HOSHIARPUR : ਕੈਬਨਿਟ ਮੰਤਰੀ ਅਰੋੜਾ ਨੇ ਇਕ ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇੰਪਰੂਵਮੈਂਟ ਟਰੱਸਟ ਸਕੀਮ ਨੰ: 2 ’ਚ ਇਕ ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 10 ਜੁਲਾਈ (ਆਦੇਸ਼ ) :
ਪੰਜਾਬ ਸਰਕਾਰ ਜਿਥੇ ਉਦਯੋਗਾਂ ਨੂੰ ਬੜਾਵਾ ਦੇਣ ਲਈ ਨਿਰੰਤਰ ਯਤਨਸ਼ੀਲ ਹੈ, ਉਥੇ ਆਮ ਜਨਤਾ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਵੀ ਵਚਨਬੱਧ ਹੈ। ਇਹ ਵਿਚਾਰ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 2 ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਦਿਆਂ ਰੱਖੇ।



ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਸੜਕ ਨਿਰਮਾਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਦੇ ਅੰਦਰ-ਅੰਦਰ ਸੜਕਾਂ ਦੇ ਨਿਰਮਾਣ ਦਾ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਹੈ ਕਿ ਲੋਕਾਂ ਤੱਕ ਜਲਦ ਤੋਂ ਜਲਦ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕੰਮਾਂ ਵਿੱਚ ਗੁਣਵੱਤਾ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਵਿਕਾਸ ਕੀਤਾ ਹੈ, ਜਿਸ ਵਿੱਚ 200 ਕਰੋੜ ਰੁਪਏ ਸਾਈਕਲ ਵੈਲੀ ਲਈ ਅਤੇ 200 ਕਰੋੜ ਰੁਪਏ ਸੂਬੇ ਦੇ 17 ਫੋਕਲ ਪੁਆਇੰਟਾਂ ਦੇ ਵਿਕਾਸ ’ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਵਿੱਚ ਹੀ ਹੁਸ਼ਿਆਰਪੁਰ ਨੂੰ ਫੋਕਲ ਪੁਆਇੰਟ ਲਈ ਉਨ੍ਹਾਂ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 20 ਇੰਡਸਟਰੀਅਲ ਪਾਰਕ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ’ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਡਾਇਰੈਕਟਰ-ਕਮ-ਵਾਈਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਸ੍ਰੀ ਰਾਕੇਸ਼ ਮਰਵਾਹਾ ਸ੍ਰੀ ਬਲਵਿੰਦਰ ਬਿੰਦੀ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ। 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply