UPDATED : ਪੁਲਿਸ ਦਾ ਸਹਿਯੋਗ ਕਰੋ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ : ਐਸ.ਐਸ.ਪੀ ਸੋਹਲ

ਗੁਰਦਾਸਪੁਰ, 11 ਜੁਲਾਈ ( ਅਸ਼ਵਨੀ ) : ਸ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਖ਼ਤਮ ਕੀਤਾ ਜਾਵੇਗਾ ਅਤੇ ਕੋਰੋਨਾ ਉਪਰ ਜਿੱਤ ਹਾਸਿਲ ਕੀਤੀ ਜਾਵੇਗੀ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ
ਉਨਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਡਾਊਨ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਚਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਵੱਖ-ਵੱਖ ਥਾਣਿਆਂ ਵਲੋਂ 08 ਮੁਕੱਦਮੇ ਦਰਜ ਕਰਕੇ 1,61,250 ਐਮ.ਐਲ ਨਜਾਇਜ਼ ਸ਼ਰਾਬ, 20 ਕਿਲੋ ਲਾਹਣ ਅਤੇ 385 ਬੋਤਲਾਂ ਸ਼ਰਾਬ ਠੇਕਾ ਸਮੇਤ ਕਾਰ ਨੰਬਰ ਪੀ.ਬੀ 06 ਏ.ਐਲ 9507 ਅਤੇ ਕਾਰ ਨੰਬਰ ਪੀ.ਬੀ 10 ਸੀ.ਪੀ 2975 ਬਰਾਮਦ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ• ਪਾਈ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply