ਵੱਡੀ ਖ਼ਬਰ : ਹੁਣ ਵਿਦੇਸ਼ ਜਾਣ ਦੀਆਂ ਇਛੁੱਕ ਨਰਸਾਂ ਕਰ ਸਕਣਗੀਆਂ ਵੈਰੀਫਿਕੇਸ਼ਨ ਲਈ ਆਨਲਾਈਨ ਅਪਲਾਈ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਲਾਂਚ

ਹੁਣ ਵਿਦੇਸ਼ ਜਾਣ ਦੀਆਂ ਇਛੁੱਕ ਨਰਸਾਂ ਕਰ ਸਕਣਗੀਆਂ ਵੈਰੀਫਿਕੇਸ਼ਨ ਲਈ ਆਨਲਾਈਨ ਅਪਲਾਈ

-ਸੋਨੀ ਵੱਲੋਂ ਵੈਬਸਾਈਟ ਲਾਂਚ

ਚੰਡੀਗੜ੍ਹ,10 ਜੁਲਾਈ (CDT NEWS)
ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਣਗੀਆਂ। ਅੱਜ ਇੱਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਦਾ ਵਿਰਚੂਅਲੀ ਲਾਂਚ ਕੀਤੀ ਗਈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਵਿਦੇਸ਼  ਵਿੱਚ ਜਾਣ ਦੀਆਂ ਇਛੁੱਕ ਜਾਂ ਪਹਿਲਾਂ ਤੋਂ ਹੀ ਉਥੇ ਕੰਮ ਕਰ ਰਹੀਆਂ ਨਰਸਾਂ ਲਈ ਫੌਰਨ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਜਾਰੀ ਕਰਨ ਸਬੰਧੀ ਆਨਲਾਈਨ ਮਾਧਿਆਮ ਰਾਹੀਂ ਅਪਲਾਈ ਕਰ ਸਕਣਗੀਆਂ ਅਤੇ ਉਹਨਾਂ ਨੂੰ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ (ਪੀ.ਐਨ.ਆਰ.ਸੀ.) ਦੇ ਦਫ਼ਤਰ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੋਵੇਗੀ।

ਇਹ ਆਨਲਾਈਨ ਪੋਰਟਲ ਜੋ ਕਿ ਤੇ ਉਪਲਬਧ ਹੈ, ਬਿਨੈਕਾਰਾਂ ਨੂੰ ਵੈਬਸਾਇਟ ਰਾਹੀਂ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਲਈ ਆਨਲਾਇਨ ਅਪਲਾਈ ਕਰਨ ਲਈ ਸੁਵਿਧਾ ਪ੍ਰਦਾਨ ਕਰੇਗਾ। ਇਸ ਲਈ 10 ਜੁਲਾਈ 2020 ਤੋਂ ਦਸਤੀ ਦਸਤਾਵੇਜ਼ ਸਵੀਕਾਰ ਨਹੀਂ ਕੀਤੇ ਜਾਣਗੇ। ਆਨਲਾਇਨ ਰਾਹੀਂ ਅਪਲਾਈ ਕਰਨ ਤੋਂ ਬਾਅਦ ਬਿਨੈਕਾਰਾਂ ਨੂੰ ਡਾਕ ਰਾਹੀਂ ਜਾਂ ਦਸਤੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਬਿਨੈਕਾਰ ਨੂੰ ਐਸ.ਐਮ.ਐਸ. ਜਾਂ ਵੈਬਸਾਇਟ ਰਾਹੀਂ ਉਸਦੀ ਪ੍ਰਤੀਬੇਨਤੀ ਦਾ ਸਟੇਟਸ ਸੂਚਿਤ ਕੀਤਾ ਜਾਵੇਗਾ। ਪੀ.ਐਨ.ਆਰ.ਸੀ. ਲਾਜ਼ਮੀ ਤੌਰ ਤੇ ਫੌਰਨ ਵੈਰੀਫਿਕੇਸ਼ਨ/ ਗੁੱਡ ਸਟੈਂਡਿੰਗ ਸਰਟੀਫਿਕੇਟ ਵਿਦੇਸ਼ ਨੂੰ ਭੇਜਣ ਲਈ ਸਪੀਡ ਪੋਸਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿੱਚ ਹਰੇਕ ਬਿਨੈਕਾਰ ਦਾ ਵੱਖਰੇ ਤੌਰ ਤੇ ਫਾਰਮ ਭੇਜਿਆ ਜਾਇਆ ਕਰੇਗਾ।


ਸ੍ਰੀ ਸੋਨੀ ਨੇ ਦੱਸਿਆ ਕਿ ਫੌਰਨ ਵੈਰੀਫਿਕੇਸ਼ਨ ਜਾਂ ਗੁੱਡ ਸਟੈਂਡਿੰਗ ਸਰਟੀਫਿਕੇਟ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਸਮੇਂ ਸਿਰ ਅਤੇ ਸੁਰੱਖਿਅਤ ਪਹੁੰਚ ਸਕੇ। ਬਿਨੈਕਾਰ ਨੂੰ ਐਸ.ਐਮ.ਐਸ. ਜਾਂ ਵੈਬਸਾਇਟ ਰਾਹੀਂ ਸਪੀਡ ਪੋਸਟ ਦਾ ਟਰੈਕਿੰਗ ਨੰਬਰ ਪ੍ਰਦਾਨ ਕੀਤਾ ਜਾਵੇਗਾ ਅਤੇ ਬਿਨੈਕਾਰ ਖੁੱਦ ਵੀ ਇਸਨੂੰ ਆਨਲਾਇਨ ਟਰੈਕ ਕਰ ਸਕੇਗਾ। ਇਹ ਸੁਵਿਧਾ ਬਿਨੈਕਾਰਾਂ ਨੂੰ ਫੌਰਨ ਵੈਰੀਫਿਕੇਸ਼ਨ ਦੇ ਪਹਿਲਾਂ ਤੋਂ ਚੱਲ ਰਹੇ ਸਿਸਟਮ ਵਿੱਚ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਜਲਦ ਤੋਂ ਜਲਦ ਦਸਤਾਵੇਜ ਭੇਜਣ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ।
——

BREAKING NEWS –
punjab-government-cancels-pending-examinations-of-class-xii

Medical Education Minister Soni launches PNRC’s website for online verification

Chandigarh, July 10 (CDT NEWS) Punjab State Nursing Registration Council (PNRC) today launched website for online verification of documents, which was virtualy launched by Punjab Medical Education and Research Minister Mr. O.P. Soni.

Informing about the website Mr. Soni, Minister Medical Education & Research Punjab, virtually inaugurated the Online Portal for Foreign Verification for the Nurses who are willing to go abroad or already settled there. From now onwards, the applicant need not visit the office personally.

This online portal at will facilitate online application for Foreign Verification/ Good Standing Certificate so as to enable the applicants to apply through this website. So the manual documents shall not be required w.e.f. 10th July 2020. After online application submission, applicants need not send the application/documents through post or by hand. The applicant shall be informed through SMS/Website regarding Status of their application.
    Mr. Soni said that PNRC is also going to start compulsory Speed Post of Foreign Verification Form of all the candidates individually. The Foreign Verification / Good Standing Certificate shall be sent through speed post only, so that the verification forms can be delivered in a safer, faster and more reliable way. The tracking number of Speed Post shall also be sent to the applicants through SMS / Website and it can also be tracked online by the applicants.

  PLS. NOTE THIS IS LINK FOR VERIFICATION-ਹੁਣ ਵਿਦੇਸ਼ ਜਾਣ ਦੀਆਂ ਇਛੁੱਕ ਨਰਸਾਂ ਕਰ ਸਕਣਗੀਆਂ ਵੈਰੀਫਿਕੇਸ਼ਨ ਲਈ ਆਨਲਾਈਨ ਅਪਲਾਈ  www.pnrconline.in

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply