ਝੋਨੇ ਦੀ ਸਿੱਧੀ ਬਿਜਾਈ ਵਾਲੀ ਝੋਨੇ ਦੀ ਫਸਲ ਵਿੱਚ ਵਿੱਥਾਂ ਪੂਰੀ ਕਰਨ ਦਾ ਢੁਕਵਾਂ ਸਮਾਂ : ਡਾ ਅਮਰੀਕ ਸਿੰਘ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ /ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ
ਪਠਾਨਕੋਟ 9 ਜੁਲਾਈ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਵਿੱਚ ਸੰਭਾਵਿਤ ਪਾਣੀ ਅਤੇ ਮਜ਼ਦੂਰਾਂ ਦੇ ਸੰਕਟ ਨੂੰ ਮੁੱਖ ਰੱਖਦਿਆਂ ਖੇਤੀਬਾਵੀ ਅਤੇ ਕਿਸਾਨ ਭਲਾਈ ਵਿਭਾਗ ,ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਤਕਨੀਕ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾਂ ਆਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਪਿੰਡ ਮੀਰਤਥ ਵਿੱਚ ਉੱਦਮੀ ਕਿਸਾਨ ਰਜਿੰਦਰ ਕੁਮਾਰ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ(ਪੌਦ ਸੁਰੱਖਿਆ),ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਸੰਸਾਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਬਲਾਕ ਪਟਾਨਕੋਟ ਵਿੱਚ ਕਈ ਕਿਸਾਨਾਂ ਨੇ ਝੋਨੇ ਦੀ ਸਿਧੀ ਬਿਜਾਈ ਨੂੰ ਵੱਡੀ ਪੱਧਰ ਤੇ ਅਪਨਾਈ ਹੈ ਜਿਸ ਦੀ ਹਾਲਤ ਬਹੁਤ ਵਧੀਆ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੀ ਝਹੋਨੇ ਦੀ ਫਸਲ ਸ਼ੁਰੂ ਵਿੱਚ ਘੱਟ ਜਾੜ ਮਾਰਦੀ ਹੈ ਜਿਸ ਕਾਰਨ ਕਈ ਕਿਸਾਨ ਘਬਰਾ ਕੇ ਫਸਲ ਨੂੰ ਵਾਹ ਕੇ ਕੱਦੂ ਕਰਨ ਉਪਰੰਤ ਝੋਨੇ ਦੀ ਲਵਾਈ ਕਰ ਦਿੰਦੇ ਹਨ।ਉਨਾਂ ਕਿਹਾ ਕਿ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਸਮੇਂ ਆਮ ਨਾਲੋਂ ਵਧੇਰੇ ਬਰਸਾਤ ਹੋਣ ਕਾਰਨ ਕਈ ਜਗਾ ਕਰੰਡ ਹੋਣ ਕਾਰਨ ਬੀਜ ਦਾ ਜੰਮ ਘੱਟ ਹੋਇਆ ਹੈ ਅਤੇ ਵਿੱਥਾਂ ਰਹਿ ਗਈਆਂ ਹਨ।ਉਨਾਂ ਕਿਹਾ ਕਿ ਅਜਿਹੀਆਂ ਵਿੱਥਾਂ ਨੂੰ ਭਰਨ ਲਈ ਖੇਤ ਦੀਆਂ ਦੂਜੀਆਂ ਥਾਵਾਂ ਜਿੱਥੇ ਫਸਲ ਸੰਘਣੀ ਹੈ,ਵਿੱਚੋਂ ਪੁੱਟ ਕੇ ਵਿੱਥਾਂ/ਖੱਪਿਆਂ ਵਿੱਚ ਲਗਾ ਦੇਣੇ ਚਾਹੀਦੇ ਹਨ।
ਉਨਾਂ ਕਿਹਾ ਕਿ ਕਈ ਜਗਾ ਦੇਖਿਆ ਗਿਆ ਹੈ ਕਿ ਫਸਲ ਪੀਲੀ ਪੈ ਗਈ ਹੈ ਜਿਸ ਕਾਰਨ ਫਸਲ ਦਾ ਵਾਧਾਂ ਹੌਲੀ ਹੋ ਰਿਹਾ ਹੈ।ਉਨਾਂ ਕਿਹਾ ਕਿ ਅਜਿਹੀ ਸਮੱਸਿਆ ਦੇ ਹੱਲ ਇੱਕ ਕਿਲੋ ਜ਼ਿੰਕ ਸਲਫੇਟ 21% ਜਾਂ ਅੱਧਾ ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਜ਼ਿੰਕ ਸਲਫੇਟ ਨੂੰ ਨਿਊਟਰੀਲਾਈਜ ਕਰਨ ਲਈ ਅੱਧਾ ਕਿਲੋ ਚੂਨੇ /ਕਲੀ ਦੇ ਨਿੱਤਰੇ ਹੋਏ ਪਾਣੀ ਨੂੰ ਜ਼ਿੰਕ ਸਲਫੇਟ ਵਾਲੇ ਘੋਲ ਵਿੱਚ ਪਾ ਦੇਣਾ ਹੈ।ਉਨਾਂ ਕਿਹਾ ਕਿ ਝੋਨੇ ਦੀ ਬਿਜਾਈ ਫਸਲ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸਤਾਂ ਵਿੱਚ ਬਿਜਾਈ ਤੋਂ ਚੌਥੇ,ਛੇਵੇਂ ਅਤੇ ਨੌਵੇਂ ਹਫਤੇ ਬਾਅਦ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਕੁਝ ਥਾਵਾਂ ਤੇ ਲੋਹੇ ਦੀ ਗਾਟ ਵੀ ਦੇਖੀ ਗਈ ਹੈ।ਉਨਾ ਕਿਹਾ ਕਿ ਅਜਿਹੀ ਸਥਿਤੀ ਵਿੱਚ ਇੱਕ ਕਿਲੋ ਫੈਰਿਸ ਸਲਫੇਟ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਚਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸੇ ਦੇ ਕਹੇ ਕੋਈ ਵੀ ਗੈਰ ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾਂ ਕਰੋ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਿਸ਼ੇਸ਼ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਵਿਸ਼ੇਸ਼ ਮਹਿੰਮ ਚਲਾਈ ਗਈ ਸੀ।ਉਨਾਂ ਦੱਸਿਆ ਕਿਹਾ ਕਿ ਝੋਨੇ ਦੀ ਸਿਧੀ ਬਿਜਾਈ ਦੀ ਤਕਨੀਕ ਨਵੀਂ ਹੋਣ ਕਾਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 15-20 ਫੀਸਦੀ ਰਕਬੇ ਵਿੱਚ ਹੀ ਇਸ ਤਕਨੀਕ ਨੂੰ ਅਪਣਾਇਆ ਜਾਵੇ। ਉਨਾਂ ਦੱਸਿਆ ਕਿ ਕੁਝ ਤਕਨੀਕਾਂ ਕਾਰਨਾਂ ਅਤੇ ਕੁਝ ਗਲਤੀਆਂ ਕਾਰਨ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲਾ ਝੋਨਾ ਵਾਹ ਕੇ ਕੱਦੂ ਕਰਕੇ ਲਵਾਈ ਕੀਤੀ ਹੈ।ਉਨਾਂ ਕਿਹਾ ਕਿ ਕਿਸੇ ਵੀ ਨਵੀਂ ਤਕਨੀਕ ਨੂੰ ਵੱਡੇ ਪੱਧਰ ਤੇ ਅਪਨਾਉਣ ਤੋਂ ਪਹਿਲਾਂ ਤਕਨੀਕ ਦੀਆਂ ਬਰੀਕੀਆਂ ਨੂੰ ਸਮਝਣਾ ਬਹੁਤ ਜ਼ਰੂਰ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅਜਿਹੀਆਂ ਤਕਨੀਕਾਂ ਅਪਨਾਈਆਂ ਜਾਣ,ਜਿਸ ਨਾਲ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਖੇਤੀ ਲਾਗਤ ਖਰਚੇ ਘੱਟ ਕਰਨ ਦੇ ਨਾਲ ਨਾਲ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp