‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ•ਾ ਪ੍ਰਸਾਸ਼ਨ ਨੇ ਕੀਤੀ ਨਿਵੇਕਲੀ ਪਹਿਲ
ਹੁਸ਼ਿਆਰਪੁਰ, 12 ਨਵੰਬਰ (ADESH PARMINDER SINGH,RINKU THAPER)
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ•ਾ ਪ੍ਰਸਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਔਰਤਾਂ ਦੀ ਸਹੂਲਤ ਲਈ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੀ ਦੂਸਰੀ ਮੰਜ਼ਿਲ ‘ਤੇ ਦੋ ਸੈਨੇਟਰੀ ਪੈਡਸ ਮਸ਼ੀਨਾਂ ਲਗਾਈਆਂ ਗਈਆਂ ਹਨ। ਇਨ•ਾਂ ਮਸ਼ੀਨਾਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਉਨ•ਾਂ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਔਰਤਾਂ ਅਤੇ ਕਿਸੇ ਕੰਮ ਲਈ ਬਾਹਰੋਂ ਆਉਣ ਵਾਲੀਆਂ ਔਰਤਾਂ ਲਈ ਕਾਫ਼ੀ ਸਹਾਈ ਸਾਬਤ ਹੋਵੇਗਾ। ਉਨ•ਾਂ ਕਿਹਾ ਕਿ ਇਹ ਮਸ਼ੀਨਾਂ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਅਤੇ ਸ੍ਰੀ ਸੰਦੀਪ ਸੋਨੀ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ•ਾਂ ਮਸ਼ੀਨਾਂ ਦੀ ਦੇਖ-ਰੇਖ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ•ਾ ਪ੍ਰਸਾਸ਼ਨ ਵਲੋਂ ਵੱਡੇ ਪੱਧਰ ‘ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਪ੍ਰੋਜੈਕਟ ਉਨ•ਾਂ ਗਤੀਵਿਧੀਆਂ ਦਾ ਹੀ ਇਕ ਹਿੱਸਾ ਹੈ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗਾਂ ਵਲੋਂ ਵਿਸ਼ੇਸ਼ ਸਫ਼ਾਈ ਅਭਿਆਨ ਵੀ ਚਲਾਇਆ ਜਾ ਰਿਹਾ ਹੈ ਅਤੇ ਇਸ ਸਫ਼ਾਈ ਅਭਿਆਨ ਵਿੱਚ ਜ਼ਿਲ•ਾ ਵਾਸੀਆਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ, ਤਾਂ ਜੋ ਜ਼ਿਲ•ੇ ਦੀ ਦਿੱਖ ਬਦਲੀ ਜਾ ਸਕੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿਥੇ ਜਨਤਾ ਨੂੰ ਮਿਆਰੀ ਖੁਰਾਕ ਪਦਾਰਥ ਉਪਲਬੱਧ ਕਰਵਾਉਣ ਲਈ ਮਿਲਾਵਟਖੋਰੀ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਉਥੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰ-ਘਰ ਹਰਿਆਲੀ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਵੀ ਲਗਾਏ ਗਏ ਹਨ।
ਇਸ ਮੌਕੇ ਸਕੱਤਰ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਔਰਤਾਂ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp