ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸਮੇਂ ਸਿਰ ਨਦੀਨਾਂ ਦੀ ਰੋਕਥਾਮ ਜ਼ਰੂਰੀ : ਡਾ. ਅਮਰੀਕ ਸਿੰਘ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੱਕੀ ਦੀ ਫਸਲ ਦਾ ਲਿਆ ਜਾਇਜ਼ਾ
ਪਠਾਨਕੋਟ 12 ਜੁਲਾਈ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋਂ ਪਿੰਡ ਨਲੂੰਗਾ ਵਿੱਚ ਮੱਕੀ ਦੀ ਫਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾ ਦੇ ਨਾਲ ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਵਿਜੇ ਕੁਮਾਰ,ਨਰਿੰਦਰ ਕੁਮਾਰ ਸ਼ਰਮਾ,ਸੰਸਾਰ ਸਿੰਘ ਹਾਜ਼ਰ ਸਨ ਸਨ। ਉਨਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਫਤਿਹ ਪਾਉਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਮੂੰਹ ਅਤੇ ਨੱਕ ਨੂੰ ਮਾਸਕ ਨਾਲ ਢਕਣ,ਆਪਸ ਵਿੱਚ 2 ਮੀਟਰ ਦੀ ਸਮਾਜਿਕ ਦੂਰੀ ਅਤੇ ਹੱਥਾਂ ਨੂੰ ਵਾਰ ਵਾਰ ਧੋਣ ਦੀ ਅਪੀਲ ਕੀਤੀ।
ਅਗਾਂਹ ਵਧੂ ਮੱਕੀ ਉਤਪਾਦਕ ਨਰਿੰਦਰ ਕੁਮਾਰ ਸ਼ਰਮਾ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਪੇਦਾਵਾਰ ਤੇ ਖੇਤਾਂ ਵਿੱਚ ਮੌਜੂਦ ਨਦੀਨ ਬਹੁਤ ਪ੍ਰਬਾਵ ਪਾਉਂਦੇ ਹਨ,ਕਈ ਵਾਰ ਤਾਂ ਨਦੀਨ ਮੱਕੀ ਦੀ ਫਸਲ ਦੀ ਪ੍ਰਤੀ ਹੈਕਟੇਅਰ ਬਹੁਤ ਘਟਾ ਦਿੰਦੇ ਹਨ ਇਸ ਲਈ ਨਦੀਨਾਂ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਉੱਗਣ ਤੋਂ ਪਹਿਲਾਂ ਨਦੀਨਾਂ ਦੀ ਰੋਕਥਾਮ ਕਰਨ ਬਿਜਾਈ ਤੋਂ 10 ਦਿਨਾਂ ਦੇ ਅੰਦਰ ਅੰਦਰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 800 ਗ੍ਰਾਮ ਐਟਰਾਜ਼ੀਨ 50 ਡਬਲਿਊ ਪੀ ਅਤੇ ਹਲਕੀਆਂ ਜ਼ਮੀਨਾਂ ਵਿੱਚ 500 ਗ੍ਰਾਮ ਅੇਟਰਾਜ਼ੀਨ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲਿਟਰ ਪਾਣੀ ਦੇ ਘੋਲ ਵਿੱਚ ਕੱਟ ਵਾਲੀ ਨੋਜ਼ਲ ਨਾਲ ਛਿੜਕਾਅ ਕਰ ਦਿਉ। ਉਨਾਂ ਕਿਹਾ ਕਿ ਇਹ ਨਦੀਨਾਸ਼ਕ ਚੌੜੇ ਪੱਤਿਆਂ ਵਾਲੇ ਨਦੀਨਾਂ ਖਾਸ ਕਰਕੇ ਇੱਟਸਿੱਟ ਅਤੇ ਘਾਹ ਵਰਗੇ ਨਦੀਨਾਂ ਦੀ ਰੋਕਥਾਮ ਕਰਦੀ ਹੈ । ਉਨਾਂ ਕਿਹਾ ਕਿ ਜੇਕਰ ਨਦੀਨ ਉੱਗ ਪਏ ਹਨ ਤਾਂ ਬਿਜਾਈ ਤੋਂ 20 ਦਿਨਾਂ ਦੇ ਬਾਅਦ 105 ਮਿਲੀਲਿਟਰ ਟੈਂਬੋਟਰਾਇਨ 420 ਐਸ ਸੀ ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ।
ਉਨਾਂ ਕਿਹਾ ਕਿ ਜੇਕਰ ਮੱਕੀ ਦੀ ਫਸਲ ਵਿੱਚ ਮੋਥੇ ਜਾਂ ਡੀਲੇ ਦੀ ਸਮੱਸਿਆ ਹੈ ਤਾਂ 400 ਮਿਲੀਲਿਟਰ 2,4-ਡੀ ਅਮਾਈਨ ਸਾਲਟ 58 ਐਸ ਐਲ ਪ੍ਰਤੀ ਏਕੜ ਨੂੰ ਬਿਜਾਈ ਤੋਂ 20-25 ਦਿਨਾਂ ਬਾਅਦ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦਿਉ। ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਫਸਲ ਦੇ ਗੋਡੇ ਗੋਡੇ ਹੋਣ ਤੇ 30 ਕਿਲੋ ਯੂਰੀਆ ਅਤੇ ਬੂਰ ਪੈਣ ਤੇ 30 ਕਿਲੋ ਯੂਰੀਆ ਪਰਤੀ ਏਕੜ ਪਾ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬਾਰਾਨੀ ਹਾਲਤਾਂ ਵਿੱਚ ਘੱਟ ਪਾਣੀ ਦੀ ਸੰਭਾਲ ਵਾਲੀਆਂ ਜ਼ਮੀਨਾਂ ਵਿੱਚ 35 ਕਿਲੋ ਯੂਰੀਆ ਅਤੇ 18 ਕਿਲੋ ਡਾਇਆ ਪ੍ਰਤੀ ਏਕੜ ਅਤੇ ਵਧੇਰੇ ਪਾਣੀ ਦੀ ਸੰਭਾਲ ਦੀ ਸਮਰੱਥਾਂ ਵਾਲੀਆਂ ਜ਼ਮੀਨਾਂ ਵਿੱਚ 70 ਕਿਲੋ ਯੂਰੀਆ ਅਤੇ 35 ਕਿਲੋ ਡਾਇਆ ਪਾਉਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਅੱਧੀ ਨਾਈਟਰੋਜਨ,ਸਾਰੀ ਫਾਸਫੋਰਸ ਬਿਜਾਈ ਸਮੇਂ ਅਤੇ ਬਾਕੀ ਅੱਧੀ ਨਾਈਟਰੋਜਨ ਬਿਜਾਈ ਤੋਂ ਇੱਕ ਮਹੀਨਾ ਬਾਅਦ ਪਾ ਦੇਣੀ ਚਾਹੀਦੀ ਹੈ। ਡਾ.ਅਰਜੁਨ ਸਿੰਘ ਨੇ ਕਿਹਾ ਕਿ ਫਾਲ ਅਰਮੀ ਵਰਮ ਨਾਮ ਦੇ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾÂਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp