PATHANKOT : ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਆਨਲਾਈਨ ਪੜ੍ਹਾਈ ਵਰਦਾਨ ਸਾਬਿਤ ਹੋਈ – ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ

ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਆਨਲਾਈਨ ਪੜ੍ਹਾਈ ਵਰਦਾਨ ਸਾਬਿਤ ਹੋਈ : ਜ਼ਿਲ੍ਹਾ ਅਧਿਕਾਰੀ
ਨਵੇਂ ਦਾਖ਼ਲੇ ਨੂੰ ਲੈਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਵੱਲੋਂ ਘਿਆਲਾ ਸਕੂਲਾਂ ਦਾ ਦੌਰਾ
ਪਠਾਨਕੋਟ, 10 ਜੁਲਾਈ (ਰਜਿੰਦਰ ਰਾਜਨ ਬਿਊਰੋ )
ਸਾਰੇ ਸੰਸਾਰ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਾਰੇ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਹਨਾਂ ਹਾਲਾਤਾਂ ਵਿੱਚ ਸਰਕਾਰ ਵੱਲੋਂ ਇਹਤਿਹਾਤ ਵਜੋਂ ਸਕੂਲ ਬੰਦ ਕਰਨ ਕਾਰਨ ਸਿੱਖਿਆ ਦੇ ਖੇਤਰ ਵਿੱਚ ਵੀ ਕਾਫ਼ੀ ਪ੍ਰਭਾਵ ਪਿਆ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੰਦ ਕੀਤੇ ਗਏ ਹਨ। ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਆਨਲਾਈਨ ਪੜ੍ਹਾਈ ਉਪਲੱਬਧ ਕਰਵਾਉਣ ਲਈ ਕਰਫਿਊ ਸ਼ੁਰੂ ਹੋਣ ਸਮੇਂ ਤੋਂ ਹੀ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰੇਡੀਓ, ਟੈਲੀਵਿਜ਼ਨ, ਯੂ-ਟਿਊਬ, ਵਟਸਐੱਪ, ਜ਼ੂਮ ਐਪ, ਗੂਗਲ ਡਰਾਈਵ ਅਤੇ ਹੋਰ ਸੋਸ਼ਲ ਨੈੱਟਵਰਕਿੰਗ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੁਸ਼ਕਲ ਦੌਰ ਵਿੱਚ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਆਨਲਾਈਨ ਪੜ੍ਹਾਈ ਵਰਦਾਨ ਸਾਬਿਤ ਹੋਈ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਵੱਲੋਂ ਨਵੇਂ ਦਾਖ਼ਲੇ ਨੂੰ ਲੈਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦਾ ਦੌਰਾ ਕਰਨ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।
ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਲਈ ਡੀ.ਡੀ. ਪੰਜਾਬੀ ਅਤੇ ਸਵਯਮ ਪ੍ਰਭਾ-20 ਰਾਹੀਂ ਕਲਾਸਾਂ ਦੀ ਪੜ੍ਹਾਈ ਕਰਵਾਉਣ ਲਈ ਕੀਤੀ ਪਹਿਲਕਦਮੀ ਅਤੇ ਸਮਾਜ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਿੱਖਿਆ ਵਿਭਾਗ ਦੀ ਰੱਜ਼ ਕੇ ਤਾਰੀਫ਼ ਕੀਤੀ ਜਾ ਰਹੀ ਹੈ।
ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈਕੇ ਬਾਹਰਵੀਂ ਜਮਾਤ ਦੀਆਂ ਟੈਲੀਵਿਜ਼ਨ ਰਾਹੀਂ ਰੋਜ਼ਾਨਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਹਨਾਂ ਕਲਾਸਾਂ ਦਾ ਵਿਦਿਆਰਥੀ ਭਰਪੂਰ ਲਾਹਾ ਲੈ ਰਹੇ ਹਨ। ਰੋਜ਼ਾਨਾ ਕਲਾਸਾਂ ਲੱਗਣ ਕਾਰਨ ਵਿਦਿਆਰਥੀ ਸਕੂਲ ਵਾਂਗ ਮਹਿਸੂਸ ਕਰ ਰਹੇ ਹਨ ਅਤੇ ਉਹ ਇਹਨਾਂ ਕਲਾਸਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਰਹਿੰਦੇ ਹਨ।

ਸਕੂਲ ਪ੍ਰਿੰਸੀਪਲ ਕਮਲਦੀਪ ਕੌਰ ਨੇ ਦੱਸਿਆ ਕਿ ਟੈਲੀਵਿਜ਼ਨ ਰਾਹੀਂ ਕਲਾਸਾਂ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੂੰ ਘਰ ਲਈ ਕੰਮ ਵੀ ਦਿੱਤਾ ਜਾ ਰਿਹਾ ਹੈ।ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਧਿਆਨ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਨੂੰ ਸਰਕਾਰੀ ਸਕੂਲਾਂ ਵਿੱਚ ਨਾ ਪੜ੍ਹਨ ਵਾਲੇ ਬੱਚਿਆਂ ਨੂੰ ਵੀ ਭੇਜਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਤੀ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਪ੍ਰਾਈਵੇਟ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਵਾਲੇ ਮਾਪੇ ਵੀ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਦੀ ਤਾਰੀਫ਼ ਕਰਦੇ ਨਹੀਂ ਥੱਕਦੇ। ਬਹੁਤ ਸਾਰੇ ਮਾਪੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵਿਭਾਗ ਵੱਲੋਂ ਭੇਜੀ ਸਿੱਖਣ-ਸਮੱਗਰੀ ਅਤੇ ਟੈਲੀਵਿਜ਼ਨ ਰਾਹੀਂ ਲਗਾਈਆਂ ਜਾ ਰਹੀਆਂ ਆਨਲਾਈਨ ਕਲਾਸਾਂ ਵਰਦਾਨ ਸਾਬਿਤ ਹੋ ਰਹੀਆਂ ਹਨ, ਜਿਸਦਾ ਬੱਚੇ ਭਰਪੂਰ ਲਾਹਾ ਲੈ ਰਹੇ ਹਨ।
ਇਸ ਮੌਕੇ ਤੇ ਸਰਪੰਚ ਪ੍ਰਵੀਨ ਕੁਮਾਰ, ਸਾਬਕਾ ਸਰਪੰਚ ਨਿਸ਼ਆ ਸ਼ਰਮਾ, ਮੈਂਬਰ ਪੰਚਾਇਤ ਸ਼ਾਰਦਾ ਦੇਵੀ, ਐਸਐਮਸੀ ਚੇਅਰਮੈਨ ਕਾਂਤਾ ਦੇਵੀ, ਉਪ ਚੇਅਰਮੈਨ ਜਗਬੀਰ ਸਿੰਘ, ਬਲਬੀਰ ਸਿੰਘ ਅੰਗਰੇਜ਼ੀ, ਜੋਗਿੰਦਰ ਸਿੰਘ ਪੰਜਾਬੀ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply