HOSHIARPUR : ਲੌਕਡਾਊਨ ਦੌਰਾਨ ਸਿਵਲ ਡਿਫੈਂਸ ਵਲੰਟੀਅਰਾਂ ਨੇ ਤਨਦੇਹੀ ਨਾਲ ਨਿਭਾਈ ਦਿੱਤੀ ਗਈ ਡਿਊਟੀ : ਡਿਪਟੀ ਕਮਿਸ਼ਨਰ

 ਲੌਕਡਾਊਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਅਤੇ ਕੰਨ ਬਣ ਸਿਵਲ ਡਿਫੈਂਸ ਵਲੰਟੀਅਰਾਂ ਨੇ ਨਿਭਾਈ ਡਿਊਟੀ
-‘ਮਿਸ਼ਨ ਯੋਧਾ ਬਣ ਵਲੰਟੀਅਰਾਂ ਨੇ ਸਬਜ਼ੀ-ਫ਼ਲ ਵਿਕਰੇਤਾ, ਦੁਕਾਨਦਾਰਾਂ ’ਤੇ ਨਜ਼ਰ ਰੱਖ ਪ੍ਰਸ਼ਾਸਨ ਨੂੰ ਦਿੱਤੀ ਫੀਲਡ ਦੀ ਫੀਡਬੈਕ
-ਲੌਕਡਾਊਨ ਦੌਰਾਨ ਸਿਵਲ ਡਿਫੈਂਸ ਵਲੰਟੀਅਰਾਂ ਨੇ ਤਨਦੇਹੀ ਨਾਲ ਨਿਭਾਈ ਦਿੱਤੀ ਗਈ ਡਿਊਟੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 10 ਜੁਲਾਈ :
ਕੋਵਿਡ-19 ਦੇ ਦੌਰ ਵਿੱਚ ਜਿਥੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਹਰ ਜ਼ਰੂਰੀ ਸੁਵਿਧਾਵਾਂ ਪਹੁੰਚਾਉਣ ਵਿੱਚ ਲੱਗਾ ਹੋਇਆ ਸੀ, ਉਥੇ ਫੀਲਡ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਪ੍ਰੇਸ਼ਾਨੀਆਂ ’ਤੇ ਨਜ਼ਰ ਰੱਖਣ ਲਈ ਸਿਵਲ ਡਿਫੈਂਸ ਵਲੰਟੀਅਰ ਦਿਨ-ਰਾਤ ਲੱਗੇ ਹੋਏ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਅਤੇ ਕੰਨ ਬਣ ਜਿਥੇ ਵਲੰਟੀਅਰ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਪ੍ਰੇਸ਼ਾਨੀ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਰਹੇ ਸਨ ਅਤੇ ਫੀਡ ਬੈਕ ’ਤੇ ਪ੍ਰਸ਼ਾਸਨ ਵਲੋਂ ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਈ ਜਾਂਦੀ ਸੀ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਲੌਕਡਾਊਨ ਦੌਰਾਨ ਸਿਵਲ ਡਿਫੈਂਸ ਵਲੰਟੀਅਰਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪ੍ਰਸ਼ਾਸਨ ਨਾਲ ਮੋਢਾ ਨਾਲ ਮੋਢਾ ਜੋੜ ਕੰਮ ਕੀਤੇ, ਜਿਸ ਲਈ ਸਿਵਲ ਡਿਫੈਂਸ ਦੀ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਕਾਲਾਬਾਜਾਰੀ ’ਤੇ ਨਕੇਲ ਕੱਸਣ ਲਈ ਅਤੇ ਫੀਲਡ ਵਿੱਚ ਸਹੀ ਫੀਡਬੈਕ ਦੇਣ ਲਈ ਸਿਵਲ ਡਿਫੈਂਸ ਦੇ ਵਲੰਟੀਅਰ ਤਿਆਰ ਕੀਤੇ ਸਨ। ਉਨ੍ਹਾਂ ਕਿਹ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਵਿੱਚ ਕਰੀਬ 100 ਵਲੰਟੀਅਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਇਨ੍ਹਾਂ ਵਲੰਟੀਅਰਾਂ ਨੂੰ ਜਿਥੇ ਵਾਰਡ ਪੱਧਰ ’ਤੇ ਸਬਜ਼ੀ ਅਤੇ ਫ਼ਲ ਵੇਚਣ ਵਾਲਿਆਂ ਵਿਕਰੇਤਾਵਾਂ ’ਤੇ ਨਜ਼ਰ ਰੱਖਣ ਲਈ ਗਿਆ ਗਿਆ, ਉਥੇ ਕਰਫਿਊ ਦੀ ਉਲੰਘਣਾ ਸਹਿਤ ਫੀਲਡ ਵਿੱਚ ਸਹੀ ਫੀਡਬੈਕ ਪ੍ਰਸ਼ਾਸਨ ਨੂੰ ਦੇਣ ਲਈ ਨਿਰਦੇਸ਼ ਦਿੱਤੇ ਗਏ ਸਨ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਵਲੰਟੀਅਰਾਂ ਦੇ ਨੰਬਰ ਵੀ ਜਨਤਕ ਕੀਤੇ ਗਏ ਸਨ, ਤਾਂ ਜੋ ਵਾਰਡ ਪੱਧਰ ’ਤੇ ਜੇਕਰ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਇਨ੍ਹਾਂ ਵਲੰਟੀਅਰਾਂ ਦੇ ਧਿਆਨ ਵਿੱਚ ਲਿਆ ਸਕਣ। ਇਸ ਤੋਂ ਇਲਾਵਾ ਵਲੰਟੀਅਰਾਂ ਵਲੋਂ ਰੋਜ਼ਾਨਾ ਆਪਣੇ ਨਿਰਧਾਰਿਤ ਵਾਰਡਾਂ ਦਾ ਦੌਰਾ ਕੀਤਾ ਜਾਂਦਾ ਸੀ। ਇਸ ਦੌਰਾਨ ਜਿਥੇ ਵੀ ਲੋਕਾਂ ਨੂੰ ਫ਼ਲ ਅਤੇ ਸਬਜੀਆਂ ਦੀ ਸਪਲਾਈ ਆਦਿ ਦੀ ਕੋਈ ਸਮੱਸਿਆ ਆਉਂਦੀ ਸੀ, ਤਾਂ ਉਨ੍ਹਾਂ ਵਲੋਂ ਇਨ੍ਹਾਂ ਵਲੰਟੀਅਰਾਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋਂ ਰਿਪੋਰਟ ਦੇ ਚੱਲਦੇ ਤੁਰੰਤ ਅਧਿਕਾਰੀਆਂ ਨੂੰ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਂਦੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਥੇ ਵਲੰਟੀਅਰ ਇਥੇ ਨਿਗਰਾਨੀ ਦਾ ਕੰਮ ਕਰਦੇ ਸਨ, ਉਥੇ ਲੋਕਾ ਨੂੰ ਸਮਾਜਿਕ ਦੂਰੀ ਬਣਾਉਣ, ਸਮੇਂ-ਸਮੇਂ ’ਤੇ 20 ਸੈਕੰਡ ਤੱਕ ਹੱਥ ਸਾਬਣ ਨਾਲ ਧੋਣ ਅਤੇ ਮਾਸਕ ਪਹਿਨਣ ਲਈ ਵੀ ਜਾਗਰੂਕ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਵਲੰਟੀਅਰਾਂ ਨੇ ਤਾਂ ਆਪਣੀ ਡਿਊਟੀ ਨਿਭਾਅ ਦਿੱਤੀ ਅਤੇ ਹੁਣ ਸਾਡੀ ਬਾਰੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ’ਤੇ ਫਤਿਹ ਅਮਲ ਨਾਲ ਹੀ ਪਾਈ ਜਾ ਸਕਦੀ ਹੈ, ਇਸ ਲਈ ‘ਮਿਸ਼ਨ ਫਤਿਹ’ ਤਹਿਤ ਸਮਾਜਿਕ ਦੂਰੀ, ਮਾਸਕ, ਹੱਥ ਧੋਣ ਵਰਗੀਆਂ ਸਾਵਧਾਨੀਆਂ ਨੂੰ ਆਪਣੀ ਰੋਜ਼ਾਨਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply