਪ  ਲੋਕਾਂ ਵਿੱਚ ਦਹਿਸ਼ਤ ਫੈਲਾ ਰਿਹਾ  ਹੈ। ਕਰੋਨਾ ਵਾਇਰਸ ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤੇਜ਼ੀ  ਨਾਲ ਆਪਣੇ ਲਪੇਟੇ ਚ ਲੈ ਰਿਹਾ ਹੈ. ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਹੁਸਿਆਰਪੁਰ ਦੇ ਐਸ ਡੀ ਐਮ ਅਮਿਤ ਮਹਾਜਨ ਤੇ ਮਿਊਸੀਪਲ ਕਾਰਪੋਰੇਸ਼ਨ ਦਾ ਕਮਿਸ਼ਨਰ ਬਲਵੀਰ ਰਾਜ ਦੇ ਕਰੋਨਾ ਪਾਜੀਟਿਵ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਵੇਂ ਅੱਜ

ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਕਮਿਸ਼ਨਰ ਨਗਰ ਨਿਗਮ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ, ਪਰ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਜਨਤਾ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਕਤ ਅਧਿਕਾਰੀਆਂ ਦੇ ਕੋਰੋਨਾ ਪੋਜ਼ੀਟਿਵ ਆਉਣ ‘ਤੇ ਅਹਤਿਆਤ ਵਰਤਦਿਆਂ ਜਿੱਥੇ ਇਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ, ਉੱਥੇ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੇ ਦਫ਼ਤਰ ਦੇ ਸਟਾਫ਼ ਅਤੇ ਹੋਰ ਅਧਿਕਾਰੀਆਂ ਦੇ  9 ਜੁਲਾਈ ਨੂੰ ਟੈਸਟ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਡੀ.ਸੀ ਦਫ਼ਤਰ ਵਿੱਚ ਵੀ ਦੋ ਦਿਨਾਂ ਲਈ ਕੋਈ ਪਬਲਿਕ ਡਿਲਿੰਗ ਨਹੀਂ ਹੋਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ ਅਤੇ ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply